ਸ਼ਬਦਾਂ ਦੀ ਜੰਗ ਛੱਡ ਕੇ ਜ਼ਮੀਨੀ ਪੱਧਰ 'ਤੇ ਕਿਸਾਨੀ ਸੰਘਰਸ਼ ਦਾ ਸਾਥ ਦੇਣ ਸਿਆਸਤਦਾਨ : ਪਰਮਿੰਦਰ ਢੀਂਡਸਾ
Saturday, Dec 05, 2020 - 10:23 AM (IST)
ਸੰਗਰੂਰ (ਵਿਵੇਕ ਸਿੰਧਵਾਨੀ): ਖੇਤੀ ਕਾਲੇ ਕਾਨੂੰਨਾਂ ਅਤੇ ਕਿਸਾਨ ਅੰਦੋਲਨ ਨੂੰ ਲੈ ਕੇ ਸਿਆਸਤਦਾਨਾਂ ਵਲੋਂ ਇਕ-ਦੂਜੇ ਵਿਰੁੱਧ ਮੜੇ ਜਾ ਰਹੇ ਦੋਸ਼ਾਂ ਅਤੇ ਉਨ੍ਹਾਂ ਵਿਚਕਾਰ ਚੱਲ ਰਹੀ ਸ਼ਬਦਾਂ ਦੀ ਜੰਗ 'ਤੇ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਸੀਨੀਅਰ ਆਗੂ, ਲਹਿਰਾ ਤੋਂ ਵਿਧਾਇਕ ਅਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਇਹ ਸਮਾਂ ਆਪਸੀ ਬਿਆਨਬਾਜ਼ੀ ਕਰ ਕੇ ਸਿਆਸਤ ਕਰਨ ਦਾ ਨਹੀਂ ਹੈ, ਸਗੋਂ ਇਸ ਠੰਢ ਦੇ ਮੌਸਮ 'ਚ ਸੜਕਾਂ 'ਤੇ ਆਪਣੇ ਹੱਕਾਂ ਲਈ ਅੰਦੋਲਨ ਕਰ ਰਹੇ ਅੰਨਦਾਤੇ ਨਾਲ ਖੜ੍ਹਨ ਦਾ ਹੈ।
ਇਹ ਵੀ ਪੜ੍ਹੋ: ਮ੍ਰਿਤਕ ਅੰਦੋਲਨਕਾਰੀ ਮਕੈਨਿਕ ਦੇ ਪਰਿਵਾਰ ਦੀ ਮਦਦ ਲਈ 'ਆਪ' ਨੇ ਇਕੱਠੇ ਕੀਤੇ 10 ਲੱਖ
ਉਨ੍ਹਾਂ ਕਿਹਾ ਕਿ ਅਜਿਹੇ ਸਮੇਂ 'ਚ ਸੂਬਾ ਸਰਕਾਰ ਅਤੇ ਸਿਆਸੀ ਪਾਰਟੀਆਂ ਇਕ-ਦੂਜੇ ਵਿਰੁੱਧ ਦੋਸ਼ ਮੜਨ ਦੇ ਬਜਾਏ ਆਪਣਾ ਧਿਆਨ ਕਿਸਾਨ ਅੰਦੋਲਨ 'ਤੇ ਕੇਂਦਰਿਤ ਕਰਨ ਤਾਂਕਿ ਕਿਸਾਨਾਂ ਨੂੰ ਇਸ ਸੰਘਰਸ਼ 'ਚ ਜਿੱਤ ਪ੍ਰਾਪਤ ਹੋ ਸਕੇ। ਜੇਕਰ ਸੱਚ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਬੀਰ ਸਿੰਘ ਬਾਦਲ ਆਪਣੇ ਆਪ ਨੂੰ ਕਿਸਾਨਾਂ ਦੇ ਹਿਤੈਸ਼ੀ ਮੰਨਦੇ ਹਨ ਤਾਂ ਸ਼ਬਦਾਂ ਦੀ ਜੰਗ ਛੱਡ ਕੇ ਜ਼ਮੀਨੀ ਪੱਧਰ 'ਤੇ ਕਿਸਾਨਾਂ ਨਾਲ ਜੁੜਨ ਅਤੇ ਇਸ ਅੰਦੋਲਨ 'ਚ ਖ਼ੁਦ ਆ ਕੇ ਸ਼ਾਮਲ ਹੋਣ।
ਇਹ ਵੀ ਪੜ੍ਹੋ: ਹੁਣ ਬਾਬਾ ਸੇਵਾ ਸਿੰਘ ਨੇ ਕੀਤਾ 'ਪਦਮ ਵਿਭੂਸ਼ਣ' ਐਵਾਰਡ ਵਾਪਸ ਕਰਨ ਦਾ ਐਲਾਨ