ਕੇਂਦਰ ਤੇ ਸੂਬਾ ਸਰਕਾਰ ਕੋਰੋਨਾ ਮਹਾਮਾਰੀ ਨਾਲ ਨਜਿੱਠਣ ਲਈ ਪੁਖਤਾ ਪ੍ਰਬੰਧ ਨਹੀਂ ਕਰ ਸਕੀਆਂ: ਪਰਮਿੰਦਰ ਢੀਂਡਸਾ

Wednesday, May 05, 2021 - 06:28 PM (IST)

ਕੇਂਦਰ ਤੇ ਸੂਬਾ ਸਰਕਾਰ ਕੋਰੋਨਾ ਮਹਾਮਾਰੀ ਨਾਲ ਨਜਿੱਠਣ ਲਈ ਪੁਖਤਾ ਪ੍ਰਬੰਧ ਨਹੀਂ ਕਰ ਸਕੀਆਂ: ਪਰਮਿੰਦਰ ਢੀਂਡਸਾ

ਸੰਗਰੂਰ (ਵਿਜੈ ਕੁਮਾਰ ਸਿੰਗਲਾ): ਸਾਬਕਾ ਵਿੱਤ ਮੰਤਰੀ ਤੇ ਸੀਨੀਅਰ ਅਕਾਲੀ ਨੇਤਾ ਸ.ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਕੋਰੋਨਾ ਮਹਾਮਾਰੀ ਦੇ ਚਣੌਤੀ ਪੂਰਨ ਸਮੇਂ ਦੌਰਾਨ ਕੇਂਦਰ ਸਰਕਾਰ ਅਤੇ ਰਾਜ ਸਰਕਾਰ ਨੂੰ ਆਪਣੀ ਬਣਦੀ ਜਿੰਮੇਵਾਰੀ ਸੁਚਾਰੂ ਢੰਗ ਨਾਲ ਨਿਭਾਉਣੀ ਚਾਹੀਦੀ ਹੈ ਤਾਂ ਕਿ ਇਸ ਜਾਨਲੇਵਾ ਮੁਸੀਬਤ ਦਾ ਡੱਟ ਕੇ ਸਾਹਮਣਾ ਕੀਤਾ ਜਾ ਸਕੇ।ਉਨ੍ਹਾਂ ਦੋਸ਼ ਲਾਇਆ ਕਿ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸਰਕਾਰਾਂ ਪੁਖਤਾ ਪ੍ਰਬੰਧ ਨਹੀਂ ਕਰ ਸਕੀਆਂ ਜਿਸ ਕਾਰਨ ਜਾਨਲੇਵਾ ਵਾਇਰਸ ਗੰਭੀਰ ਰੂਪ ਧਾਰ ਗਈ।    

ਇਹ ਵੀ ਪੜ੍ਹੋ : ਕੋਰੋਨਾ ਦਾ ਪੰਜਾਬ ’ਚ ਕਹਿਰ, ਦੋ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ                      

ਇੱਥੇ ਆਪਣੀ ਨਿੱਜੀ ਰਿਹਾਇਸ਼ ਵਿਖੇ ਗੱਲਬਾਤ ਕਰਦਿਆਂ ਢੀਂਡਸਾ ਨੇ ਕਿਹਾ ਕਿ ਕੋਰੋਨਾ ਵਾਇਰਸ ਦਾ ਸੰਕਟ ਸਾਡੇ ਸਾਰਿਆਂ ਲਈ ਬਹੁਤ ਵੱਡਾ ਸੰਕਟ ਹੈ ਤੇ ਇਸ ਮੌਕੇ ਇੱਕ ਦੂਸਰੇ ਦਾ ਸਹਾਰਾ ਬਣਨ ਦੀ ਲੋੜ ਹੈ।ਉਨ੍ਹਾਂ ਆਪਣੀ ਪਾਰਟੀ ’ਤੇ ਸਮਰਥਕਾਂ ਨੂੰ ਅਪੀਲ ਕੀਤੀ ਕਿ ਇਸ ਔਖੇ ਵਕਤ ਗਰੀਬਾਂ ਤੇ ਲੋੜਵੰਦਾਂ ਦੀ ਖੁੱਲ੍ਹ ਕੇ ਹਰ ਸੰਭਵ ਮਦਦ ਕਰਨ ਅੱਗੇ ਆਉਣ।ਉਨ੍ਹਾਂ ਕੋਰੋਨਾ ਵਾਇਰਸ ਕਾਰਨ ਜਾਨਾਂ ਗੁਆਉਣ ਵਾਲੇ ਵਿਅਕਤੀਆਂ ਦੇ ਨਾਲ ਡੂੰਘੀ ਹਮਦਰਦੀ ਜਾਹਿਰ ਕਰਦਿਆਂ ਕਿਹਾ ਕਿ ਇਸ ਔਖੀ ਘੜੀ ਉਨ੍ਹਾਂ ਦੇ ਨਾਲ ਖੜ੍ਹੇ ਹਾਂ। ਉਨ੍ਹਾਂ ਲੋਕਾਂ ਨੂੰ ਇਸ ਭਿਆਨਕ ਵਾਇਰਸ ਤੋਂ ਬਚਾਉਣ ਲਈ ਸਾਵਧਾਨੀ ਤੇ ਖੁਦ ਨੂੰ ਖਤਰੇ ਵਿੱਚ ਪਾਉਣ ਤੋਂ ਗੁਰੇਜ ਕਰਨ ਦੀ ਬੇਨਤੀ ਕੀਤੀ।ਢੀਂਡਸਾ ਨੇ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਇਸ ਮੁਸੀਬਤਾਂ ਭਰੇ ਸਮੇਂ ਗਰੀਬਾਂ ਤੇ ਲੋੜਵੰਦਾਂ ਨੂੰ ਤੁਰੰਤ ਮਾਲੀ ਮਦਦ ਦੇਵੇ ਤਾਂ ਕਿ ਇਸ ਮਹਾਮਾਰੀ ਨਾਲ ਡੱਟ ਕੇ ਨਜਿੱਠਿਆ ਜਾ ਸਕੇ।ਇਸ ਮੌਕੇ ਉਨ੍ਹਾਂ ਨਾਲ ਸਤਗੁਰ ਸਿੰਘ ਨਮੋਲ, ਮੀਡੀਆ ਇੰਚਾਰਜ ਗੁਰਮੀਤ ਸਿੰਘ ਜੌਹਲ, ਹਰਪ੍ਰੀਤ ਸਿੰਘ, ਰਣਧੀਰ ਸਿੰਘ ਸਮੂਰਾਂ ਤੇ ਸਾਬਕਾ ਸਰਪੰਚ ਹਾਕਮ ਸਿੰਘ ਬੜਿੰਗ ਵੀ ਮੌਜੂਦ ਸਨ।

ਇਹ ਵੀ ਪੜ੍ਹੋ : ਕੈਨੇਡਾ ਰਹਿੰਦੇ ਜਲੰਧਰ ਦੇ ਮੁੰਡੇ ਨਾਲ ਫੇਸਬੁੱਕ ’ਤੇ ਹੋਈ, ਫਿਰ ਜੋ ਹੋਇਆ ਸੁਣ ਉਡਣਗੇ ਹੋਸ਼


author

Shyna

Content Editor

Related News