ਸੁਖਬੀਰ ਦੀ ਮੁਆਫ਼ੀ ਮਗਰੋਂ ਸ਼੍ਰੋਮਣੀ ਅਕਾਲੀ ਦਲ ''ਚ ਵਾਪਸੀ ਬਾਰੇ ਪਰਮਿੰਦਰ ਢੀਂਡਸਾ ਦਾ ਵੱਡਾ ਬਿਆਨ, ਸੱਦੀ ਮੀਟਿੰਗ
Wednesday, Dec 20, 2023 - 05:54 AM (IST)
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 14 ਦਸੰਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਪਿਛਲੀ ਅਕਾਲੀ ਸਰਕਾਰ ਮੌਕੇ ਹੋਈਆਂ ਗਲਤੀਆਂ, ਭੁੱਲਾਂ ਤੇ ਬੇਅਦਬੀ ਦੇ ਮਾਮਲਿਆਂ 'ਤੇ ਮੁਆਫ਼ੀ ਮੰਗ ਲਈ ਹੈ ਤੇ ਬਾਗੀਆਂ ਨੂੰ ਮੁੜ ਅਕਾਲੀ ਦਲ ਆਉਣ ਦਾ ਸੱਦਾ ਦਿੱਤਾ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ 23 ਦਸੰਬਰ ਨੂੰ ਮੀਟਿੰਗ ਵੀ ਬੁਲਾ ਲਈ ਹੈ ਕਿ ਅਕਾਲੀ ਦਲ ਨਾਲ ਰਲੇਵਾਂ ਕੀਤਾ ਜਾਵੇ ਜਾਂ ਨਾ।
ਇਹ ਖ਼ਬਰ ਵੀ ਪੜ੍ਹੋ - ਨਿਊਜ਼ੀਲੈਂਡ 'ਚ ਪੰਜਾਬੀ ਨੌਜਵਾਨ ਦਾ ਕਤਲ! ਇਕਲੌਤੇ ਪੁੱਤ ਦੀ ਮੌਤ ਦੀ ਖ਼ਬਰ ਸੁਣ ਮਾਪਿਆਂ ਦਾ ਨਿਕਲਿਆ ਤ੍ਰਾਹ
ਇਸ ਵਿਚਾਲੇ 'ਜਗ ਬਾਣੀ' ਨਾਲ ਗੱਲਬਾਤ ਕਰਦਿਆਂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਅਸੀਂ ਸੁਖਬੀਰ ਸਿੰਘ ਬਾਦਲ ਵੱਲੋਂ ਮੰਗੀ ਗਈ ਮੁਆਫ਼ੀ ਦਾ ਸੁਆਗਤ ਕੀਤਾ ਹੈ। ਬੜੇ ਲੰਮੇ ਸਮੇਂ ਤੋਂ ਲੋਕਾਂ ਦੀ ਇਹ ਇੱਛਾ ਸੀ ਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝ ਕੇ ਹੀ ਉਨ੍ਹਾਂ ਨੇ ਇਹ ਕਦਮ ਚੁੱਕਿਆ ਹੈ। ਮੁੜ ਇਕੱਠੇ ਹੋਣ ਬਾਰੇ ਗੱਲ ਕਰਦਿਆਂ ਢੀਂਡਸਾ ਨੇ ਕਿਹਾ ਕਿ ਇਹ ਸਾਡਾ ਇਕੱਲਿਆਂ ਦਾ ਫ਼ੈਸਲਾ ਨਹੀਂ ਹੈ। ਇਸ ਲਈ 23 ਦਸੰਬਰ ਨੂੰ ਮੀਟਿੰਗ ਸੱਦੀ ਗਈ ਹੈ ਜਿਸ ਵਿਚ ਸੂਬੇ ਦੇ ਅਹੁਦੇਦਾਰ ਤੇ ਜ਼ਿਲ੍ਹਾ ਪ੍ਰਧਾਨ ਸ਼ਾਮਲ ਹੋਣਗੇ। ਮੀਟਿੰਗ ਵਿਚ ਜੋ ਵੀ ਫ਼ੈਸਲਾ ਪਾਰਟੀ ਵੱਲੋਂ ਲਿਆ ਜਾਵੇਗਾ, ਅਸੀਂ ਉਸ 'ਤੇ ਚੱਲਾਂਗੇ।
ਇਹ ਖ਼ਬਰ ਵੀ ਪੜ੍ਹੋ - ਦਾਊਦ ਇਬਰਾਹਿਮ ਨਾਲ ਜੁੜੀ ਵੱਡੀ ਖ਼ਬਰ, ਦਿੱਗਜ ਸਾਬਕਾ ਕ੍ਰਿਕਟਰ ਨੂੰ ਕੀਤਾ ਗਿਆ House Arrest!
ਉਨ੍ਹਾਂ ਕਿਹਾ ਕਿ ਢੀਂਡਸਾ ਸਾਹਿਬ ਸਮੇਂ-ਸਮੇਂ 'ਤੇ ਇਸ ਗੱਲ ਦੀ ਮੰਗ ਕਰਦੇ ਰਹੇ ਸਨ ਕਿ ਜੇ ਸਾਡੇ ਕੋਲੋਂ ਕੁਝ ਗਲਤੀਆਂ ਹੋਈਆਂ ਹਨ ਤਾਂ ਸਾਨੂੰ ਉਸ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ। ਹੁਣ ਜਦੋਂ ਸੁਖਬੀਰ ਬਾਦਲ ਨੇ ਪਿਛਲੀ ਗਲਤੀ ਦਾ ਅਹਿਸਾਸ ਕੀਤਾ ਹੈ ਜਿਸ ਨਾਲ ਲੋਕਾਂ ਦੇ ਗੁੱਸੇ 'ਚ ਥੋੜੀ ਠੰਡ ਪਈ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਮੁਆਫ਼ੀ ਮੰਗੇ ਜਾਣ ਮਗਰੋਂ ਪਾਰਟੀ ਦੇ ਸਾਥੀਆਂ ਵੱਲੋਂ ਉਨ੍ਹਾਂ ਨੂੰ ਸੁਨੇਹੇ ਵੀ ਦਿੱਤੇ ਗਏ ਹਨ ਤੇ ਇਹ ਕਿਹਾ ਜਾ ਸਕਦਾ ਹੈ ਕਿ ਸਾਡੇ ਵਿਚਾਲੇ ਜਿਹੜੇ ਵਖਰੇਵੇਂ ਸੀ ਉਹ ਥੋੜੇ ਘੱਟ ਹੋਏ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8