ਪਰਮਬੰਸ ਸਿੰਘ ਰੋਮਾਣਾ ਵੱਲੋਂ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਜੱਥੇਬੰਦਕ ਢਾਂਚੇ ਦਾ ਐਲਾਨ

Tuesday, Mar 16, 2021 - 04:21 PM (IST)

ਪਰਮਬੰਸ ਸਿੰਘ ਰੋਮਾਣਾ ਵੱਲੋਂ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਜੱਥੇਬੰਦਕ ਢਾਂਚੇ ਦਾ ਐਲਾਨ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਅੱਜ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਜੱਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ। ਅੱਜ ਪਾਰਟੀ ਦੇ ਮੁੱਖ ਦਫ਼ਤਰ ਤੋਂ ਇਸ ਬਾਰੇ ਜਾਣਕਾਰੀ ਦਿੰਦਿਆਂ ਪਰਮਬੰਸ ਸਿੰਘ ਰੋਮਾਣਾ ਨੇ ਦੱਸਿਆ ਕਿ ਯੂਥ ਵਿੰਗ ਨਾਲ ਜੁੜੇ ਮਿਹਨਤੀ ਨੌਜਵਾਨਾਂ ਨੂੰ ਜੱਥੇਬੰਦਕ ਢਾਂਚੇ ਵਿੱਚ ਸ਼ਾਮਲ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਨੌਜਵਾਨ ਆਗੂਆਂ ਨੂੰ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ, ਉਨ੍ਹਾਂ ਵਿੱਚ ਜੋਧ ਸਿੰਘ ਸਮਰਾ, ਰਣਬੀਰ ਸਿੰਘ ਰਾਣਾ ਲੋਪੋਕੇ, ਹਰਿੰਦਰਪਾਲ ਸਿੰਘ ਟੌਹੜਾ, ਗੁਰਿੰਦਰਪਾਲ ਸਿੰਘ ਲਾਲੀ ਰਾਣੀਕੇ, ਸਿਮਰਨ ਸਿੰਘ ਢਿੱਲੋਂ, ਸਤਿੰਦਰ ਸਿੰਘ ਗਿੱਲ, ਯੁਵਰਾਜ ਭੁਪਿੰਦਰ ਸਿੰਘ ਬੇਗੋਵਾਲ, ਸੁਖਦੀਪ ਸਿੰਘ ਸ਼ੁਕਾਰ, ਤਨਵੀਰ ਸਿੰਘ ਧਾਲੀਵਾਲ, ਸੁਖਮਨ ਸਿੰਘ ਸਿੱਧੂ, ਕੰਵਲਪ੍ਰੀਤ ਸਿੰਘ ਕਾਕੀ, ਬਚਿੱਤਰ ਸਿੰਘ ਕੋਹਾੜ, ਸੁਖਜਿੰਦਰ ਸਿੰਘ ਸੋਨੂੰ ਲੰਗਾਹ, ਇੰਦਰਜੀਤ ਸਿੰਘ ਰੱਖੜਾ ਅਤੇ ਹਵਾ ਸਿੰਘ ਪੂਨੀਆਂ ਦੇ ਨਾਮ ਸ਼ਾਮਲ ਹਨ।

ਰੋਮਾਣਾ ਨੇ ਦੱਸਿਆ ਕਿ ਜਿਨ੍ਹਾਂ ਨੌਜਵਾਨ ਆਗੂਆਂ ਨੂੰ ਯੂਥ ਵਿੰਗ ਦੇ ਜਨਰਲ ਸਕੱਤਰ ਬਣਾਇਆ ਗਿਆ ਹੈ, ਉਨ੍ਹਾਂ 'ਚ ਪਰਮਿੰਦਰ ਸਿੰਘ ਬੋਹਾਰਾ ਜਨਰਲ ਸਕੱਤਰ ਅਤੇ ਦਫ਼ਤਰ ਇੰਚਾਰਜ, ਸ਼ਰਨਜੀਤ ਸਿੰਘ ਚਨਾਰਥਲ, ਹਰਪ੍ਰੀਤ ਸਿੰਘ ਸ਼ਿਵਾਲਿਕ, ਇਕਬਾਲ ਸਿੰਘ ਰਾਏ,  ਬੀਰਗੁਰਿੰਦਰ ਸਿੰਘ ਮੁਖਮੈਲਪੁਰ, ਰਵਿੰਦਰ ਸਿੰਘ ਠੰਡਲ, ਕਮਲਜੀਤ ਸਿੰਘ ਕੋਲਾਰ, ਗੁਰਦੀਪ ਸਿੰਘ ਕੋਟਸ਼ਮੀਰ, ਅਮਿਤ ਰਾਠੀ, ਨਵਇੰਦਰ ਸਿੰਘ ਲੋਂਗੋਵਾਲ, ਗੁਰਸ਼ਰਨ ਸਿੰਘ ਚੱਠਾ, ਅਮਨਿੰਦਰ ਸਿੰਘ ਬਜਾਜ, ਗੁਰਦੌਰ ਸਿੰਘ, ਜੁਗਰਾਜ ਸਿੰਘ ਜੱਗੀ, ਗੁਰਵਿੰਦਰ ਸਿੰਘ ਕਿਸ਼ਨਪੁਰਾ, ਮਨਸਿਮਰਨ ਸਿੰਘ ਮੱਕੜ, ਹਰਪ੍ਰੀਤ ਸਿੰਘ ਰਿੰਕੂਬੇਦੀ, ਕਰਮਜੀਤ ਸਿੰਘ ਜੋਸ਼, ਹਰਮੀਤ ਸਿੰਘ ਖਾਈ, ਹਨੀ ਟੌਂਸਾ ਬਲਾਚੌਰ, ਹਰਅਮਰਿੰਦਰ ਸਿੰਘ ਚਾਂਦਪੁਰੀ, ਹਰਜਿੰਦਰ ਸਿੰਘ ਬਲੌਂਗੀ, ਰਵਿੰਦਰ ਸਿੰਘ ਖੇੜਾ ਅਤੇ ਜੋਗਿੰਦਰ ਸਿੰਘ ਸੰਧੂ ਗੁਰੂਹਰਸਹਾਏ ਦੇ ਨਾਮ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਰਵੀਪ੍ਰੀਤ ਸਿੰਘ ਸਿੱਧੂ ਨੂੰ ਯੂਥ ਵਿੰਗ ਦਾ ਦੁਬਾਰਾ ਤੋਂ ਖਜਾਨਚੀ ਨਿਯੁਕਤ ਕੀਤਾ ਗਿਆ ਹੈ। 


author

Babita

Content Editor

Related News