ਮੋਹਾਲੀ ''ਚ ਪਾਰਕਿੰਗ ਹੋਈ ਢਹਿ-ਢੇਰੀ, ਮਲਬੇ ਹੇਠਾਂ ਆਏ ਕਈ ਵਾਹਨ, ਵੇਖੋ ਮੌਕੇ ਦੀ ਵੀਡੀਓ

06/15/2023 5:36:30 AM

ਮੋਹਾਲੀ (ਏ.ਐੱਨ.ਆਈ.): ਬੁੱਧਵਾਰ ਨੂੰ ਮੋਹਾਲੀ ਜ਼ਿਲ੍ਹੇ ਵਿਚ ਇਕ ਪਾਰਕਿੰਗ ਢਹਿਣ ਕਾਰਨ ਕਈ ਵਾਹਨ ਨੁਕਸਾਨੇ ਗਏ ਅਤੇ ਮਲਬੇ ਹੇਠਾਂ ਦੱਬ ਗਏ। ਇਹ ਘਟਨਾ ਬੁੱਧਵਾਰ ਸ਼ਾਮ ਨੂੰ ਮੋਹਾਲੀ ਦੇ ਸੈਕਟਰ-83 ਇਲਾਕੇ 'ਚ ਵਾਪਰੀ। ਪੁਲਸ ਨੇ ਦੱਸਿਆ ਕਿ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।

ਇਹ ਖ਼ਬਰ ਵੀ ਪੜ੍ਹੋ - ਕੈਨੇਡਾ ਤੋਂ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਮਾਮਲੇ 'ਚ ਵੱਡੀ ਅਪਡੇਟ, ਸਰਕਾਰ ਨੇ ਲਿਆ ਅਹਿਮ ਫ਼ੈਸਲਾ

ਮੋਹਾਲੀ ਪੁਲਸ ਮੁਤਾਬਕ ਪਾਰਕਿੰਗ ਉਸ ਸਮੇਂ ਢਹਿ ਗਈ, ਜਦੋਂ ਇਕ ਉਸਾਰੀ ਅਧੀਨ ਇਮਾਰਤ ਦੇ ਬੇਸਮੈਂਟ ਦੀ ਖੁਦਾਈ ਦਾ ਕੰਮ ਚੱਲ ਰਿਹਾ ਸੀ। ਘਟਨਾ ਦੀ ਸੀ.ਸੀ.ਟੀ.ਵੀ. ਫੁਟੇਜ ਵਿਚ ਦੋ ਪਹੀਆ ਵਾਹਨ ਅਤੇ ਦੋ ਕਾਰਾਂ ਪਾਰਕਿੰਗ ਦੇ ਨਾਲ ਡੂੰਘੇ ਟੋਏ ਵਿਚ ਡਿੱਗਦੀਆਂ ਦਿਖਾਈ ਦੇ ਰਹੀਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਘਟਨਾ 'ਚ ਕੁਝ ਵਾਹਨ ਪੂਰੀ ਤਰ੍ਹਾਂ ਨੁਕਸਾਨੇ ਗਏ। ਹਾਲਾਂਕਿ ਇਸ ਵਿਚ ਕਿਸੇ ਕਿਸਮ ਦੇ ਜਾਨੀ ਨੁਕਸਾਨ ਜਾਂ ਕਿਸੇ ਦੇ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਹੈ। 

ਇਹ ਖ਼ਬਰ ਵੀ ਪੜ੍ਹੋ - ਸੰਤੋਖ ਸਿੰਘ ਦੀ ਹਿੰਮਤ ਤੇ ਹੌਸਲੇ ਨੂੰ ਸਲਾਮ: ਅਧਰੰਗ ਨਾਲ ਜੂਝਦਿਆਂ ਵੀ ਕਰ ਰਿਹੈ ਖੇਤੀ

ਮੋਹਾਲੀ ਦੇ ਡੀ.ਐੱਸ.ਪੀ. ਹਰਸਿਮਰਨ ਸਿੰਘ ਨੇ ਦੱਸਿਆ, "ਇਸ ਘਟਨਾ ਵਿਚ 9-10 ਬਾਈਕ ਅਤੇ ਇਕ ਜਾਂ ਦੋ ਕਾਰਾਂ ਨੁਕਸਾਨੀਆਂ ਗਈਆਂ ਹਨ। ਕਿਸੇ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ। ਮਾਮਲਾ ਦਰਜ ਕੀਤਾ ਜਾਵੇਗਾ ਅਤੇ ਜ਼ਿੰਮੇਵਾਰ ਪਾਏ ਗਏ ਵਿਅਕਤੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।"

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

Anmol Tagra

This news is Content Editor Anmol Tagra