ਹਰਸਿਮਰਤ ਦੇ ਨਿਸ਼ਾਨੇ ''ਤੇ ਕਾਂਗਰਸੀ ਸਾਂਸਦ, ਕਿਹਾ-ਇਨ੍ਹਾਂ ਲਈ ਕਿਸਾਨਾਂ ਨਾਲੋਂ ਸਿੱਧੂ ਦੀ ਤਾਜਪੋਸ਼ੀ ਅਹਿਮ

Friday, Jul 23, 2021 - 06:23 PM (IST)

ਹਰਸਿਮਰਤ ਦੇ ਨਿਸ਼ਾਨੇ ''ਤੇ ਕਾਂਗਰਸੀ ਸਾਂਸਦ, ਕਿਹਾ-ਇਨ੍ਹਾਂ ਲਈ ਕਿਸਾਨਾਂ ਨਾਲੋਂ ਸਿੱਧੂ ਦੀ ਤਾਜਪੋਸ਼ੀ ਅਹਿਮ

ਬਠਿੰਡਾ (ਬਿਊਰੋ): ਅੱਜ ਪੰਜਾਬ ਦੇ ਸਾਰੇ ਕਾਂਗਰਸੀ ਸੰਸਦ ਮੈਂਬਰਾਂ ਦੇ ਨਵਜੋਤ ਸਿੱਧੂ ਦੀ ਤਾਜਪੋਸ਼ੀ 'ਚ ਸ਼ਾਮਲ ਹੋਣ ’ਤੇ ਹਰਸਿਮਰਤ ਕੌਰ ਬਾਦਲ ਨੇ ਨਿਸ਼ਾਨੇ ’ਤੇ ਲਿਆ ਹੈ। ਉਨ੍ਹਾਂ ਨੇ ਕਾਂਗਰਸ ਦੇ ਐੱ.ਪੀ. ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਅੱਜ ਜਿੰਨੇ ਵੀ ਕਾਂਗਰਸ ਦੇ ਐੱਮ.ਪੀ ਹਨ ਪਾਰਲੀਮੈਂਟ ’ਚ ਸ਼ਾਮਲ ਹੋਣ ਦੀ ਬਜਾਏ ਉਹ ਸਾਰੇ ਸਿੱਧੂ ਦੀ ਤਾਜਪੋਸ਼ੀ ’ਚ ਸ਼ਾਮਲ ਹੋਏ ਹਨ।

ਇਹ ਵੀ ਪੜ੍ਹੋ :  ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਵਾਰਸਾਂ ਨੂੰ ਮਿਲੇਗੀ ਨੌਕਰੀ, ਪ੍ਰਕਿਰਿਆ ਸ਼ੁਰੂ

PunjabKesari

ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਸਾਰਿਆਂ ਨੂੰ ਦਿੱਲੀ ਬਾਰਡਰਾਂ ’ਤੇ ਬੈਠੇ ਕਿਸਾਨਾਂ ਦੀ ਕੋਈ ਪਰਵਾਹ ਨਹੀਂ ਹੈ, ਜਿਹੜੇ ਕਿ ਆਪਣੇ ਘਰ-ਬਾਹਰ ਛੱਡ ਕੇ 8 ਮਹੀਨਿਆਂ ਤੋਂ ਲਗਾਤਾਰ ਸੰਘਰਸ਼ ਲਈ ਲੜ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜਿਹੜੇ ਕਿਸਾਨਾਂ ਨੇ ਉਨ੍ਹਾਂ ਨੂੰ ਸੰਸਦ ਤੱਕ ਪਹੁੰਚਾਇਆ, ਅੱਜ ਉਨ੍ਹਾਂ ਪ੍ਰਤੀ ਆਪਣਾ ਫਰਜ਼ ਨਿਭਾਉਣ ਦੀ ਬਜਾਏ, ਉਨ੍ਹਾਂ ਨੂੰ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਤਾਜਪੋਸ਼ੀ ਦੇ ਜਸ਼ਨ ਦਾ ਹਿੱਸਾ ਬਣਨਾ ਬਿਹਤਰ ਸਮਝਿਆ। ਉਨ੍ਹਾਂ ਕਿਹਾ ਕਿ ਅੱਜ ਪੂਰੀ ਪਾਰਟੀ ਸੰਸਦ ’ਚ ਸ਼ਾਮਲ ਹੋਣ ਦੀ ਬਜਾਏ ਚੰਡੀਗੜ੍ਹ ’ਚ ਸਿੱਧੂ ਦੀ ਤਾਜਪੋਸ਼ੀ ’ਚ ਸ਼ਾਮਲ ਹੋਣ ਗਈ ਹੈ।

ਇਹ ਵੀ ਪੜ੍ਹੋ :  ਵੱਡੀ ਖ਼ਬਰ: ਬੱਸਾਂ ਦੀ ਟੱਕਰ ’ਚ ਜ਼ਖ਼ਮੀਆਂ ਦਾ ਹਾਲ ਜਾਨਣ ਹਸਪਤਾਲ ਪਹੁੰਚੇ ਸੋਨੂੰ ਸੂਦ


author

Shyna

Content Editor

Related News