ਪਿਤਾ ਦੀ ਅੰਤਿਮ ਅਰਦਾਸ ਮੌਕੇ ਭਾਵੁਕ ਹੋਏ ਪਰਮਿੰਦਰ ਢੀਂਡਸਾ, ਭਰੇ ਮਨ ਨਾਲ ਆਖ਼ੀਆਂ ਇਹ ਗੱਲਾਂ (ਵੀਡੀਓ)
Sunday, Jun 08, 2025 - 03:59 PM (IST)

ਸੰਗਰੂਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੀ ਅੰਤਿਮ ਅਰਦਾਸ ਮੌਕੇ ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਬੇਹੱਦ ਭਾਵਕੁ ਹੋ ਗਏ। ਉਨ੍ਹਾਂ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸੇ ਵੀ ਪੁੱਤਰ ਵਾਸਤੇ ਇਸ ਤੋਂ ਕੋਈ ਕਠਿਨ ਘੜੀ ਨਹੀਂ ਹੋ ਸਕਦੀ। ਮੈਂ ਭਾਗਾਂ ਵਾਲਾ ਹੈ ਅਤੇ ਪਰਮਾਤਮਾ ਦਾ ਸ਼ੁਕਰਾਨਾ ਕਰਦਾ ਹਾਂ ਕਿ ਮੈਨੂੰ ਸ. ਸੁਖਦੇਵ ਸਿੰਘ ਢੀਂਡਸਾ ਵਰਗਾ ਪਿਓ ਮਿਲਿਆ।
ਇਹ ਵੀ ਪੜ੍ਹੋ : ਪੰਜਾਬ 'ਚ ਬੀਬੀਆਂ ਦਾ ਮੁਫ਼ਤ ਸਫ਼ਰ ਬੰਦ ਹੋਣ ਬਾਰੇ ਵੱਡੀ UPDATE, ਆ ਗਿਆ ਮੰਤਰੀ ਭੁੱਲਰ ਦਾ ਬਿਆਨ
ਅੱਜ ਜੋ ਵੀ ਕੁੱਝ ਮੈਂ ਹਾਂ, ਮੈਂ ਸਮਝਦਾ ਹਾਂ ਕਿ ਮੇਰੇ 'ਚ ਕੋਈ ਕਾਬਲੀਅਤ ਨਹੀਂ, ਸਿਰਫ ਇੱਕੋ ਕਾਬਲੀਅਤ ਹੈ ਕਿ ਮੈਂ ਸ. ਸੁਖਦੇਵ ਸਿੰਘ ਢੀਂਡਸਾ ਦਾ ਪੁੱਤਰ ਹਾਂ। ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਜੋ ਉਨ੍ਹਾਂ ਨੇ ਸਾਡੇ ਪਰਿਵਾਰ ਵਾਸਤੇ ਕੀਤਾ ਹੈ, ਉਹ ਕਹਿਣਾ ਸੰਭਵ ਨਹੀਂ ਹੈ ਪਰ ਮੈਨੂੰ ਬਹੁਤ ਪਿਆਰ ਮਿਲਿਆ ਹੈ ਅਤੇ ਜ਼ਿੰਦਗੀ 'ਚ ਕਿਸੇ ਚੀਜ਼ ਦੀ ਕਮੀ ਨਹੀਂ ਆਉਣ ਦਿੱਤੀ। ਉਨ੍ਹਾਂ ਮਨ ਭਰਦਿਆਂ ਕਿਹਾ ਕਿ ਜਿੰਨਾ ਪਿਆਰ ਸਾਨੂੰ ਸਾਡੇ ਮਾਂ-ਪਿਓ ਤੋਂ ਮਿਲਿਆ ਹੈ, ਦੁਨੀਆ ਦੇ ਹਰ ਬੱਚੇ ਨੂੰ ਮਾਪਿਆਂ ਤੋਂ ਇੰਨਾ ਹੀ ਪਿਆਰ ਮਿਲੇ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਵਿਦਿਆਰਥੀਆਂ ਲਈ ਵੱਡੀ ਖ਼ੁਸ਼ਖ਼ਬਰੀ, ਹੁਣ ਸਕੂਲਾਂ 'ਚ ਲਾਗੂ ਹੋਇਆ...
ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਅੱਜ ਸ. ਸੁਖਦੇਵ ਸਿੰਘ ਢੀਂਡਸਾ ਦੀ ਅੰਤਿਮ ਅਰਦਾਸ 'ਚ ਸ਼ਾਮਲ ਹੋਣ ਲਈ ਹਜ਼ਾਰਾਂ ਦੀ ਗਿਣਤੀ 'ਚ ਉਨ੍ਹਾਂ ਦੇ ਸਾਥੀ ਵਿਦੇਸ਼ਾਂ ਤੋਂ ਆਏ ਹਨ, ਜਿਨ੍ਹਾਂ ਦਾ ਮੈਂ ਧੰਨਵਾਦ ਕਰਦਾ ਹਾਂ। ਸ. ਸੁਖਦੇਵ ਸਿੰਘ ਢੀਂਡਸਾ ਨੇ ਜ਼ਿੰਦਗੀ 'ਚ ਕਦੇ ਕਿਸੇ ਦਾ ਮਾੜਾ ਨਹੀਂ ਕੀਤਾ ਅਤੇ ਕਿਸੇ ਨੂੰ ਗਲਤ ਸਲਾਹ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਸ. ਢੀਂਡਸਾ ਦਾ ਸੁਫ਼ਨਾ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਅਕਾਲੀ ਦਲ ਹਮੇਸ਼ਾ ਤਕੜਾ ਅਤੇ ਮਜ਼ਬੂਤ ਅਤੇ ਇਸ ਲਈ ਅਸੀਂ ਹਮੇਸ਼ਾ ਯਤਨਸ਼ੀਲ ਰਹਾਂਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8