ਢੀਂਡਸਾ ਦਾ ਅਸਤੀਫਾ ਸਵਾਗਤ ਯੋਗ ਕਦਮ : ਪੀਰ ਮੁਹੰਮਦ
Saturday, Jan 04, 2020 - 04:58 PM (IST)
ਧਰਮਕੋਟ (ਅਕਾਲੀਆਂ ਵਾਲਾ) : ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਪਰਮਿੰਦਰ ਢੀਂਡਸਾ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਟਕਸਾਲੀ ਦਲ ਨੇ ਬਾਦਲ ਦਲ 'ਚ ਬੈਠੇ ਬਾਕੀ ਅਕਾਲੀ ਨੇਤਾਵਾ ਨੂੰ ਵੀ ਸੱਦਾ ਦਿੱਤਾ ਹੈ ਕਿ ਉਹ ਬਿਨਾਂ ਕਿਸੇ ਦੁਬਿਧਾ ਦੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੂੰ ਮਜ਼ਬੂਤ ਕਰਨ ਲਈ ਅੱਗੇ ਆਉਣ।
ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਜਨਰਲ ਸਕੱਤਰ ਅਤੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਜਥੇਦਾਰ ਮੱਖਣ ਸਿੰਘ ਨੰਗਲ ਨੇ ਕਿਹਾ ਹੈ ਕਿ ਢੀਂਡਸਾ ਪਰਿਵਾਰ ਨੇ ਹਮੇਸ਼ਾ ਅਕਾਲੀ ਸਫਾ ਵਿਚ ਮਾਲਵਾ ਖੇਤਰ ਦੀ ਅਗਵਾਈ ਕੀਤੀ ਹੈ। ਪੀਰ ਮੁਹੰਮਦ ਨੇ ਕਿਹਾ ਕਿ ਟਕਸਾਲੀ ਅਕਾਲੀ ਦਲ ਵਲੋਂ ਮਾਲਵਾ ਖੇਤਰ ਵਿਚ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ ਅਤੇ ਇਕ ਨਵੀਂ ਮੁਹਿੰਮ ਵੀ ਸ਼ੁਰੂ ਕੀਤੀ ਜਾ ਰਹੀ ਹੈ।