ਵਿਆਹ ਸਮਾਰੋਹਾਂ ''ਚ ਗੋਲੀ ਚਲਾਉਣ ਵਾਲਿਆਂ ਖਿਲਾਫ ਹੋਵੇਗੀ ਸਖਤ ਕਾਰਵਾਈ : ਢੀਂਡਸਾ

12/06/2016 5:52:00 PM

ਲਹਿਰਾਗਾਗਾ (ਗੋਇਲ) : ਵਿਆਹ-ਸਮਾਰੋਹਾਂ ''ਚ ਗੋਲੀ ਚਲਾਉਣ ਵਾਲਿਆਂ ਖਿਲਾਫ ਸਰਕਾਰ ਸਖਤ ਕਾਰਵਾਈ ਕਰੇਗੀ। ਉਕਤ ਗੱਲਾਂ ਦਾ ਪ੍ਰਗਟਾਵਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਨਜ਼ਦੀਕੀ ਪਿੰਡ ਖਾਈ ਵਿਖੇ ਇਕ ਸ਼ੋਕ ਸਮਾਗਮ ਵਿਚ ਸ਼ਿਰੱਕਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਮੌੜ ਮੰਡੀ ਵਿਖੇ ਵਾਪਰੀ ਘਟਨਾ ਨੂੰ ਮੰਦਭਾਗੀ ਦੱਸਦਿਆਂ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਅਕਾਲੀ ਦਲ ਛੱਡ ਕੇ ਜਾਣ ਵਾਲੇ ਆਗੂਆਂ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਢੀਂਡਸਾ ਨੇ ਕਿਹਾ ਕਿ ਲੋਕ ਪਾਰਟੀ ਦੀਆਂ ਨੀਤੀਆਂ ਅਤੇ ਪਾਰਟੀ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਸੇ ਵੀ ਆਗੂ ਦਾ ਨਾਂ ਲਏ ਬਗੈਰ ਕਿਹਾ ਕਿ ਅਕਾਲੀ ਦਲ ਨੂੰ ਇਸ ਦਾ ਕੋਈ ਨੁਕਸਾਨ ਨਹੀਂ ਹੋਵੇਗਾ ਕਿਉਂਕਿ ਕੋਈ ਪਾਰਟੀ ਵਰਕਰ ਨਾਲ ਨਹੀਂ ਗਿਆ। ਨਵਜੋਤ ਕੌਰ ਸਿੱਧੂ ਦੇ ਕਾਂਗਰਸ ਵਿਚ ਸ਼ਾਮਲ ਹੋਣ ਸੰਬੰਧੀ ਉਨ੍ਹਾਂ ਕਿਹਾ ਕਿ ਇਸ ਨਾਲ ਕਾਂਗਰਸ ਨੂੰ ਕੋਈ ਫਾਇਦਾ ਨਹੀਂ ਹੋਵੇਗਾ, ਸਗੋਂ ਹੋਰ ਪਾਰਟੀਆਂ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋ ਰਹੇ ਲੋਕਾਂ ਨਾਲ ਕਾਂਗਰਸੀਆਂ ਵਿਚ ਨਮੋਸ਼ੀ ਛਾ ਰਹੀ ਹੈ।ਇਸ ਮੌਕੇ ਜਥੇਦਾਰ ਰਾਮਪਾਲ ਸਿੰਘ ਬੈਹਣੀਵਾਲ ਤੋਂ ਇਲਾਵਾ ਹੋਰ ਹਾਜ਼ਰ ਸਨ।

Babita Marhas

This news is News Editor Babita Marhas