ਚੋਣ ਕਮਿਸ਼ਨ ਵਲੋਂ ਕੈਪਟਨ ਸਰਕਾਰ ਨੂੰ ਝਟਕਾ

Monday, Mar 11, 2019 - 11:49 AM (IST)

ਚੋਣ ਕਮਿਸ਼ਨ ਵਲੋਂ ਕੈਪਟਨ ਸਰਕਾਰ ਨੂੰ ਝਟਕਾ

ਚੰਡੀਗੜ੍ਹ : ਲੋਕ ਸਭਾ ਚੋਣਾਂ ਦੀਆਂ ਤਾਰੀਕਾਂ ਦੇ ਐਲਾਨ ਤੋਂ ਕੁਝ ਸਮਾਂ ਪਹਿਲਾਂ ਕੈਪਟਨ ਸਰਕਾਰ ਵੱਲੋਂ ਕੀਤੀਆਂ ਗਈਆਂ 269 ਡੀ. ਐੱਸ. ਪੀਜ਼. ਦੀਆਂ ਬਦਲੀਆਂ ਨੂੰ ਚੋਣ ਕਮਿਸ਼ਨ ਨੇ ਫਿਲਹਾਲ ਟਾਲ ਦਿੱਤਾ ਹੈ। ਸੂਬਾ ਚੋਣ ਕਮਿਸ਼ਨਰ ਡਾ. ਐੱਸ. ਕੇ. ਕਰਨਾ ਰਾਜੂ ਨੇ ਐਤਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਚੋਣਾਂ ਦੇ ਐਲਾਨ ਤੋਂ ਪਹਿਲਾਂ ਕੀਤੀਆਂ ਗਈਆਂ ਬਦਲੀਆਂ ਜੇਕਰ ਅਧੂਰੀਆਂ ਹਨ ਤਾਂ ਉਹ ਰੱਦ ਹੋ ਜਾਣਗੀਆਂ। ਭਾਵ ਜੇਕਰ ਕਿਸੇ ਅਧਿਕਾਰੀ ਜਾਂ ਕਰਮਚਾਰੀ ਨੇ ਨਵੀਂ ਥਾਂ 'ਤੇ ਜੁਆਇਨ ਕਰ ਲਿਆ ਹੈ ਤਾਂ ਉਸ ਨੂੰ ਛੱਡ ਬਾਕੀ ਬਦਲੀਆਂ ਖਾਰਜ ਹੋ ਜਾਣਗੀਆਂ।
ਇਸ ਤੋਂ ਕੁਝ ਸਮੇਂ ਬਾਅਦ ਪੰਜਾਬ ਪੁਲਸ ਵੱਲੋਂ ਜਾਣਕਾਰੀ ਮਿਲੀ ਕਿ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਮੁਤਾਬਕ ਉਕਤ ਬਦਲੀਆਂ ਰੱਦ ਕਰ ਦਿੱਤੀਆਂ ਗਈਆਂ ਹਨ।


author

Gurminder Singh

Content Editor

Related News