ਵੱਡੀ ਖ਼ਬਰ : ਪ੍ਰਕਾਸ਼ ਸਿੰਘ ਬਾਦਲ ਦੇ ਇਤਰਾਜ਼ ਤੋਂ ਬਾਅਦ ਸਿੰਗਲਾ ਨੇ ਐੱਸ. ਆਈ. ਟੀ. ’ਚੋਂ ਦਿੱਤਾ ਅਸਤੀਫ਼ਾ

Saturday, Jun 26, 2021 - 11:39 AM (IST)

ਵੱਡੀ ਖ਼ਬਰ : ਪ੍ਰਕਾਸ਼ ਸਿੰਘ ਬਾਦਲ ਦੇ ਇਤਰਾਜ਼ ਤੋਂ ਬਾਅਦ ਸਿੰਗਲਾ ਨੇ ਐੱਸ. ਆਈ. ਟੀ. ’ਚੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ (ਰਮਨਜੀਤ) : ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿਛ ਦੌਰਾਨ ਵਿਵਾਦ ਖੜ੍ਹਾ ਹੋਣ ਤੋਂ ਬਾਅਦ ਪੰਜਾਬ ਦੇ ਸਾਬਕਾ ਡਾਇਰੈਕਟਰ ਪ੍ਰਾਸੀਕਿਊਸ਼ਨ ਵਿਜੇ ਸਿੰਗਲਾ ਨੇ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦਾ ਸਾਥ ਛੱਡ ਦਿੱਤਾ ਹੈ। ਉਨ੍ਹਾਂ ਨੇ ਇਸ ਲਈ ਨਿੱਜੀ ਕਾਰਣਾਂ ਦਾ ਹਵਾਲਾ ਦਿੱਤਾ ਹੈ। ਵਿਜੇ ਸਿੰਗਲਾ ਨੂੰ ਐੱਸ.ਆਈ.ਟੀ. ਵਲੋਂ ਮਾਹਿਰ ਦੇ ਤੌਰ ’ਤੇ ਆਪਣੇ ਨਾਲ ਲਾਇਆ ਗਿਆ ਸੀ।

ਇਹ ਵੀ ਪੜ੍ਹੋ : ਕੈਪਟਨ ਦੀ ਕੋਠੀ ਕੋਲੋਂ ਮਿਲੀ ਲਾਸ਼ ਦਾ ਕਈ ਦਿਨ ਬਾਅਦ ਵੀ ਨਹੀਂ ਮਿਲਿਆ ਸਿਰ, ਅੰਤ ਪੁਲਸ ਨੇ ਚੁੱਕਿਆ ਇਹ ਕਦਮ

ਉਹ ਐੱਸ.ਆਈ.ਟੀ. ਵਲੋਂ ਜਾਂਚ ਦੌਰਾਨ ਕਾਨੂੰਨੀ ਪੇਚੀਦਗੀਆਂ ’ਤੇ ਐੱਸ.ਆਈ.ਟੀ. ਮੈਬਰਾਂ ਨੂੰ ਸਲਾਹ ਦਿੰਦੇ ਸਨ ਪਰ ਹਾਲ ਹੀ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਕਰਨ ਪਹੁੰਚੀ ਐੱਸ.ਆਈ.ਟੀ. ਵਿਚ ਉਨ੍ਹਾਂ ਦੀ ਹਾਜ਼ਰੀ ’ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਤਰਾਜ਼ ਜਤਾਇਆ ਸੀ ਅਤੇ ਉਨ੍ਹਾਂ ਨੂੰ ਸਵਾਲ ਪੁੱਛਣ ਤੋਂ ਵੀ ਰੋਕਿਆ ਸੀ। ਇਸ ਮਾਮਲੇ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਬਾਅਦ ਵਿਚ ਇਕ ਪ੍ਰੈੱਸ ਕਾਨਫਰੰਸ ਦੌਰਾਨ ਵੀ ਜ਼ੋਰਦਾਰ ਤਰੀਕੇ ਨਾਲ ਚੁੱਕਿਆ ਗਿਆ ਸੀ। ਇਸ ਸਭ ਦੇ ਦਰਮਿਆਨ ਸ਼ੁੱਕਰਵਾਰ ਨੂੰ ਸਿੰਗਲਾ ਨੇ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਤੋਂ ਅਸਤੀਫ਼ਾ ਦੇ ਦਿੱਤਾ। ਉਹ ਇਸ ਸਾਲ ਹੀ ਜਨਵਰੀ ਮਹੀਨੇ ਵਿਚ ਸੇਵਾਮੁਕਤ ਹੋਏ ਸਨ।

ਇਹ ਵੀ ਪੜ੍ਹੋ : ਮੁਆਫ਼ੀ ਦੀ ਗੁਹਾਰ ਲੈ ਕੇ ਫਿਰ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਸੁੱਚਾ ਸਿੰਘ ਲੰਗਾਹ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News