ਪਾਕਿਸਤਾਨ ਖਿਲਾਫ ਇਕਜੁੱਟ ਹੋਣ ਸਿਆਸੀ ਪਾਰਟੀਆਂ : ਬਾਦਲ

09/21/2016 6:41:32 PM

ਤਰਨਤਾਰਨ : ਦੀਨਾਨਗਰ ਅਤੇ ਜੰਮੂ ਕਸ਼ਮੀਰ ਦੇ ਉੜੀ ਵਿਖੇ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਸਾਰੀ ਸਿਆਸੀ ਪਾਰਟੀਆਂ ਨੂੰ ਇਕ ਹੋ ਕੇ ਫੈਸਲਾ ਲੈਣਾ ਚਾਹੀਦਾ ਹੈ। ਇਹ ਕਹਿਣਾ ਹੈ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ। ਬਾਦਲ ਤਰਨਤਾਰਨ ਦੇ ਖਡੂਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਮੁੱਖ ਮੰਤਰੀ ਦਾ ਕਹਿਣਾ ਹੈ ਕਿ ਅੱਤਵਾਦ ਦੇ ਮਾਮਲੇ ''ਚ ਸਿਆਸੀ ਆਗੂਆਂ ਨੂੰ ਵੱਖ-ਵੱਖ ਬੋਲੀ ਨਾ ਬੋਲ ਕੇ ਇਕ ਮੰਚ ''ਤੇ ਇਕੱਠਾ ਹੋਣਾ ਚਾਹੀਦਾ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਅੰਮ੍ਰਿਤਸਰ ਦੇ ਅਟਾਰੀ ਨੇੜੇ ਸਕੂਲ ਬੱਸ ਨਾਲ ਹੋਏ ਹਾਦਸੇ ਸੰਬੰਧੀ ਅਫਸੋਸ ਜ਼ਾਹਰ ਕੀਤਾ ਹੈ।
ਦੂਜੇ ਪਾਸੇ ਨਵਜੋਤ ਸਿੱਧੂ ''ਤੇ ਬੋਲਦੇ ਮੁੱਖ ਮੰਤਰੀ ਬਾਦਲ ਨੇ ਉਨ੍ਹਾਂ ਤੇ ਆਪਣੀ ਮਾਂ ਪਾਰਟੀ ਨਾਲ ਧੋਖਾ ਕਰਨ ਦੇ ਦੋਸ਼ ਲਗਾਏ ਹਨ। ਮੁੱਖ ਮੰਤਰੀ ਮੁਤਾਬਕ ਸਿੱਧੂ ਦੇ ਚੌਥੇ ਫਰੰਟ ਨਾਲ ਅਕਾਲੀ ਦਲ ਨੂੰ ਕੋਈ ਫਰਕ ਨਹੀਂ ਪਵੇਗਾ।

Gurminder Singh

This news is Content Editor Gurminder Singh