ਪਰਮਿੰਦਰ ਢੀਂਡਸਾ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ

Wednesday, Jun 17, 2020 - 08:29 PM (IST)

ਪਰਮਿੰਦਰ ਢੀਂਡਸਾ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, (ਵਿਜੈ ਕੁਮਾਰ ਸਿੰਗਲਾ)- ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵਿਧਾਇਕ ਹਲਕਾ ਲਹਿਰਾਗਾਗਾ ਨੇ ਜਗ ਬਾਣੀ ਨਾਲ ਗੱਲਬਾਤ ਕਰਦੇ ਕਿਹਾ ਕਿ ਭਾਰਤ-ਚੀਨ ਬਾਰਡਰ 'ਤੇ ਗਲਵਨ ਘਾਟੀ ਵਿਖੇ ਦੇਸ਼ ਦੇ ਖਾਤਰ ਦੁਸ਼ਮਣ ਨਾਲ ਲੋਹਾ ਲੈਂਦਿਆਂ ਕਈ ਬਹਾਦਰ ਸੈਨਿਕ ਸ਼ਹੀਦ ਹੋ ਗਏ ਜਿਨ੍ਹਾਂ 'ਚ ਪੰਜਾਬ ਦੇ ਚਾਰ ਬਹਾਦਰ ਨੌਜਵਾਨ ਵੀ ਸ਼ਾਮਲ ਹਨ। ਸੰਗਰੂਰ ਜ਼ਿਲ੍ਹੇ ਦੇ ਤੋਲਾਵਾਲ ਪਿੰਡ ਦਾ ਗੁਰਬਿੰਦਰ ਸਿੰਘ ਜੋ 22 ਸਾਲ ਦੀ ਚੜਦੀ ਉਮਰੇ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਗਿਆ। ਮੈਂ ਦੇਸ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਇਨ੍ਹਾਂ ਨੌਜਵਾਨਾਂ ਦੀ ਬਹਾਦਰੀ ਅੱਗੇ ਸਿਰ ਝੁਕਾਉਦਿਆਂ ਉਨ੍ਹਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦਾ ਹਾਂ। ਸ੍ਰੀ ਢੀਂਡਸਾ ਨੇ ਕਿਹਾ ਕਿ ਇਨ੍ਹਾਂ ਸ਼ਹਾਦਤਾਂ ਲਈ ਦੇਸ਼ ਵਾਸੀ ਹਮੇਸ਼ਾਂ ਉਨ੍ਹਾਂ ਦੇ ਰਿਣੀ ਰਹਿਣਗੇ।ਅਕਾਲ ਪੁਰਖ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਦੁੱਖ ਸ਼ਹਿਣ ਕਰਨ ਦਾ ਬਲ ਬਖ਼ਸ਼ੇ।


author

Bharat Thapa

Content Editor

Related News