ਪ੍ਰਕਾਸ਼ ਸਿੰਘ ਬਾਦਲ ਨੇ ਵੀਡੀਓ ਕਾਲ ਰਾਹੀਂ ਜਾਣਿਆ ਆਪਣੇ ਪੁੱਤਰ ਸੁਖਬੀਰ ਬਾਦਲ ਦਾ ਹਾਲ

Saturday, Mar 20, 2021 - 09:32 AM (IST)

ਪ੍ਰਕਾਸ਼ ਸਿੰਘ ਬਾਦਲ ਨੇ ਵੀਡੀਓ ਕਾਲ ਰਾਹੀਂ ਜਾਣਿਆ ਆਪਣੇ ਪੁੱਤਰ ਸੁਖਬੀਰ ਬਾਦਲ ਦਾ ਹਾਲ

ਸ੍ਰੀ ਮੁਕਤਸਰ ਸਾਹਿਬ (ਰਿਣੀ/ਪਵਨ) - ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵੀਡੀਓ ਕਾਲ ਰਾਹੀਂ ਮੇਦਾਂਤਾ ਹਸਪਤਾਲ ’ਚ ਦਾਖਲ ਆਪਣੇ ਪੁੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਹਾਲ ਚਾਲ ਜਾਣਿਆ। ਉਨ੍ਹਾਂ ਨੇ ਵੀਡੀਓ ਕਾਲ ਰਾਹੀਂ ਸੁਖਬੀਰ ਬਾਦਲ ਦੇ ਤੰਦਰੁਸਤ ਹੋਣ ਦੀ ਕਾਮਨਾ ਕਰਦਿਆਂ ਉਨ੍ਹਾਂ ਨੂੰ ਅਸ਼ੀਰਵਾਦ ਦਿੱਤਾ। ਦੱਸ ਦੇਈਏ ਕਿ ਕੋਰੋਨਾ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੂੰ ਗੁਰੂਗਰਾਮ ਦੇ ਮੇਦਾਂਤਾ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ, ਜਦਕਿ ਪ੍ਰਕਾਸ਼ ਸਿੰਘ ਬਾਦਲ ਦਾ ਕੋਰੋਨਾ ਟੈਸਟ ਨੈਗੇਟਿਵ ਆਇਆ ਹੈ। 

ਦੂਜੇ ਪਾਸੇ ਪ੍ਰਕਾਸ਼ ਸਿੰਘ ਬਾਦਲ ਅਹਿਤਾਤ ਵਜੋਂ ਇਸ ਸਮੇਂ ਦਿੱਲੀ ਵਿਖੇ ਸਥਿਤ ਰਿਹਾਇਸ਼ ’ਚ ਰਹਿ ਰਹੇ ਹਨ, ਕਿਉਕਿ ਪਿੰਡ ਬਾਦਲ ਦੀ ਰਿਹਾਇਸ਼ ਦੇ ਕੁਝ ਕਰਮਚਾਰੀਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਹਸਪਤਾਲ ’ਚ ਦਾਖ਼ਲ ਹੋਣ ਕਰਕੇ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਵੀਡੀਓ ਕਾਲ ਰਾਹੀਂ ਆਪਣੇ ਪੁੱਤ ਸੁਖਬੀਰ ਦਾ ਹਾਲ ਚਾਲ ਜਾਣਿਆ। ਕੋਰੋਨਾ ਪਾਜ਼ੇਟਿਵ ਹੋਣ ’ਤੇ ਸੁਖਬੀਰ ਬਾਦਲ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਸੀ। ਬੀਤੇ ਦਿਨੀਂ ਸੁਖਬੀਰ ਬਾਦਲ ਨੂੰ ਮੋਹਾਲੀ ਤੋਂ ਗੁੜਗਾਓਂ ਦੇ ਮੇਦਾਂਤਾ ਹਸਪਤਾਲ 'ਚ ਤਬਦੀਲ ਕਰ ਦਿੱਤਾ ਗਿਆ ਹੈ। 

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਕੋਰੋਨਾ ਪੀੜਤ ਸੁਖਬੀਰ ਸਿੰਘ ਬਾਦਲ ਨੂੰ ਫੋਨ ਕਰਕੇ ਉਨ੍ਹਾਂ ਦਾ ਹਾਲ ਜਾਣਿਆ ਸੀ। ਕੈਪਟਨ ਨੇ ਸੁਖਬੀਰ ਬਾਦਲ ਦੇ ਇਲਾਜ 'ਚ ਕਿਸੇ ਤਰ੍ਹਾਂ ਦੀ ਮਦਦ ਦੀ ਵੀ ਪੇਸ਼ਕਸ਼ ਕੀਤੀ ਸੀ। 


author

rajwinder kaur

Content Editor

Related News