ਪੰਜਾਬ ਦੇ ਕਿਸਾਨਾਂ ਨੇ ਪੂਰੇ ਦੇਸ਼ ਦੇ ਕਿਸਾਨਾਂ ਨੂੰ ਜਗਾਇਆ : ਢੀਂਡਸਾ

Wednesday, Dec 02, 2020 - 11:20 PM (IST)

ਪੰਜਾਬ ਦੇ ਕਿਸਾਨਾਂ ਨੇ ਪੂਰੇ ਦੇਸ਼ ਦੇ ਕਿਸਾਨਾਂ ਨੂੰ ਜਗਾਇਆ : ਢੀਂਡਸਾ

ਬੁਢਲਾਡਾ/ਬਰੇਟਾ,(ਬਾਂਸਲ, ਸਿੰਗਲਾ)-ਕਿਸਾਨ ਅੰਦੋਲਨ ਆਪਣੇ ਮਿਸ਼ਨ ਵੱਲ ਵਧ ਰਿਹਾ ਹੈ ਅਤੇ ਕੇਂਦਰ ਸਰਕਾਰ ਨੂੰ ਕਾਲੇ ਕਾਨੂੰਨ ਵਾਪਸ ਲੈਣੇ ਹੀ ਪੈਣਗੇ। ਇਹ ਸ਼ਬਦ ਅੱਜ ਇੱਥੇ ਨੇੜਲੇ ਪਿੰਡ ਗੋਬਿਦਪੁਰਾ ਵਿਖੇ ਪਾਰਟੀ ਵਰਕਰਾਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਵ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਹੇ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਚੁਣੇ ਜਾਣ 'ਤੇ ਕਿਹਾ ਕਿ ਚੋਣ ਪਰਚੀ ਸਿਸਟਮ ਰਾਹੀਂ ਕਰ ਕੇ ਸੁਖਬੀਰ ਨੇ ਲੋਕਤੰਤਰ ਦਾ ਘਾਣ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਪੂਰੇ ਦੇਸ਼ ਦੇ ਕਿਸਾਨਾਂ ਨੂੰ ਜਗਾਇਆ ਹੈ। ਇਸ ਮੌਕੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ, ਮਨਜੀਤ ਸਿੰਘ ਬੱਪੀਆਣਾ, ਮਿੱਠੂ ਸਿੰਘ ਕਾਹਨੇਕੇ, ਵਿਕਰਮਜੀਤ ਸਿੰਘ ਦਾਤੇਵਾਸ ਆਦਿ ਹਾਜ਼ਰ ਸਨ। ਇਸ ਮੌਕੇ ਅਕਾਲੀ ਦਲ (ਬ) ਨਾਲ ਸਬੰਧਤ ਵਰਕਰਾਂ ਅਤੇ ਨੇਤਾਵਾਂ ਨੇ ਡੈਮੋਕ੍ਰੇਟਿਵ ਪਾਰਟੀ 'ਚ ਸ਼ਾਮਲ ਹੋਣ ਦਾ ਐਲਾਨ ਕੀਤਾ ਅਤੇ ਸਿਰੋਪਾਓ ਭੇਟ ਕੀਤੇ ਗਏ।


author

Deepak Kumar

Content Editor

Related News