ਖੇਤੀ ਕਾਨੂੰਨਾਂ ਦੇ ਸਭ ਤੋਂ ਵੱਧ ਸੋਹਲੇ ਬਾਦਲ ਪਰਿਵਾਰ ਨੇ ਗਾਏ : ਪਰਮਿੰਦਰ ਢੀਂਡਸਾ
Sunday, Jan 24, 2021 - 07:25 PM (IST)
ਹੁਸ਼ਿਆਰਪੁਰ (ਘੁੰਮਣ)-ਖੇਤੀ ਕਾਨੂੰਨਾਂ ਦੇ ਸਭ ਤੋਂ ਵੱਧ ਜੇਕਰ ਕਿਸੇ ਨੇ ਸੋਹਲੇ ਗਾਏ ਹਨ ਤਾਂ ਉਹ ਬਾਦਲ ਪਰਿਵਾਰ ਨੇ ਗਾਏ ਹਨ ਕਿ ਇਹ ਕਿਸਾਨ ਪੱਖੀ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਰਮਿੰਦਰ ਸਿੰਘ ਢੀਂਡਸਾ ਵਿਧਾਇਕ ਅਤੇ ਸਾਬਕਾ ਖਜ਼ਾਨਾ ਮੰਤਰੀ ਨੇ ਪਿੰਡ ਕਲੋਏ ਵਿਖੇ ਮਨਜੀਤ ਸਿੰਘ ਦਸੂਹਾ ਸੀਨੀਅਰ ਆਗੂ ਸ਼੍ਰੋਮਣੀ ਅਕਾਲੀ ਦਲ (ਡੀ) ਵੱਲੋਂ ਕਰਵਾਈ ਗਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।
ਇਹ ਵੀ ਪੜ੍ਹੋ: ਜਲੰਧਰ ’ਚ ਸ਼ਰਮਨਾਕ ਘਟਨਾ: 24 ਸਾਲਾ ਨੌਜਵਾਨ ਵੱਲੋਂ 5 ਸਾਲਾ ਬੱਚੀ ਨਾਲ ਜਬਰ-ਜ਼ਿਨਾਹ
ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਖੇਤੀ ਮੰਤਰੀ ਦੀ ਐੱਮ. ਐੱਸ. ਪੀ. ਸਬੰਧੀ ਚਿੱਠੀ ਲਿਆਉਣ ਦੀ ਗੱਲ ਕਰਦੇ ਰਹੇ ਅਤੇ ਹਰਸਿਮਰਤ ਕੌਰ ਬਾਦਲ ਮੰਤਰੀ ਮੰਡਲ ਵਿਚ ਬੈਠ ਕੇ ਵੀ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਨਹੀਂ ਕਰ ਸਕੇ, ਉਲਟਾ ਕਿਸਾਨਾਂ ਨੂੰ ਹੀ ਕੋਸਦੇ ਰਹੇ। ਹਰਸਿਮਰਤ ਕੌਰ ਬਾਦਲ ਨੇ ਜਦੋਂ ਦੇਖਿਆ ਕਿ ਪੰਜਾਬ ਦੇ ਕਿਸਾਨ ਬਾਦਲਾਂ ਦੀਆਂ ਮਮੋਠੱਗਣੀਆਂ ਗੱਲਾਂ ਵਿਚ ਨਹੀਂ ਆ ਰਹੇ ਤਾਂ ਅਚਾਨਕ ਯੂ-ਟਰਨ ਲੈਂਦਿਆਂ ਕੇਂਦਰ ’ਚੋਂ ਅਸਤੀਫ਼ਾ ਦੇ ਦਿੱਤਾ ਅਤੇ ਪੰਜਾਬ ਦੇ ਹੱਕ ਦੀ ਗੱਲ ਕਰਨ ਲੱਗੇ।
ਇਹ ਵੀ ਪੜ੍ਹੋ: ਜਲੰਧਰ ’ਚ ਦੋਆਬਾ ਚੌਂਕ ਨੇੜੇ ਫਿਲਮੀ ਸਟਾਈਲ ’ਚ ਪੁਲਸ ਨੇ ਫੜਿਆ ਸ਼ੱਕੀ, ਗੋਲੀ ਚੱਲਣ ਦੀ ਚਰਚਾ
ਢੀਂਡਸਾ ਨੇ ਕਿਹਾ ਕਿ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਸ਼ਾਂਤਮਈ ਅੰਦੋਲਨ ਆਪਣੇ ਹੱਕ ਲੈਣ ਲਈ ਹੈ ਅਤੇ ਕੇਂਦਰ ਦੀ ਮੋਦੀ ਸਰਕਾਰ ਨੂੰ ਕਿਸਾਨਾਂ ਦੀ ਗੱਲ ਸੁਣਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਹੋਂਦ ਦੀ ਲਡ਼ਾਈ ਹੈ ਤੇ ਪੂਰੇ ਦੇਸ਼ ਦੇ ਕਿਸਾਨ ਇਕਜੁਟ ਹਨ ਅਤੇ ਕੇਂਦਰ ਸਰਕਾਰ ਨੂੰ ਇਨ੍ਹਾਂ ਦੀਆਂ ਜਾਇਜ਼ ਮੰਗਾਂ ਮੰਨਣੀਆਂ ਚਾਹੀਦੀਆਂ ਹਨ। ਇਸ ਦੌਰਾਨ ਮਨਜੀਤ ਦਸੂਹਾ ਦੀ ਪ੍ਰੇਰਨਾ ਸਦਕਾ ਸਾਬਕਾ ਜ਼ਿਲਾ ਪ੍ਰਧਾਨ ਕਿਸਾਨ ਵਿੰਗ ਵਰਿੰਦਰ ਸਿੰਘ ਜੀਆ ਨੱਥਾ, ਸੇਵਾਮੁਕਤ ਐੱਸ. ਡੀ. ਓ. ਬਲਵੀਰ ਸਿੰਘ ਹੀਰ, ਅਮਰੀਕ ਸਿੰਘ, ਹਰਪਾਲ ਸਿੰਘ ਸੈਣੀ, ਅਸ਼ੋਕ ਜਾਜਾ ਆਦਿ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ (ਡੀ) ’ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਦੇਸ ਰਾਜ ਸਿੰਘ ਧੁੱਗਾ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ, ਅਵਤਾਰ ਸਿੰਘ ਜੌਹਲ, ਕੁਲਵਿੰਦਰ ਸਿੰਘ ਜੰਡਾ, ਹਰਬੰਸ ਸਿੰਘ ਮੰਝਪੁਰ, ਸਤਵਿੰਦਰਪਾਲ ਸਿੰਘ, ਜੋਧਾ ਸਿੰਘ, ਅਜੈਬ ਸਿੰਘ, ਕਸ਼ਮੀਰ ਸਿੰਘ, ਸੁਰਿੰਦਰਪਾਲ ਸਿੰਘ, ਤਰਸੇਮ ਸਿੰਘ, ਸੁਖਵਿੰਦਰ ਸਿੰਘ, ਲਖਵੀਰ ਸਿੰਘ, ਅਸ਼ੋਕ ਸਿੰਘ ਆਦਿ ਵੀ ਮੌਜੂਦ ਸਨ।
ਇਹ ਵੀ ਪੜ੍ਹੋ: ਸੰਘਰਸ਼ ’ਚ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਤੋਂ ਸੁਣੋ ਕੈਪਟਨ ਦੇ ਐਲਾਨ ਦਾ ਸੱਚ (ਵੀਡੀਓ)