ਸੰਸਦ ਮੈਂਬਰ ਰਾਘਵ ਚੱਢਾ ਨੇ ਟਵੀਟ ਕਰ ਰਾਹੁਲ ਗਾਂਧੀ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ

Friday, Jan 20, 2023 - 04:53 AM (IST)

ਸੰਸਦ ਮੈਂਬਰ ਰਾਘਵ ਚੱਢਾ ਨੇ ਟਵੀਟ ਕਰ ਰਾਹੁਲ ਗਾਂਧੀ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ

ਚੰਡੀਗੜ੍ਹ (ਬਿਊਰੋ) : ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਟਵੀਟ ਕਰ ਕਾਂਗਰਸ ਆਗੂ ਰਾਹੁਲ ਗਾਂਧੀ ’ਤੇ ਪਲਟਵਾਰ ਕਰਦਿਆਂ ਤਿੱਖੇ ਨਿਸ਼ਾਨੇ ਵਿੰਨ੍ਹੇ ਹਨ। ਸੰਸਦ ਮੈਂਬਰ ਚੱਢਾ ਨੇ ਟਵੀਟ ਕਰਦਿਆਂ ਕਿਹਾ ਕਿ ਤੁਹਾਡੀ ਕਾਂਗਰਸ ਪਾਰਟੀ ਮੇਰੇ ਜਨਮ ਤੋਂ ਹੀ ਤੁਹਾਨੂੰ ਰੀਬ੍ਰਾਂਡ ਕਰਨ ਦੀ ਕੋਸ਼ਿਸ਼ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਅਜਿਹਾ ਲੱਗਦਾ ਨਹੀਂ ਕਿ ਕਾਂਗਰਸ ਇਸ ’ਚ ਸਫ਼ਲ ਹੋਵੇਗੀ।

 ਇਹ ਖ਼ਬਰ ਵੀ ਪੜ੍ਹੋ : ਗੈਂਗਸਟਰ ਸੁੱਖਾ ਕਾਹਲਵਾਂ ਕਤਲਕਾਂਡ ’ਚ ਸ਼ਾਮਲ ਗੈਂਗਸਟਰ ਤੀਰਥ ਢਿੱਲਵਾਂ ਦੀ ਹੋਈ ਮੌਤ

ਉਨ੍ਹਾਂ ਕਿਹਾ ਕਿ ਮੇਰੀਆਂ ਰਗ਼ਾਂ ’ਚ ਪੰਜਾਬੀ ਖ਼ੂਨ ਹੈ ਤੇ ਮੈਨੂੰ ਨਹੀਂ ਲੱਗਦਾ ਕਿ 1984 ’ਚ ਹੋਇਆ ਕਤਲੇਆਮ ਮੁਆਫ਼ੀਯੋਗ ਹੈ। ਕਾਂਗਰਸ ਪਾਰਟੀ ਦੇ ਡੀ. ਐੱਨ. ਏ. ’ਚ ਹੀ ਹੈ ਕਿ ਇਸ ਨੂੰ ਪੰਜਾਬੀ ਪਸੰਦ ਨਹੀਂ ਹਨ। ਉਨ੍ਹਾਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਰਾਹੁਲ ਗਾਂਧੀ ਨਾਲ ਪੁਰਾਣੀ ਫੋਟੋ ਸਾਂਝੀ ਕੀਤੀ ਤੇ ਲਿਖਿਆ ਕਿ ਇਥੇ ਇਕ ਰਿਮਾਂਈਡਰ ਹੈ। 

PunjabKesari

ਇਹ ਖ਼ਬਰ ਵੀ ਪੜ੍ਹੋ : ਪੰਜਾਬ ਦੀ ਧੀ ਨੇ ਇਟਲੀ ’ਚ ਪੰਜਾਬੀਆਂ ਦਾ ਵਧਾਇਆ ਮਾਣ, ਹਾਸਲ ਕੀਤੀ ਵੱਡੀ ਉਪਲੱਬਧੀ

ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਨੇ ਪੰਜਾਬ ’ਚ ‘ਭਾਰਤ ਜੋੜੋ ਯਾਤਰਾ’ ਦੇ ਆਖਰੀ ਦਿਨ ਪਠਾਨਕੋਟ ’ਚ ਕਿਹਾ ਕਿ ਮੈਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਸੀ ਕਿ ਪੰਜਾਬ ਨੂੰ ਰਿਮੋਟ ਕੰਟਰੋਲ ਨਾਲ ਨਾ ਚੱਲਣ ਦਿਓ। ਉਹ ਮੁੱਖ ਮੰਤਰੀ ਮਾਨ ਦਾ ਸਤਿਕਾਰ ਕਰਦੇ ਹਨ ਪਰ ਪੰਜਾਬ ਨੂੰ ਦਿੱਲੀ ਤੋਂ ਨਹੀਂ ਚਲਾਇਆ ਜਾਣਾ ਚਾਹੀਦਾ। ਰਾਹੁਲ ਗਾਂਧੀ ਨੇ ਕਿਹਾ ਕਿ ਪੰਜਾਬ ’ਚ ਕਾਂਗਰਸ ਪਾਰਟੀ ਲੜੇਗੀ ਅਤੇ ਆਮ ਆਦਮੀ ਪਾਰਟੀ ਨੂੰ ਹਰਾਏਗੀ ਪਰ ਫਿਰ ਵੀ ਭਗਵੰਤ ਮਾਨ ਉਨ੍ਹਾਂ ਨੂੰ ਵਧੀਆ ਲੱਗਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਉਨ੍ਹਾਂ ਦਾ ਬਹੁਤ ਸਾਥ ਦਿੱਤਾ ਹੈ ਅਤੇ ਨਫ਼ਰਤ ਦੇ ਬਾਜ਼ਾਰ ’ਚ ਮੁਹੱਬਤ ਦੀ ਦੁਕਾਨ ਖੋਲ੍ਹਣ ਲਈ ਸਾਰੇ ਪੰਜਾਬੀਆਂ ਦਾ ਉਹ ਸ਼ੁਕਰੀਆ ਕਹਿੰਦੇ ਹਨ।
 


author

Manoj

Content Editor

Related News