ਢੀਂਡਸਾ ਪਰਿਵਾਰ ਨੇ ਲੰਬੇ ਸਮੇਂ ਤਕ ਨਿੱਜੀ ਸਵਾਰਥਾਂ ਲਈ ਪਾਰਟੀ ਨੂੰ ਵਰਤਿਆ : ਲੌਂਗੋਵਾਲ
Saturday, Jul 04, 2020 - 06:29 PM (IST)
ਸੰਗਰੂਰ (ਬੇਦੀ) : ਬੀਤੇ ਦਿਨੀਂ ਢੀਂਡਸਾ ਗਰੁੱਪ ਨੂੰ ਛੱਡ ਕੇ ਜ਼ਿਲਾ ਸੰਗਰੂਰ ਦੇ ਹਲਕਾ ਸੁਨਾਮ ਦੇ ਵੱਡੀ ਗਿਣਤੀ 'ਚ ਸੀਨੀਅਰ ਆਗੂਆਂ ਵੱਲੋਂ ਬਾਦਲ ਪਿੰਡ ਵਿਖੇ ਪੁੱਜ ਕੇ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ 'ਚ ਵਾਪਸੀ ਕੀਤੀ ਗਈ ਸੀ। ਅੱਜ ਇਨ੍ਹਾਂ ਸ਼੍ਰੋਮਣੀ ਅਕਾਲੀ ਦਲ 'ਚ ਵਾਪਸੀ ਕਰਨ ਵਾਲੇ ਆਗੂਆਂ 'ਚੋਂ ਸੁਖਵਿੰਦਰ ਸਿੰਘ ਸੁੱਖ ਸਾਬਕਾ ਓ. ਐੱਸ. ਡੀ. ਪਰਮਿੰਦਰ ਢੀਂਡਸਾ ਅਤੇ ਖੁਸਪਾਲ ਸਿੰਘ ਬੀਰਕਲਾਂ ਸਾਬਕਾ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਅਤੇ ਸਾਬਕਾ ਚੇਅਰਮੈਨ ਵੇਰਕਾ ਮਿਲਕ ਪਲਾਂਟ ਸੰਗਰੂਰ ਵੱਲੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਮੁਲਾਕਾਤ ਕੀਤੀ ਗਈ। ਭਾਈ ਲੌਂਗੋਵਾਲ ਵੱਲੋਂ ਘਰ ਵਾਪਸੀ ਕਰਨ ਵਾਲੇ ਇਨ੍ਹਾਂ ਆਗੂਆਂ ਨੂੰ ਜੀ ਆਇਆਂ ਆਖਦਿਆਂ ਸਿਰੋਪਾਓ ਦੇ ਕੇ ਸਨਮਾਨਤ ਵੀ ਕੀਤਾ ਗਿਆ।
ਇਹ ਵੀ ਪੜ੍ਹੋ : ਬ੍ਰਹਮਪੁਰਾ ਦੇ ਬਿਆਨ ''ਤੇ ਢੀਂਡਸਾ ਨੇ ਵੱਟੀ ਚੁੱਪ
ਭਾਈ ਲੌਂਗੋਵਾਲ ਨੇ ਕਿਹਾ ਕਿ ਢੀਂਡਸਾ ਪਰਿਵਾਰ ਨੇ ਲੰਬੇ ਸਮੇਂ ਤਕ ਆਪਣੇ ਨਿੱਜੀ ਸਵਾਰਥਾਂ ਲਈ ਪਾਰਟੀ ਨੂੰ ਵਰਤਿਆ ਹੈ ਅਤੇ ਹੁਣ ਨਿੱਜੀ ਹਿੱਤਾਂ ਦੀ ਲਾਲਸਾ ਨੂੰ ਮੁੱਖ ਰੱਖ ਕੇ ਪਾਰਟੀ ਵਿਰੁੱਧ ਹੋ ਗਏ ਹਨ। ਉਨ੍ਹਾਂ ਕਿਹਾ ਕਿ ਸਾਰੇ ਪਾਰਟੀ 'ਚ ਵਾਪਸੀ ਕਰਨ ਵਾਲੇ ਆਗੂਆਂ ਅਤੇ ਵਰਕਰਾਂ ਦਾ ਉਹ ਸਵਾਗਤ ਕਰਦੇ ਹਨ ਅਤੇ ਸਾਰਿਆਂ ਨੂੰ ਹੀ ਪਾਰਟੀ 'ਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਸ੍ਰੀ ਕੀਰਤਪੁਰ ਸਾਹਿਬ ਨੇੜੇ ਵਾਪਰਿਆ ਭਿਆਨਕ ਹਾਦਸਾ, ਕਾਲ ਬਣ ਕੇ ਆਈ ਕਾਰ ਨੇ ਵਰ੍ਹਾਇਆ ਕਹਿਰ