ਲੋਕ ਸਭਾ ਚੋਣਾਂ 2024: ਸੰਸਦ ਮੈਂਬਰ ਪਰਨੀਤ ਕੌਰ ਦੀ ਲੋਕਾਂ ਨੂੰ ਖ਼ਾਸ ਅਪੀਲ
Saturday, Jun 01, 2024 - 01:21 PM (IST)
ਪਟਿਆਲਾ (ਵੈੱਬ ਡੈਸਕ)- ਲੋਕ ਸਭਾ ਚੋਣਾਂ ਲਈ ਪੰਜਾਬ ਵਿਚ ਵੋਟਿੰਗ ਦਾ ਕੰਮ ਲਗਾਤਾਰ ਜਾਰੀ ਹੈ। ਇਸੇ ਦਰਮਿਆਨ ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਵੱਲੋਂ ਲੋਕਾਂ ਨੂੰ ਵਧ ਤੋਂ ਵਧ ਵੋਟਾਂ ਪਾਉਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵੋਟ ਪਾਉਣਾ ਤੁਹਾਡਾ ਹੱਕ ਹੈ ਅਤੇ ਸਾਰੇ ਲੋਕ ਜ਼ਰੂਰ ਜਾ ਕੇ ਵੋਟ ਪਾ ਕੇ ਆਉਣ।
ਇਹ ਵੀ ਪੜ੍ਹੋ- ਨੀਟੂ ਸ਼ਟਰਾਂਵਾਲਾ ਨੇ ਪਰਿਵਾਰ ਸਮੇਤ ਪਾਈ ਵੋਟ, ਆਪਣੀ ਜਿੱਤ ਪੱਕੀ ਹੋਣ ਦਾ ਕੀਤਾ ਦਾਅਵਾ
ਇਸ ਨਾਲ ਹੀ ਭਾਰਤ ਦੇਸ਼ ਦੀ ਸਰਕਾਰ ਬਣਨ ਵਾਲੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੈਂ ਇਹ ਵੀ ਕਹਿਣਾ ਚਾਹੁੰਦੀ ਹਾਂ ਕਿ ਜੇਕਰ ਕਿਸੇ ਦੀ ਵੋਟਾਂ ਵਾਲੀ ਪਰਚੀ ਗੁਆਚ ਜਾਂਦੀ ਹੈ ਜਾਂ ਫਿਰ ਕਿਸੇ ਦੀ ਪਰਚੀ ਉਸ ਦੇ ਕੋਲ ਨਹੀਂ ਪਹੁੰਚਦੀ ਹੈ ਪਰ ਤੁਸੀਂ ਆਪਣਾ ਆਧਾਰ ਕਾਰਡ ਜਾਂ ਜਿਸ ਦਸਤਾਵੇਜ਼ ਨਾਲ ਤੁਹਾਡੀ ਪਛਾਣ ਹੈ, ਉਹ ਪਛਾਣ ਪੱਤਰ ਨਾਲ ਲਿਜਾ ਕੇ ਵੋਟ ਪਾ ਸਕਦੇ ਹੋ। ਹੁੰਮ-ਹੁੰਮਾ ਕੇ ਲੋਕ ਆਪਣੀ ਵੋਟ ਪਾ ਕੇ ਆਉਣ ਅਤੇ ਆਪਣਾ ਹੱਕ ਜਿਤਾਉਣ।
ਸਭ ਤੋਂ ਵੱਧ ਵੋਟਰਾਂ ਵਾਲਾ ਹਲਕਾ
ਜੇਕਰ ਵੋਟਰਾਂ ਦੇ ਹਿਸਾਬ ਨਾਲ ਗੱਲ ਕੀਤੀ ਜਾਵੇ ਤਾਂ ਪਟਿਆਲਾ ਸਾਰੀਆਂ 13 ਲੋਕ ਸਭਾ ਸੀਟਾਂ 'ਚੋਂ ਵੱਡਾ ਹਲਕਾ ਹੈ। ਪਿਛਲੇ ਪੰਜ ਸਾਲਾਂ 'ਚ ਇਥੇ ਵੋਟਰਾਂ ਦੀ ਗਿਣਤੀ ਪੌਣੇ ਦੋ ਲੱਖ ਤੋਂ ਵੀ ਪਾਰ ਕਰ ਗਈ। ਸਾਲ 2019 ਦੀ ਲੋਕ ਸਭਾ ਚੋਣ ਦੌਰਾਨ ਇਥੇ 16 ਲੱਖ ਦੇ ਕਰੀਬ ਵੋਟਰ ਸਨ, ਜਦਕਿ ਹੁਣ ਇਥੇ ਵੋਟਰਾਂ ਦੀ ਗਿਣਤੀ 17 ਲੱਖ 83 ਹਜ਼ਾਰ 681 ਹੈ।
ਇਹ ਵੀ ਪੜ੍ਹੋ- ਹੁਸ਼ਿਆਰਪੁਰ 'ਚ 11 ਵਜੇ ਤੱਕ 22.74 ਫ਼ੀਸਦੀ ਵੋਟ ਹੋਈ ਪੋਲ, ਇਨ੍ਹਾਂ ਉਮੀਦਵਾਰਾਂ ਵਿਚਾਲੇ ਹੋ ਰਿਹੈ ਸਖ਼ਤ ਮੁਕਾਬਲਾ
ਇਨ੍ਹਾਂ ਉਮੀਦਵਾਰਾਂ ਵਿਚਕਾਰ ਹੋਵੇਗਾ ਜ਼ਬਰਦਸਤ ਮੁਕਾਬਲਾ
ਦੱਸ ਦੇਈਏ ਕਿ 2024 ਲੋਕ ਸਭਾ ਚੋਣਾਂ ਲਈ ਉਮੀਦਵਾਰਾਂ 'ਚ 'ਆਪ' ਨੇ ਕੈਬਨਿਟ ਮੰਤਰੀ ਕੈਬਨਿਟ ਮੰਤਰੀ ਡਾ. ਬਲਬੀਰ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਨੇ ਐੱਨ. ਕੇ. ਸ਼ਰਮਾ 'ਤੇ ਦਾਅ ਖੇਡਿਆ ਹੈ। ਉਥੇ ਹੀ ਕਾਂਗਰਸ ਵੱਲੋਂ ਡਾ. ਧਰਮਵੀਰ ਗਾਂਧੀ ਨੂੰ ਟਿਕਟ ਦਿੱਤੀ ਗਈ ਹੈ, ਜਦਕਿ ਭਾਜਪਾ ਵੱਲੋਂ ਪਰਨੀਤ ਕੌਰ ਨੂੰ ਇਥੋਂ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਪਰਨੀਤ ਕੌਰ ਨੇ ਹਾਲ ਹੀ 'ਚ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਜਪਾ ਪਾਰਟੀ ਜੁਆਇਨ ਕੀਤੀ ਹੈ। ਇਸ ਤੋਂ ਇਲਾਵਾ ਬਸਪਾ ਨੇ ਜਗਜੀਤ ਸਿੰਘ ਛੜਬੜ ਨੂੰ ਟਿਕਟ ਦਿੱਤੀ ਹੈ। ਪਟਿਆਲਾ ਹੌਟ ਸੀਟ 'ਤੇ ਇਨ੍ਹਾਂ ਪੰਜ ਉਮੀਦਵਾਰਾਂ ਵਿਚਾਲੇ ਜ਼ਬਰਦਸਤ ਮੁਕਾਬਲਾ ਵੇਖਣ ਨੂੰ ਮਿਲੇਗਾ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8