ਪਰਮਿੰਦਰ ਸਿੰਘ ਬਰਾੜ ਨੇ ਲਾਡੋਵਾਲ ਟੋਲ ਪਲਾਜ਼ਾ ''ਤੇ ਬੱਸ ਕੰਡਕਟਰ ਤੋਂ ਹੋਈ ਲੁੱਟ ਬਾਰੇ ਕੀਤਾ ਟਵੀਟ
Thursday, Jun 02, 2022 - 11:50 AM (IST)
ਚੰਡੀਗੜ੍ਹ : ਭਾਜਪਾ ਆਗੂ ਪਰਮਿੰਦਰ ਸਿੰਘ ਬਰਾੜ ਵੱਲੋਂ ਪੰਜਾਬ 'ਚ ਹੋ ਰਹੀਆਂ ਲੁੱਟ ਦੀਆਂ ਘਟਨਾਵਾਂ ਬਾਰੇ ਟਵੀਟ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ 'ਚ ਰੋਜ਼ਾਨਾ ਲੁੱਟ-ਖੋਹ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਭਗਵੰਤ ਮਾਨ ਸਰਕਾਰ ਲਗਾਤਾਰ ਲੋਕਾਂ ਦੇ ਨਿਸ਼ਾਨੇ 'ਤੇ ਹੈ।
ਉਨ੍ਹਾਂ ਨੇ ਟਵੀਟ 'ਚ ਕਿਹਾ ਕਿ ਬੀਤੇ ਦਿਨ ਲੁਧਿਆਣਾ ਦੇ ਨੇੜੇ ਲਾਡੋਵਾਲ ਟੋਲ ਪਲਾਜ਼ਾ 'ਤੇ ਪੀ. ਆਰ. ਟੀ. ਸੀ. ਦੇ ਬੱਸ ਕੰਡਕਟਰ ਤੋਂ ਗੰਨ ਪੁਆਇੰਟ 'ਤੇ ਲੁੱਟ ਕੀਤੇ ਜਾਣ ਦੀ ਖ਼ਬਰ ਵੀ ਸਾਹਮਣੇ ਆਈ ਹੈ, ਜਿਸ ਨੂੰ ਦਿਨ-ਦਿਹਾੜੇ ਅੰਜਾਮ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੋਰਚੇ 'ਤੇ ਫੇਲ੍ਹ ਹੈ। ਉਨ੍ਹਾਂ ਨੇ ਇਨ੍ਹਾਂ ਘਟਨਾਵਾਂ ਸਬੰਧੀ ਕੇਂਦਰ ਸਰਕਾਰ ਨੂੰ ਦਖ਼ਲ ਦੇਣ ਅਤੇ ਪੰਜਾਬ 'ਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਗੱਲ ਕਹੀ ਹੈ।