ਲੰਬੀ ''ਚ ਮੁੜ ਵੱਜਿਆ ਪ੍ਰਕਾਸ਼ ਸਿੰਘ ਬਾਦਲ ਦੇ ਨਾਂ ਦਾ ਡੰਕਾ, ਢੋਲ ਦੇ ਡਗੇ ''ਤੇ ਪੈਣ ਲੱਗੇ ਭੰਗੜੇ (ਵੀਡੀਓ)

03/11/2017 12:15:33 PM

ਲੰਬੀ : ਲੰਬੀ ਤੋਂ ਅਕਾਲੀ ਦਲ ਦੇ ਉਮੀਦਵਾਰ ਪ੍ਰਕਾਸ਼ ਸਿੰਘ ਬਾਦਲ ਨੇ ਜਿੱਤ ਦਾ ਝੰਡਾ ਲਹਿਰਾ ਦਿੱਤਾ ਹੈ। ਪ੍ਰਕਾਸ਼ ਸਿੰਘ ਬਾਦਲ ਨੇ 20806 ਵੋਟਾਂ ਦੇ ਵੱਡੇ ਫਰਕ ਨਾਲ ਕਾਂਗਰਸੀ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਨੂੰ ਹਰਾ ਦਿੱਤਾ ਹੈ। ਇਸ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਰਨੈਲ ਸਿੰਘ 20107 ਵਟਾਂ ਹੀ ਹਾਸਲ ਕਰ ਸਕੇ ਹਨ।  ਇਸ ਦੇ ਨਾਲ ਹੀ ਅਕਾਲੀਆਂ ''ਚ ਖੁਸ਼ੀ ਦੀ ਲਹਿਰ ਛਾ ਗਈ ਹੈ ਅਤੇ ਹਰ ਪਾਸੇ ਢੋਲ ਵੱਜਣੇ ਸ਼ੁਰੂ ਹੋ ਗਏ ਹਨ। ਪ੍ਰਕਾਸ਼ ਸਿੰਘ ਬਾਦਲ ਦੇ ਜਿੱਤਣ ਨਾਲ ਪੂਰੇ ਇਲਾਕੇ ''ਚ ਖੁਸ਼ੀ ਹੈ। ਜ਼ਿਕਰਯੋਗ ਹੈ ਕਿ ਸਾਲ 2012 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੀ ਪ੍ਰਕਾਸ਼ ਸਿੰਘ ਬਾਦਲ ਨੇ ਕਾਂਗਰਸੀ ਉਮੀਦਵਾਰ ਮਹੇਸ਼ਇੰਦਰ ਸਿੰਘ ਨੂੰ ਵੱਡੇ ਫਰਕ ਨਾਲ ਹਰਾ ਦਿੱਤਾ ਸੀ। ਬਾਦਲ ਦੀ ਜਿੱਤ ਤੋਂ ਬਾਅਦ ਅਕਾਲੀਆਂ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਹੈ ਅਤੇ ਹਰ ਪਾਸੇ ਲੱਡੂ ਵੰਡੇ ਜਾ ਰਹੇ ਹਨ। 
 

Babita Marhas

This news is News Editor Babita Marhas