ਸਟੂਡੈਂਟ ਆਰਗੇਨਾਈਜ਼ੇਸ਼ਨ ਆਫ ਇੰਡੀਆ ਦੇ ਪ੍ਰਧਾਨ ਪਰਮਿੰਦਰ ਬਰਾੜ ਨੂੰ ਹੋਇਆ ਕੋਰੋਨਾ

Tuesday, Aug 18, 2020 - 05:59 PM (IST)

ਸਟੂਡੈਂਟ ਆਰਗੇਨਾਈਜ਼ੇਸ਼ਨ ਆਫ ਇੰਡੀਆ ਦੇ ਪ੍ਰਧਾਨ ਪਰਮਿੰਦਰ ਬਰਾੜ ਨੂੰ ਹੋਇਆ ਕੋਰੋਨਾ

ਚੰਡੀਗੜ੍ਹ : ਸਟੂਡੈਂਟ ਆਰਗੇਨਾਈਜ਼ੇਸ਼ਨ ਆਫ ਇੰਡੀਆ ਦੇ ਪ੍ਰਧਾਨ ਪਰਮਿੰਦਰ ਸਿੰਘ ਬਰਾੜ ਵੀ ਕੋਰੋਨਾ ਮਹਾਮਾਰੀ ਦੀ ਗ੍ਰਿਫਤ ਵਿਚ ਆ ਗਏ ਹਨ। ਪਰਮਿੰਦਰ ਸਿੰਘ ਨੇ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਆਪਣੇ ਆਪ ਨੂੰ ਏਕਾਂਤਵਾਸ ਕਰ ਲਿਆ ਹੈ। ਇਸ ਦੀ ਜਾਣਕਾਰੀ ਪਰਮਿੰਦਰ ਸਿੰਘ ਬਰਾੜ ਨੇ ਆਪਣੇ ਫੇਸਬੁੱਕ ਖਾਤੇ 'ਤੇ ਦਿੱਤੀ ਹੈ। ਇਸ ਬਾਰੇ ਦੱਸਦਿਆਂ ਪਰਮਿੰਦਰ ਨੇ ਆਖਿਆ ਕਿ ਮੈਂ ਬਿਲਕੁਲ ਤੰਦਰੁਸਤ ਸੀ, ਪਰ ਨਾਨਾ ਜੀ ਦੇ ਭੋਗ ਤੋਂ ਬਾਅਦ ਮੇਰੇ ਵਲੋਂ ਕਰਵਾਏ ਗਏ ਕੋਰੋਨਾ ਟੈਸਟ ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਜਿਸ ਦੇ ਚੱਲਦੇ ਉਸ ਨੇ ਖੁਦ ਨੂੰ ਏਕਾਂਤਵਾਸ ਕਰ ਲਿਆ ਹੈ। 

ਪਰਮਿੰਦਰ ਨੇ ਭੋਗ ਵਿਚ ਸ਼ਾਮਲ ਹੋਣ ਵਾਲੇ ਹਰ ਸ਼ਖਸ ਨੂੰ ਵੀ ਖੁਦ ਨੂੰ ਏਕਾਂਤਵਾਸ ਕਰਣ ਦੀ ਬੇਨਤੀ ਕੀਤੀ ਹੈ ਜਿਨ੍ਹਾਂ ਨਾਲ ਉਹ ਸੰਪਰਕ ਵਿਚ ਆਇਆ ਸੀ। ਉਨ੍ਹਾਂ ਇਹ ਵੀ ਆਖਿਆ ਹੈ ਕਿ ਜੇਕਰ ਕਿਸੇ ਨੂੰ ਕੋਰੋਨਾ ਦਾ ਮਾਮੂਲੀ ਲੱਛਣ ਵੀ ਲੱਗੇ ਤਾਂ ਵੀ ਟੈਸਟ ਜ਼ਰੂਰ ਕਰਵਾਇਆ ਜਾਵੇ। ਇਸ ਤੋਂ ਇਲਾਵਾ ਪਰਮਿੰਦਰ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦੇ ਮਾਤਾ-ਪਿਤਾ ਦੀ ਰਿਪੋਰਟ ਵੀ ਪਾਜ਼ੇਟਿਵ ਆਈ ਹੈ।


author

Gurminder Singh

Content Editor

Related News