ਆਰਥਿਕ ਵਿੱਤੀ ਬੋਝ ਲਈ ਕਾਂਗਰਸ ਸਰਕਾਰ ਖੁਦ ਜ਼ਿੰਮੇਵਾਰ: ਪਰਮਿੰਦਰ ਢੀਂਡਸਾ

08/09/2020 5:35:28 PM

ਟਾਂਡਾ ਉੜਮੁੜ (ਜਸਵਿੰਦਰ, ਗੁਪਤਾ)— ਸੂਬੇ ਦੀ ਮੌਜੂਦਾ ਕਾਂਗਰਸ ਸਰਕਾਰ ਸੂਬੇ 'ਤੇ ਇਨ੍ਹਾਂ 5 ਸਾਲਾਂ 'ਚ ਇਕ ਲੱਖ ਕਰੋੜ ਰੁਪਏ ਦਾ ਆਰਥਿਕ ਵਿੱਤੀ ਬੋਝ ਸੂਬੇ ਦੀ ਜਨਤਾ 'ਤੇ ਪਾਏਗੀ। ਇਸ ਚੱਲ ਰਹੇ ਸਾਲ 'ਚ ਸੂਬੇ ਦੀ ਮੌਜੂਦਾ ਸਰਕਾਰ 30 ਹਜ਼ਾਰ ਕਰੋੜ ਕਰਜ਼ ਲੈ ਕੇ ਸੂਬੇ ਦੀ ਜਨਤਾ 'ਤੇ ਹੋਰ ਬੋਝ ਪਾ ਰਹੀ ਹੈ।

ਇਹ ਵੀ ਪੜ੍ਹੋ: ਜਲੰਧਰ: ਖਾਲੀ ਪਲਾਟ 'ਚੋਂ ਮਿਲੇ ਨਵਜੰਮੇ ਬੱਚੇ ਨੇ ਤੋੜਿਆ ਦਮ, ਪ੍ਰੇਮੀ-ਪ੍ਰੇਮਿਕਾ ਬਾਰੇ ਹੋਏ ਵੱਡੇ ਖੁਲਾਸੇ

ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਡੀ) ਦੇ ਸਰਪ੍ਰਸਤ ਸ. ਪਰਮਿੰਦਰ ਸਿੰਘ ਢੀਂਡਸਾ ਨੇ ਸੀਨੀਅਰ ਅਕਾਲੀ ਆਗੂ ਸ. ਮਨਜੀਤ ਸਿੰਘ ਦਸੂਹਾ ਦੇ ਗ੍ਰੇਟ ਪੰਜਾਬ ਪੈਲੇਸ ਵਿਖੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕੀਤਾ। ਉਨਾਂ ਕਿਹਾ ਕਿ ਸੂਬੇ ਅੰਦਰ ਕਾਨੂੰਨ ਅਵਸਥਾ ਨਾਮ ਦੀ ਕੋਈ ਚੀਜ਼ ਹੀ ਨਹੀਂ ਜਿਸ ਦੇ ਚੱਲਦਿਆਂ ਕਾਂਗਰਸੀ ਆਗੂ ਆਪ ਹੀ ਕਾਨੂੰਨ ਦੀਆਂ ਧੱਜੀਆਂ ਉਡਾ ਰਹੇ ਹਨ।

ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਕਈ ਵਾਰ ਅਸਤੀਫੇ ਦੇ ਮੰਗ ਕਰ ਚੁੱਕੇ ਹਨ ਅਤੇ ਅਸੀਂ ਤਾਂ ਕੀ ਇਨਾਂ ਦੇ ਕਾਂਗਰਸੀ ਆਗੂ ਹੀ ਇਨ੍ਹਾਂ ਤੋਂ ਅਸਤੀਫੇ ਦੀ ਮੰਗ ਕਰ ਰਹੇ ਹਨ।
ਉਨ੍ਹਾਂ ਬੀਤੇ ਦਿਨੀ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਸੰਬੰਧੀ ਬੋਲਦੇ ਕਿਹਾ ਕਿ ਇਸ ਦੇ ਲਈ ਕਾਂਗਰਸ ਸਰਕਾਰ ਖੁਦ ਜ਼ਿੰਮੇਵਾਰ ਹੈ, ਜਿਸ ਲਈ ਕਾਂਗਰਸ ਪਾਰਟੀ ਨੂੰ ਆਪਣੇ ਹੀ ਵਿਧਾਇਕਾਂ ਖ਼ਿਲਾਫ਼ ਕੇਸ ਦਰਜ ਕਰਨੇ ਚਾਹੀਦੇ ਹਨ।

ਇਹ ਵੀ ਪੜ੍ਹੋ:  ਦਸੂਹਾ 'ਚ ਵੱਡੀ ਵਾਰਦਾਤ: ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ, ਖੂਨ ਨਾਲ ਲਥਪਥ ਮਿਲੀ ਲਾਸ਼

ਉਨ੍ਹਾਂ ਦੱਸਿਆ ਕਿ ਪਰਮਿੰਦਰ ਸਿੰਘ ਬੀਤੇ ਦਿਨ ਹੁਸ਼ਿਆਰਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 267 ਸਵਰੂਪਾ ਦੇ ਗੁੰਮ ਹੋਣ ਪਸ਼ਚਾਤਾਪ ਵੱਜੋਂ ਭੋਗ ਪਾਉਣ ਉਪਰੰਤ ਇਥੇ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ 'ਚ ਪਸ਼ਚਾਤਾਪ ਦੇ ਕ੍ਰਮਵਾਰ ਭੋਗ ਉਪਰੰਤ ਆਖਿਰੀ ਅਰਦਾਸ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੀ ਪਵਿੱਤਰ ਧਰਤੀ 'ਤੇ ਹੋਵੇਗੀ। ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸੰਬੰਧੀ ਬੋਲਦੇ ਕਿਹਾ ਕਿ ਜਿਹੜੀ ਸ਼੍ਰੋਮਣੀ ਅਕਾਲੀ ਦਲ ਪੰਥ ਦੀ ਅਲੰਬਰਦਾਰ ਬਣੀ ਹੋਈ ਸੀ, ਉਸੇ ਸ਼੍ਰੋਮਣੀ ਅਕਾਲੀ ਦਲ ਪੰਥ ਦੀ ਪਿੱਠ 'ਚ ਛੁਰਾ ਮਾਰਨ ਦਾ ਕੰਮ ਕੀਤਾ। ਅਜਿਹੇ ਮਸਲੇ ਲੋਕਾਂ 'ਚ ਆਮ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਬੇਅਦਬੀ ਸਬੰਧੀ ਸ਼੍ਰੋਮਣੀ ਕਮੇਟੀ ਨੇ ਵੀ ਪਸ਼ਚਾਤਾਪ ਕਰਨ ਦਾ ਕੋਈ ਪ੍ਰਣ ਨਹੀਂ ਕੀਤਾ।
ਇਹ ਵੀ ਪੜ੍ਹੋ:  ਵਿਦੇਸ਼ੀ ਧਰਤੀ ਨੇ ਖੋਹਿਆ ਮਾਪਿਆਂ ਦਾ ਇਕਲੌਤਾ ਕਮਾਊ ਪੁੱਤਰ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
ਇਹ ਵੀ ਪੜ੍ਹੋ: ਹਰਵਿੰਦਰ ਕੌਰ ਮਿੰਟੀ ਬੋਲੀ, ਕੈਪਟਨ ਨੂੰ ਸਿਰਫ 'ਨੂਰ' ਦੀ ਚਿੰਤਾ, ਚਿੱਠੀ ਲਿਖ ਮੰਗੀ ਇੱਛਾ ਮੌਤ


shivani attri

Content Editor

Related News