ਪੰਜਾਬ ''ਚ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ, ਕੈਪਟਨ ਦੇਣ ਅਸਤੀਫਾ : ਪਰਮਿੰਦਰ ਢੀਂਡਸਾ

08/19/2020 6:02:39 PM

ਲਹਿਰਾਗਾਗਾ (ਦੀਪੂ) : ਪੰਜਾਬ ਦੀ ਕੈਪਟਨ ਸਰਕਾਰ ਹਰ ਇਕ ਫਰੰਟ 'ਤੇ ਫੇਲ ਸਾਬਿਤ ਹੋਈ ਹੈ। ਪੰਜਾਬ 'ਚ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਵਿੱਤ ਮੰਤਰੀ ਹਲਕਾ ਲਹਿਰਾਗਾਗਾ ਦੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ 'ਜਗ ਬਾਣੀ' ਨਾਲ ਗੱਲਬਾਤ ਕਰਦਿਆਂ ਕੀਤਾ। ਢੀਂਡਸਾ ਨੇ ਕਿਹਾ ਕਿ ਕੈਪਟਨ ਵੱਲੋਂ ਚੋਣ ਮੈਨੀਫੈਸਟੋ 'ਚ ਜੋ ਵੀ ਵਾਅਦੇ ਕੀਤੇ ਸਨ, ਉਨ੍ਹਾਂ 'ਚੋਂ ਕੋਈ ਵੀ ਵਾਧਾ ਪੂਰਾ ਨਹੀਂ ਹੋਇਆ। ਚਾਹੇ ਉਹ ਘਰ-ਘਰ ਨੌਕਰੀ ਦਾ ਹੋਵੇ ਜਾਂ ਕਰਜ਼ਾ ਮੁਆਫ਼ੀ ਦਾ।

ਇਹ ਵੀ ਪੜ੍ਹੋ :  ਕੋਰੋਨਾ ਮਹਾਮਾਰੀ ਦੇ ਵੱਧਦੇ ਪ੍ਰਕੋਪ ਦਰਮਿਆਨ ਮੋਗਾ 'ਤੇ ਮੰਡਰਾਈ ਇਕ ਹੋਰ ਆਫ਼ਤ

ਉਨ੍ਹਾਂ ਜ਼ਹਿਰੀਲੀ ਸ਼ਰਾਬ ਬਾਰੇ ਬੋਲਦਿਆਂ ਕਿਹਾ ਕਿ ਇਹ ਇਕ ਬਹੁਤ ਹੀ ਮੰਦਭਾਗੀ ਘਟਨਾ ਹੈ ਅਤੇ ਸਰਕਾਰ ਨੇ ਇਸ ਪ੍ਰਤੀ ਕੋਈ ਸਖ਼ਤ ਐਕਸ਼ਨ ਨਹੀਂ ਲਿਆ। ਇਸ ਤੋਂ ਸਾਫ਼ ਜ਼ਾਹਿਰ ਹੈ ਕਿ ਇਹ ਸਭ ਸਰਕਾਰ ਦੀ ਮਿਲੀ-ਭੁਗਤ ਹੈ। ਇਸ ਲਈ ਕੈਪਟਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ ਹੈ। ਸਮਾਰਟ ਫੋਨ ਬਾਰੇ ਪੁੱਛੇ ਗਏ ਸਵਾਲ 'ਤੇ ਉਨ੍ਹਾਂ ਕਿਹਾ ਕਿ ਇਹ ਸਰਕਾਰ ਸਿਰਫ ਡਰਾਮੇਬਾਜ਼ੀ ਕਰ ਰਹੀ ਹੈ ਤਾਂ ਜੋ ਆਉਣ ਵਾਲੀਆਂ ਚੋਣਾਂ 'ਚ ਲੋਕਾਂ ਨੂੰ ਵਾਅਦੇ ਪੂਰੇ ਕਰਨ ਦੀਆਂ ਝੂਠੀਆਂ ਤਸੱਲੀਆਂ ਦਿੱਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਕੈਪਟਨ ਖੁਦ ਆਪਣੇ ਕਿਸੇ ਮੰਤਰੀ ਨਾਲ ਸਲਾਹ ਮਸ਼ਵਰਾ ਨਹੀਂ ਕਰ ਰਹੇ। ਸਗੋਂ ਸਿਰਫ ਆਪਣੇ ਮਹਿਲ 'ਚ ਹੀ ਕੈਦ ਹੋ ਕੇ ਰਹਿ ਚੁੱਕੇ ਹਨ।

ਇਹ ਵੀ ਪੜ੍ਹੋ :  ਦਾਦੂਵਾਲ ਦਾ ਵੱਡਾ ਬਿਆਨ, ਪੂਰੀ ਤਾਕਤ ਲਗਾ ਕੇ ਵੀ ਮੈਨੂੰ ਹਰਾ ਨਹੀਂ ਸਕੇ ਬਾਦਲ

Gurminder Singh

This news is Content Editor Gurminder Singh