ਕੈਪਟਨ ਅਤੇ ਬਾਦਲ ਆਪਸ 'ਚ ਮਿਲੇ ਹੋਏ : ਢੀਂਡਸਾ

Monday, Mar 09, 2020 - 11:33 AM (IST)

ਕੈਪਟਨ ਅਤੇ ਬਾਦਲ ਆਪਸ 'ਚ ਮਿਲੇ ਹੋਏ : ਢੀਂਡਸਾ

ਲਹਿਰਾਗਾਗਾ (ਜਿੰਦਲ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ 'ਚੋਂ ਚੰਗੇ ਲੋਕਾਂ ਨੂੰ ਅੱਗੇ ਲਿਆਂਦੇ ਜਾਵੇਗਾ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਜਥੇਦਾਰ ਪ੍ਰਗਟ ਸਿੰਘ ਗਾਗਾ ਦੇ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਸਾਡਾ ਅਗਲਾ ਮੁੱਖ ਨਿਸ਼ਾਨਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ 'ਤੇ ਹੋਵੇਗਾ ਅਤੇ ਸਾਰੇ ਹਮਖਿਆਲੀ ਲੋਕਾਂ ਨਾਲ ਮਿਲ ਕੇ ਇਕ ਪਲੇਟਫਾਰਮ 'ਤੇ ਇਕੱਠੇ ਹੋ ਕੇ ਸਾਂਝੇ ਤੌਰ 'ਤੇ ਇਕ ਏਜੰਡਾ ਬਣਾ ਕੇ ਅਗਲਾ ਨਿਸ਼ਾਨਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਨੂੰ ਸੁਚਾਰੂ ਬਣਾਉਣਾ ਹੈ। ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੁਣੇ ਮੈਂਬਰ ਹੀ ਪ੍ਰਧਾਨ ਦੀ ਚੋਣ ਕਰਨਗੇ ।

ਢੀਂਡਸਾ ਤੋਂ ਜਦੋਂ ਪੁੱਛਿਆ ਗਿਆ ਕਿ ਕੈਪਟਨ ਅਮਰਿੰਦਰ ਸਿੰਘ ਕਹਿ ਰਹੇ ਹਨ ਕਿ ਅਕਾਲੀ ਦਲ ਦੇ ਇਸ਼ਾਰੇ 'ਤੇ ਬੇਅਦਬੀ ਕੇਸ ਲਟਕ ਰਿਹਾ ਹੈ, ਇਸ ਬਾਰੇ ਉਨ੍ਹਾਂ ਨੇ ਕਿਹਾ ਕਿ ਕੈਪਟਨ ਅਤੇ ਬਾਦਲ ਆਪਸ 'ਚ ਮਿਲੇ ਹੋਏ ਹਨ, ਉਨ੍ਹਾਂ ਦੀ ਗਿਣੀਮਿੱਥੀ ਸਾਜ਼ਿਸ਼ ਕਰਕੇ ਹੀ ਬੇਅਦਬੀ ਵਾਲਾ ਕੇਸ ਲਟਕ ਰਿਹਾ ਹੈ । ਉਨ੍ਹਾਂ ਨੇ ਕਿਹਾ ਕਿ ਕੈਪਟਨ ਸਰਕਾਰ ਬਹਾਨੇਬਾਜ਼ੀ ਕਰ ਕੇ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੀ। ਢੀਂਡਸਾ ਨੇ ਕਿਹਾ ਕਿ ਸੂਬੇ ਦੇ ਲੋਕਾਂ ਦਾ ਉਨ੍ਹਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਆਉਣ ਵਾਲੇ ਸਮੇਂ 'ਚ ਪੰਜਾਬ ਵਿਚ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ। ਉਨ੍ਹਾਂ ਨੇ ਇਲਾਕੇ 'ਚੋਂ ਹੋਈ ਬਾਰਸ਼ ਅਤੇ ਗੜੇਮਾਰੀ ਨਾਲ ਹੋਈ ਫਸਲ ਦਾ ਜਾਇਜ਼ਾ ਲਿਆ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਘੱਟੋ-ਘੱਟ ਤੀਹ ਹਜ਼ਾਰ ਪ੍ਰਤੀ ਏਕੜ ਖਰਾਬ ਹੋਈ ਫਸਲ ਦਾ ਮੁਆਵਜ਼ਾ ਦੇਵੇ ਅਤੇ ਇਸ ਗੜੇਮਾਰੀ ਨਾਲ ਭੱਠੇ ਮਾਲਕਾਂ ਦਾ ਵੀ ਜੋ ਨੁਕਸਾਨ ਹੋਇਆ, ਨੂੰ ਵੀ ਕੋਈ ਸਰਕਾਰ ਰਾਹਤ ਦੇਵੇ।ਇਸ ਮੌਕੇ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ, ਸਾਬਕਾ ਪ੍ਰਧਾਨ ਨਗਰ ਕੌਂਸਲ ਬਲਵਿੰਦਰ ਕੌਰ, ਸਾਬਕਾ ਇੰਸਪੈਕਟਰ ਨਛੱਤਰ ਸਿੰਘ ਗਾਗਾ, ਧਰਮਜੀਤ ਸਿੰਘ ਸੰਗਤਪੁਰਾ, ਛੱਜੂ ਸਿੰਘ, ਕੌਂਸਲਰ ਸਤਪਾਲ ਸਿੰਘ, ਆਸ਼ੂ ਜਿੰਦਲ ਤੋਂ ਇਲਾਵਾ ਹੋਰ ਵੀ ਕਾਫੀ ਗਿਣਤੀ 'ਚ ਵਰਕਰ ਹਾਜ਼ਰ ਸਨ।


author

Shyna

Content Editor

Related News