ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਨੇ ਚੁੱਕੀ ਵਿਧਾਇਕ ਅਹੁਦੇ ਦੀ ਸਹੁੰ

03/27/2017 1:14:58 PM

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਸੋਮਵਾਰ ਨੂੰ ਵਿਧਾਇਕ ਅਹੁਦੇ ਦੀ ਸਹੁੰ ਚੁੱਕ ਲਈ। ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਦੋਵਾਂ ਨੇ ਸਪੀਕਰ ਦੇ ਚੈਂਬਰ ''ਚ ਆਪਣੇ ਅਹੁਦੇ ''ਤੇ ਸਹੁੰ ਚੁੱਕੀ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸਿਹਤ ਠੀਕ ਨਾ ਹੋਣ ਦੇ ਚੱਲਦੇ ਵਿਧਾਨ ਸਭਾ ਦੀ ਕਾਰਵਾਈ ਵਿਚ ਸ਼ਾਮਿਲ ਨਾ ਹੋਣ ਦੀ ਸਪੀਕਰ ਤੋਂ ਇਜਾਜ਼ਤ ਮੰਗੀ ਜਿਸ ਨੂੰ ਸਪੀਕਰ ਵਲੋਂ ਸਵਿਕਾਰ ਕਰ ਲਿਆ ਗਿਆ।
ਨਾਲ ਹੀ ਸੁਖਬੀਰ ਬਾਦਲ ਨੇ ਵੀ ਕਿਹਾ ਕਿ ਉਹ ਅੱਜ ਵਿਧਾਨ ਸਭਾ ਦੀ ਕਾਰਵਾਈ ਵਿਚ ਹਿੱਸਾ ਨਹੀਂ ਲੈ ਸਕਣਗੇ ਪਰ ਵਿਧਾਨ ਸਭਾ ਦੀ ਅਗਲੀ ਕਾਰਵਾਈ ''ਚ ਜ਼ਰੂਰ ਹਿੱਸਾ ਲੈਣਗੇ।


Gurminder Singh

Content Editor

Related News