ਪਰਮਿੰਦਰ ਢੀਂਡਸਾ ਦਾ ਵੱਡਾ ਬਿਆਨ, ਅਕਾਲੀ ਦਲ ਦੇ ਨਵੇਂ ਪ੍ਰਧਾਨ ਲਈ ਦੱਸੇ ਕਿਹੜੇ ਨਾਂ ਚਰਚਾ 'ਚ

Thursday, Jun 27, 2024 - 12:53 PM (IST)

ਚੰਡੀਗੜ੍ਹ (ਅਰਚਨਾ) : ਸ਼੍ਰੋਮਣੀ ਅਕਾਲੀ ਦਲ ’ਚ ਬਗਾਵਤ ’ਤੇ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦਾ ਕਹਿਣਾ ਹੈ ਕਿ ਅੱਜ ਪੰਜਾਬ 'ਚ ਅਕਾਲੀ ਦਲ ਦੀ ਸਥਿਤੀ ’ਤੇ ਸਵਾਲੀਆ ਨਿਸ਼ਾਨ ਲੱਗ ਗਏ ਹਨ? ਲੋਕਾਂ ਦਾ ਪਾਰਟੀ ਤੋਂ ਭਰੋਸਾ ਟੁੱਟ ਗਿਆ ਹੈ। ਉਨ੍ਹਾਂ ਕਿਹਾ ਕਿ ਕੀ ਪੰਜਾਬ ਵਿਚ ਸੁਖਬੀਰ ਬਾਦਲ ਦੀ ਥਾਂ ਲੈਣ ਵਾਲਾ ਕੋਈ ਚਿਹਰਾ ਨਹੀਂ ਹੈ? ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਦੀ ਲੀਡਰਸ਼ਿਪ ਦਾ ਵਿਰੋਧ ਕਰਨ ਵਾਲਿਆਂ ਨੇ ਵੀ ਕੁਝ ਨਾਂ ਦੱਸੇ ਹਨ, ਜੋ ਅਕਾਲੀ ਦਲ ਦਾ ਮੁੱਖ ਚਿਹਰਾ ਹੋ ਸਕਦੇ ਹਨ। ਇਨ੍ਹਾਂ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਹਰਪ੍ਰੀਤ ਸਿੰਘ, ਬੀਬੀ ਪਰਮਜੀਤ ਕੌਰ ਖਾਲੜਾ, ਮਨਪ੍ਰੀਤ ਇਆਲੀ ਸਮੇਤ ਕਈ ਹੋਰ ਧਾਰਮਿਕ ਸ਼ਖ਼ਸੀਅਤਾਂ ਸ਼ਾਮਲ ਹਨ। 

ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਜ਼ਿਮਨੀ ਚੋਣ ਲਈ ਐਲਾਨੀ ਉਮੀਦਵਾਰ ਤੋਂ ਅਕਾਲੀ ਦਲ ਨੇ ਕੀਤਾ ਕਿਨਾਰਾ

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਮੁਖੀ ਕਿਸੇ ਸੰਪਰਦਾ ਨਾਲ ਸਬੰਧਤ ਧਾਰਮਿਕ ਵਿਅਕਤੀ ਹੋਣਾ ਚਾਹੀਦਾ ਹੈ ਤਾਂ ਜੋ ਲੋਕਾਂ ਦਾ ਭਰੋਸਾ ਬਣਿਆ ਰਹੇ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਬਗਾਵਤ ਪਿੱਛੇ ਕੋਈ ਸਿਆਸੀ ਪਾਰਟੀ ਨਹੀਂ ਹੈ ਅਤੇ ਨਾ ਹੀ ਭਾਜਪਾ ਹੈ, ਜਿਸ ਦਾ ਨਾਂ ਲਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਅਕਾਲੀ ਦਲ ਵਿਚ ਹੋਈ ਬਗਾਵਤ 'ਤੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਵੱਡਾ ਬਿਆਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News