ਬਾਦਲ ਨੇ ਕੈਪਟਨ ਤੋਂ ਮੰਗਿਆ ਰਾਣਾ ਗੁਰਜੀਤ ਦਾ ਅਸਤੀਫਾ

05/30/2017 5:03:29 PM

ਲੰਬੀ (ਜਟਾਣਾ) : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵਿਵਾਦਾਂ ''ਚ ਘਿਰੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਤੋਂ ਅਸਤੀਫੇ ਦੀ ਮੰਗ ਕੀਤੀ ਹੈ। ਬਾਦਲ ਹਲਕਾ ਲੰਬੀ ਦੇ ਪਿੰਡਾਂ ਦਾ ਦੌਰਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਸਾਬਕਾ ਮੁੱਖ ਮੰਤਰੀ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਤੋਂ ਤੁਰੰਤ ਅਸਤੀਫ਼ਾ ਲੈਣ ਅਤੇ ਜੇਕਰ ਰਾਣਾ ਗੁਰਜੀਤ ਸਿੰਘ ਇਸ ਜਾਂਚ ਤੋਂ ਬੇਗੁਨਾਹ ਨਿਕਲਦੇ ਹਨ ਤਾਂ ਉਨ੍ਹਾਂ ਨੂੰ ਦੋਬਾਰਾ ਮੰਤਰੀ ਬਣਾਇਆ ਜਾ ਸਕਦਾ ਹੈ। ਅਕਾਲੀ ਆਗੂਆਂ ''ਤੇ ਪਰਚੇ ਦਰਜ ਹੋਣ ਸਬੰਧੀ ਬਾਦਲ ਨੇ ਕਿਹਾ ਕਿ ਕੈਪਟਨ ਵੱਲੋਂ ਬਦਲੇ ਦੀ ਰਾਜਨੀਤੀ ਨਾ ਕਰਨ ਦਾ ਬਿਆਨ ਝੂਠਾ ਸਾਬਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਆਗੂ ਤੇ ਵਰਕਰ ਇਕਮੁੱਠ ਹਨ, ਜਿਨ੍ਹਾਂ ਨੂੰ ਕਿਸੇ ਦਾ ਕੋਈ ਡਰ ਨਹੀਂ।
ਪੰਜਾਬ ''ਚ ਲੱਗ ਰਹੇ ਬਿਜਲੀ ਦੇ ਕੱਟਾਂ ਸਬੰਧੀ ਬਾਦਲ ਨੇ ਕਿਹਾ ਕਿ ਸੂਬੇ ''ਚ ਬਿਜਲੀ ਅਕਾਲੀ-ਭਾਜਪਾ ਨੇ ਪੈਦਾ ਕੀਤੀ ਸੀ ਪਰ ਕਾਂਗਰਸ ਸਰਕਾਰ ਆਉਣ ''ਤੇ ਬਿਜਲੀ ਪੱਖੋਂ ਸੂਬੇ ਦੀ ਹਾਲਤ ਮਾੜੀ ਹੋ ਗਈ ਹੈ। ਕੈਬਨਿਟ ਮੰਤਰੀ ਨਵਜੋਤ ਸਿੱਧੂ ਵੱਲੋਂ ਲਗਾਏ ਦੋਸ਼ਾਂ ਦਾ ਜਵਾਬ ਦਿੰਦਿਆਂ ਬਾਦਲ ਨੇ ਕਿਹਾ ਕਿ ਜਿਹੜਾ ਆਗੂ ਆਪਣੀ ਮਾਂ ਵਰਗੀ ਪਾਰਟੀ ਨੂੰ ਛੱਡ ਸਕਦਾ ਹੈ, ਉਸ ਦੇ ਕਹੇ ਸ਼ਬਦਾਂ ਦੀ ਕੋਈ ਕੀਮਤ ਨਹੀਂ ਹੈ। ਇਸ ਮੌਕੇ ਜਦੋਂ ਬਾਦਲ ਕੋਲੋਂ ਉਨ੍ਹਾਂ ਦੇ ਨਾਂਅ ਦੀ ਚਰਚਾ ਦੇਸ਼ ਦੇ ਉਪ ਰਾਸ਼ਟਰਪਤੀ ਸਬੰਧੀ ਹੋ ਰਹੀ ਹੈ ਬਾਰੇ ਪੁੱਛਿਆ ਤਾਂ ਉਨ੍ਹਾਂ ਇਸ ਸਬੰਧੀ ਗੋਲਮੋਲ ਜਵਾਬ ਦਿੰਦਿਆਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੇ ਸਾਹ ਚੱਲਦੇ ਹਨ, ਉਦੋਂ ਤੱਕ ਪੰਜਾਬ ਦੇ ਲੋਕਾਂ ਦੀ ਸੇਵਾ ਕਰਨਗੇ।


Gurminder Singh

Content Editor

Related News