ਕਿਸਾਨੀ ਮਸਲਿਆਂ ਦਾ ਹੱਲ ਨਾ ਨਿਕਲਣ ''ਤੇ ''ਢੀਂਡਸਾ'' ਨੇ ਜਤਾਈ ਚਿੰਤਾ, ਆਖੀ ਇਹ ਵੱਡੀ ਗੱਲ
Monday, Jan 04, 2021 - 02:44 PM (IST)
            
            ਲਹਿਰਾਗਾਗਾ (ਜਿੰਦਲ, ਗਰਗ) : ਕੇਂਦਰ ਸਰਕਾਰ ਲੋਕਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਖੇਤੀ ਸਬੰਧੀ ਪਾਸ ਕੀਤੇ ਕਾਲੇ ਕਾਨੂੰਨ ਤੁਰੰਤ ਰੱਦ ਕਰੇ ਤਾਂ ਜੋ ਦੇਸ਼ ਦੇ ਮਾਹੌਲ ਨੂੰ ਸੁਖਾਵਾਂ ਰੱਖਿਆ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕੀਤਾ। ਢੀਂਡਸਾ ਨੇ ਕਿਹਾ ਕਿਸਾਨ ਆਪਣੀਆਂ ਹੱਕੀ ਮੰਗਾਂ ਲਈ ਲੜ ਰਹੇ ਹਨ ਅਤੇ ਦੇਸ਼ ਦਾ ਹਰ ਕਿਸਾਨ ਭਾਵਨਾਤਮਕ ਤੌਰ 'ਤੇ ਇਸ ਸੰਘਰਸ਼ ਨਾਲ ਜੁੜਿਆ ਹੋਇਆ ਹੈ।
ਇਹ ਵੀ ਪੜ੍ਹੋ : ਲੁਧਿਆਣਾ 'ਚ ਰਵਨੀਤ ਬਿੱਟੂ ਖ਼ਿਲਾਫ਼ ਧਰਨੇ 'ਤੇ ਬੈਠੀ 'ਭਾਜਪਾ', ਜਾਣੋ ਕੀ ਹੈ ਕਾਰਨ
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਪਣੇ ਅੜੀਅਲ ਰਵੱਈਏ ਕਾਰਨ ਕਿਸਾਨੀ ਮਸਲਿਆਂ ਦਾ ਹੱਲ ਕਰਨ 'ਚ ਅਸਮਰੱਥ ਹੈ। ਉਨ੍ਹਾਂ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਜੇਕਰ ਕੋਈ ਹੱਲ ਨਾ ਕੱਢਿਆ ਤਾਂ ਮਾਹੌਲ ਵੀ ਖ਼ਰਾਬ ਹੋ ਸਕਦਾ ਹੈ। ਇਸ ਲਈ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਬਿੱਲ ਤੁਰੰਤ ਰੱਦ ਕਰ ਦਿੱਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਿਸ ਤਰ੍ਹਾਂ ਇਸ ਮਸਲੇ ਨੂੰ ਵਿਚਾਰਿਆ ਜਾ ਰਿਹਾ ਹੈ, ਉਹ ਕੇਂਦਰ ਦੀ ਗੰਭੀਰਤਾ ਨੂੰ ਨਹੀਂ ਦਰਸਾਉਂਦਾ।
ਇਹ ਵੀ ਪੜ੍ਹੋ : ਸਟੱਡੀ ਵੀਜ਼ਾ ਤੇ PR ਲਈ ਅਪਲਾਈ ਕਰਨ ਵਾਲੇ ਲੋਕ ਸਾਵਧਾਨ! ਜ਼ਰੂਰ ਪੜ੍ਹੋ ਇਹ ਖ਼ਬਰ
ਇਸ ਦੇ ਇਲਾਵਾ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਇਨ੍ਹਾਂ ਬਿੱਲਾਂ ਦੇ ਕਿਸਾਨ ਹਿਤੈਸ਼ੀ ਹੋਣ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ ਪਰ ਦੇਸ਼ ਦਾ ਇੱਕ ਵੀ ਕਿਸਾਨ ਇਨ੍ਹਾਂ ਬਿੱਲਾਂ ਦੀ ਹਮਾਇਤ ਨਹੀਂ ਕਰ ਰਿਹਾ । ਢੀਂਡਸਾ ਨੇ ਪੰਜਾਬ ਦੀ ਮੌਜੂਦਾ ਸਰਕਾਰ 'ਤੇ ਵਾਰ ਕਰਦੇ ਹੋਏ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੀ ਸਰਕਾਰ ਕਿਸਾਨਾਂ ਪ੍ਰਤੀ ਰਵੱਈਆ ਅਪਣਾ ਰਹੀ ਹੈ, ਉਸ ਤੋਂ ਪਤਾ ਲੱਗ ਰਿਹਾ ਹੈ ਕਿ ਉਹ ਕੇਂਦਰ ਸਰਕਾਰ ਦੇ ਨਾਲ ਮਿਲੀ ਹੋਈ ਹੈ।
ਇਹ ਵੀ ਪੜ੍ਹੋ : ਲੁਧਿਆਣਾ 'ਚ ਅਕਾਲੀ ਦਲ ਨੂੰ ਵੱਡਾ ਝਟਕਾ, ਭਿੰਡਰ ਤੇ ਗਰੇਵਾਲ ਅੱਜ ਫੜ੍ਹਨਗੇ 'ਆਪ' ਦਾ ਪੱਲਾ
ਢੀਂਡਸਾ ਨੇ ਨਗਰ ਕੌਂਸਲ ਚੋਣਾਂ ਬਾਰੇ ਕਿਹਾ ਸਾਰੇ ਹਲਕਿਆਂ 'ਚ ਜਿੱਥੇ ਨਗਰ ਕੌਂਸਲ ਦੀਆਂ ਚੋਣਾਂ ਹੋਣੀਆਂ ਹਨ, ਉੱਥੇ ਸਥਾਨਕ ਆਗੂਆਂ ਦੀਆਂ ਕਮੇਟੀਆਂ ਬਣਾ ਦਿੱਤੀਆਂ ਗਿਆ ਹਨ। ਇਸ ਮੌਕੇ ਜੱਥੇਦਾਰ ਰਾਮਪਾਲ ਸਿੰਘ ਬਹਿਣੀਵਾਲ, ਐਡਵੋਕੇਟ ਅਨਿਲ ਗਰਗ, ਆੜ੍ਹਤੀਆ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਸਿੰਗਲਾ, ਅਸ਼ਵਨੀ ਸ਼ਰਮਾ, ਜਸਵੰਤ ਹੈਪੀ, ਆੜ੍ਹਤੀਆ ਅੰਮ੍ਰਿਤ ਲਾਲ ਵੀ ਹਾਜ਼ਰ ਸਨ।
ਨੋਟ : ਕਿਸਾਨੀ ਘੋਲ ਦਰਮਿਆਨ ਕੇਂਦਰ ਸਰਕਾਰ ਦੇ ਅੜੀਅਲ ਰਵੱਈਏ ਬਾਰੇ ਦਿਓ ਆਪਣੇ ਵਿਚਾਰ
 
