ਪੰਜਾਬ ਸਰਕਾਰ ਕੋਲ ਨਾ ਹੀ ਪੈਸਾ, ਨਾ ਹਿੰਮਤ ਤੇ ਨਾ ਹੀ ਦਿਮਾਗ : ਪ੍ਰਕਾਸ਼ ਸਿੰਘ ਬਾਦਲ

Thursday, Feb 27, 2020 - 07:25 PM (IST)

ਸ੍ਰੀ ਮੁਕਤਸਰ ਸਾਹਿਬ,(ਰਿਣੀ)-ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਵੱਲੋਂ ਅੱਜ ਇਥੋਂ ਦੇ ਪਿੰਡ ਬਾਦਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ। ਇਸ ਦੌਰਾਨ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਸਰਕਾਰ 'ਤੇ ਤੰਜ ਕੱਸਦਿਆਂ ਕਿਹਾ ਕਿ ਪੰਜਾਬ 'ਚ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਉਹ ਪੰਜਾਬ ਦਾ ਬਜਟ ਬਣਾਉਂਦੇ ਤਾਂ ਉਸ 'ਚ ਗਰੀਬਾਂ ਦੇ ਹਿੱਤਾਂ ਨੂੰ ਪਹਿਲ ਦਿੰਦੇ ਪਰ ਉਨ੍ਹਾਂ ਨੂੰ ਪੰਜਾਬ ਸਰਕਾਰ ਦੇ ਬਜਟ ਤੋਂ ਕੋਈ ਅਜਿਹੀ ਆਸ ਨਹੀਂ ਹੈ ਕਿਉਂਕਿ ਪੰਜਾਬ ਸਰਕਾਰ ਕੋਲ ਨਾ ਪੈਸਾ ਹੈ, ਨਾ ਹਿੰਮਤ ਤੇ ਨਾ ਹੀ ਦਿਮਾਗ ਹੈ। ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਸਾਧਦੇ ਹੋਏ ਪ੍ਰ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸਰਕਾਰਾਂ ਚਲਾਉਣਾ ਸੌਖਾ ਕੰਮ ਨਹੀਂ। ਇਸ ਦੌਰਾਨ ਉਨ੍ਹਾਂ ਨੇ ਦਿੱਲੀ 'ਚ ਹੋਈਆਂ ਹਿੰਸਕ ਘਟਨਾਵਾਂ ਦੀ ਵੀ ਨਿੰਦਾ ਕੀਤੀ ਅਤੇ ਇਸ ਦੇ ਨਾਲ ਹੀ ਸ੍ਰੀ ਕਰਤਾਰਪੁਰ ਸਾਹਿਬ ਬਾਰੇ ਡੀ. ਜੀ. ਪੀ. ਦਿਨਕਰ ਗੁਪਤਾ ਦੇ ਬਿਆਨ ਦੀ ਵੀ ਨਿੰਦਾ ਕੀਤੀ।
ਜਿਲੇ ਦੇ ਪਿੰਡ ਬਾਦਲ ਵਿਖੇ ਪਤਰਕਾਰਾਂ ਨਾਲ ਗਲਬਾਤ ਕਰਦਿਆ ਪਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਸਰਕਾਰ ਨਾਮ ਦੀ ਕੋਈ ਚੀਜ ਨਹੀਂ । ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਪਤਰਕਾਰਾਂ ਨਾਲ ਗਲਬਾਤ ਕਰਦਿਆ ਕਿਹਾ ਕਿ ਜੇਕਰ ਉਹ ਪੰਜਾਬ ਦਾ ਬਜਟ ਬਣਾਉਂਦੇ ਤਾਂ ਗਰੀਬ ਦੇ ਹਿਤਾਂ ਨੂੰ ਪਹਿਲ ਦਿੰਦੇ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਬਜਟ ਤੋਂ ਕੋਈ ਆਸ ਨਹੀਂ । ਪੰਜਾਬ ਸਰਕਾਰ ਕੋਲ ਨਾ ਪੈਸਾ, ਨਾ ਹਿੰਮਤ ਨਾ ਹੀ ਦਿਮਾਗ ਹੈ। ਸਰਕਾਰਾਂ ਚਲਾਉਣਾ ਸੌਖਾ ਕੰਮ ਨਹੀਂ । ਉਹਨਾਂ ਦਿੱਲੀ ਵਿਖੇ ਹੋਈਆ ਹਿੰਸਕ ਘਟਨਾਵਾਂ ਦੀ ਨਿੰਦਾ ਕੀਤੀ। ਕਰਤਾਰਪੁਰ ਸਾਹਿਬ ਬਾਰੇ ਡੀ ਜੀ ਪੀ ਦਿਨਕਰ ਗੁਪਤਾ ਦੇ ਬਿਆਨ ਦੀ ਵੀ ਉਹਨਾਂ ਨਿੰਦਾ ਕੀਤੀ ਤੇ ਕਿਹਾ ਇਸਦੀ ਹਰ ਇਕ ਨੇ ਹੀ ਨਿੰਦਾ ਕੀਤੀ ਹੈ।


Related News