ਵੱਡੀ ਖ਼ਬਰ: ਮੁੜ ਚੋਣ ਮੈਦਾਨ ’ਚ ਉਤਰਨਗੇ ਪ੍ਰਕਾਸ਼ ਸਿੰਘ ਬਾਦਲ, ਇਸ ਹਲਕੇ ਤੋਂ ਲੜਨਗੇ ਚੋਣ
Wednesday, Jan 26, 2022 - 07:36 PM (IST)
 
            
            ਲੰਬੀ (ਸ਼ਾਮ ਜੁਨੇਜਾ, ਸੁਮਿਤ)- 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਸਰਦਾਰ ਪ੍ਰਕਾਸ਼ ਸਿੰਘ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਨ ਸਭਾ ਹਲਕਾ ਲੰਬੀ ਤੋਂ ਚੋਣ ਲੜਨਗੇ। ਸ਼੍ਰੋਮਣੀ ਅਕਾਲੀ ਦਲ ਵੱਲੋਂ ਲੰਬੀ ਹਲਕੇ ਤੋਂ ਪਾਰਟੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਹੈ। ਇਸ ਦੀ ਜਾਣਕਾਰੀ ਅੰਮ੍ਰਿਤਸਰ ਵਿਖੇ ਪੁੱਜੇ ਹਰਸਿਮਰਤ ਕੌਰ ਬਾਦਲ ਵੱਲੋਂ ਕੀਤਾ ਗਿਆ ਹੈ। ਇਥੇ ਦੱਸ ਦੇਈਏ ਕਿ 1997 ਤੋਂ ਪ੍ਰਕਾਸ਼ ਸਿੰਘ ਬਾਦਲ ਚੋਣਾਂ ਲੜਦੇ ਆ ਰਹੇ ਹਨ ਅਤੇ ਹੁਣ ਫਿਰ ਤੋਂ ਲੰਬੀ ਹਲਕੇ ਤੋਂ ਚੋਣ ਲੜ ਕੇ ਚੋਣ ਮੈਦਾਨ ’ਚ ਉਤਰ ਰਹੇ ਹਨ।
ਇਹ ਵੀ ਪੜ੍ਹੋ: ਰਾਘਵ ਚੱਢਾ ਦਾ ਕਾਂਗਰਸ ’ਤੇ ਵੱਡਾ ਇਲਜ਼ਾਮ, CM ਚੰਨੀ ਲਈ ਅਪਣਾਈ ‘ਯੂਜ਼ ਐਂਡ ਥਰੋ’ ਦੀ ਪਾਲਿਸੀ
ਇਥੇ ਦੱਸ ਦੇਈਏ ਕਿ ਪਹਿਲਾਂ ਇਹ ਕਿਆਸਕਾਰੀਆਂ ਲਗਾਈਆਂ ਜਾ ਰਹੀਆਂ ਸਨ ਕਿ ਸਿਹਤ ਠੀਕ ਨਾ ਹੋਣ ਕਰਕੇ ਪ੍ਰਕਾਸ਼ ਸਿੰਘ ਬਾਦਲ ਚੋਣ ਮੈਦਾਨ ’ਚ ਨਾ ਉਤਰਨ। ਇਹ ਵੀ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਉਨ੍ਹਾਂ ਦੀ ਨੂੰਹ ਹਰਸਿਮਰਤ ਕੌਰ ਬਾਦਲ ਵੱਲੋਂ ਲੰਬੀ ਹਲਕੇ ਤੋਂ ਚੋਣ ਲੜੀ ਜਾ ਸਕਦੀ ਹੈ ਪਰ ਹੁਣ ਹਰਸਿਮਰਤ ਕੌਰ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਲੰਬੀ ਹਲਕੇ ਤੋਂ ਹੀ ਚੋਣ ਮੈਦਾਨ ’ਚ ਉਤਰਨਗੇ। ਉਥੇ ਹੀ ਅੱਜ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਰਸਮੀ ਤੌਰ ਉਤੇ ਐਲਾਨ ਕਰਦੇ ਹੋਏ ਕਿਹਾ ਗਿਆ ਹੈ ਕਿ ਪ੍ਰਕਾਸ਼ ਸਿੰਘ ਬਾਦਲ ਲੰਬੀ ਹਲਕੇ ਤੋਂ ਵਿਧਾਨ ਸਭਾ ਦੀ ਚੋਣ ਲੜਨਗੇ।
ਇਹ ਵੀ ਪੜ੍ਹੋ: ਰੰਧਾਵਾ ਦਾ ਸੁਖਬੀਰ 'ਤੇ ਵੱਡਾ ਹਮਲਾ, ਕਿਹਾ-ਲਾਲ ਡਾਇਰੀ ਤੋਂ ਨਹੀਂ ਘਬਰਾਉਂਦਾ, ਅਧਿਕਾਰੀਆਂ ਨੂੰ ਧਮਕੀਆਂ ਦੇਣਾ ਕਰਨ ਬੰਦ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            