ਪੰਜਾਬ ਨੇ ਕੇਂਦਰ ਤੋਂ ਮੰਗਿਆ ਵਿਸ਼ੇਸ਼ ਵਿਤੀ ਪੈਕੇਜ

02/07/2016 2:55:10 PM

ਨਵੀਂ ਦਿੱਲੀ\ਚੰਡੀਗੜ੍ਹ : ਕੇਂਦਰੀ ਬਜਟ ਤੋਂ ਪਹਿਲਾਂ ਹੀ ਪੰਜਾਬ ਨੇ ਕੇਂਦਰ ਸਰਕਾਰ ਤੋਂ 15,000 ਕਰੋੜ ਦੇ ਵਿਤੀ ਪੈਕੇਜ ਦੀ ਮੰਗ ਕੀਤੀ ਹੈ। ਐਤਵਾਰ ਨੂੰ ਪੰਜਾਬ ਦੇ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਭਾਰਤ ਦੇ ਵਿੱਤ ਮੰਤਰੀ ਅਰੁਣ ਜੇਤਲੀ ਨਾਲ ਮੁਲਾਕਾਤ ਕਰਕੇ ਪੰਜਾਬ ਲਈ ਵਿਸ਼ੇਸ਼ ਵਿਤੀ ਪੈਕੇਜ ਦੀ ਮੰਗ ਰੱਖੀ ਹੈ। ਇਸ ਤੋਂ ਇਲਾਵਾ ਢੀਂਡਸਾ ਨੇ ਕੈਂਸਰ ਦੀ ਰੋਕਥਾਮ ਲਈ 100 ਕਰੋੜ ਵੀ ਮੰਗਿਆ ਹੈ।
ਇਥੇ ਦੱਸਣਯੋਗ ਹੈ ਕਿ 23 ਫਰਵਰੀ ਤੋਂ ਬਜਟ ਸੈਸ਼ਨ ਸ਼ੁਰੂ ਹੋ ਰਿਹਾ ਹੈ। 25 ਫਰਵਰੀ ਨੂੰ ਰੇਲ ਬਜਟ ਅਤੇ 29 ਫਰਵਰੀ ਨੂੰ ਆਮ ਬਜਟ ਪੇਸ਼ ਕੀਤਾ ਜਾਵੇਗਾ। ਜਿਸ ਵਿਚ ਪੰਜਾਬ ਨੇ ਕੇਂਦਰੀ ਬਜਟ ''ਚ ਮਦਦ ਦੀ ਤਜਵੀਜ਼ ਦੀ ਮੰਗ ਰੱਖੀ ਹੈ।

Gurminder Singh

This news is Content Editor Gurminder Singh