ਮੁੱਖ ਮੰਤਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਤੁਰੰਤ ਕਰਵਾਉਣ : ਭਾਈ ਖਾਲਸਾ
Thursday, Aug 03, 2017 - 10:46 AM (IST)

ਅੰਮ੍ਰਿਤਸਰ - ਸਿੱਖਾਂ ਦੀ ਮਿੰਨੀ ਪਾਰਲੀਮੈਂਟ ਮੰਨੀ ਜਾਂਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕੈਪਟਨ ਸਰਕਾਰ ਨੂੰ ਤੁਰੰਤ ਕਰਵਾਉਣੀਆਂ ਚਾਹੀਦੀਆਂ ਹਨ ਕਿਉਂਕਿ ਇਸ ਦੀ ਮੁਨਿਆਦ ਖਤਮ ਹੋ ਚੁੱਕੀ ਹੈ ਅਤੇ ਸ਼੍ਰੀ ਬਾਦਲ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ 'ਚ ਵੱਡੀ ਹਾਰ ਹੋਣ ਕਰ ਕੇ ਹੁਣ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨਾ ਕਰਵਾਉਣ ਲਈ ਆਪਣੀ ਭਾਈਵਾਲ ਸਿੱਖ ਵਿਰੋਧੀ ਭਾਜਪਾ ਸਰਕਾਰ ਰਾਹੀਂ ਅੱਗੇ ਪਾ ਰਹੇ ਹਨ ਤਾਂ ਕਿ ਉਨ੍ਹਾਂ ਦਾ ਕਮੇਟੀ 'ਤੇ ਕਬਜ਼ਾ ਕਾਇਮ ਰਹੇ, ਇਸ ਕਰ ਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ (ਖਾਲਸਾ) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਹ ਮੰਗ ਕਰਦੀ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਤੁਰੰਤ ਕਰਵਾਉਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ ਤਾਂ ਕਿ ਲੋਕਾਂ ਦੀ ਮੁੱਖ ਮੰਗ ਅਨੁਸਾਰ ਗੁਰਦੁਆਰਿਆਂ ਨੂੰ ਬਾਦਲ ਪਰਿਵਾਰ ਦੀਆਂ ਮਨਮਾਨੀਆਂ ਤੇ ਦਖਲਅੰਦਾਜ਼ੀ ਤੋਂ ਮੁਕਤ ਕਰਵਾਇਆ ਜਾ ਸਕੇ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ (ਖਾਲਸਾ) ਦੇ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਅਤੇ ਸੰਤ ਕਸ਼ਮੀਰਾ ਸਿੰਘ ਨੇ ਸਾਂਝੇ ਲਿਖਤੀ ਪ੍ਰੈੱਸ ਬਿਆਨ ਰਾਹੀਂ ਕੀਤਾ।