ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ

Friday, Aug 07, 2026 - 06:10 PM (IST)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ

ਅੰਮ੍ਰਿਤਸਰ(ਸਰਬਜੀਤ)- ਉੱਤਰ ਪ੍ਰਦੇਸ਼ ਸਿੱਖ ਗੁਰਦੁਆਰਾ ਕੋਆਰਡੀਨੇਟਰ ਕਮੇਟੀ ਦੇ ਚੇਅਰਮੈਨ ਤੇ ਘਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ ਨੇ ਪਰਿਵਾਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ। ਸ਼੍ਰੋਮਣੀ ਕਮੇਟੀ ਦਫ਼ਤਰ ਆਉਣ ’ਤੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਮੀਤ ਸਿੰਘ ਬੂਹ, ਭਾਈ ਅਜੈਬ ਸਿੰਘ ਅਭਿਆਸੀ, ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਗੁਰਿੰਦਰ ਸਿੰਘ ਮਥਰੇਵਾਲ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।

ਇਹ ਵੀ ਪੜ੍ਹੋ- ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ ਤਸਕਰ ਗ੍ਰਿਫ਼ਤਾਰ

ਇਸ ਮੌਕੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਉੱਤਰ ਪ੍ਰਦੇਸ਼ ਅੰਦਰ ਕੀਤੇ ਜਾਂਦੇ ਧਰਮ ਪ੍ਰਚਾਰ ਕਾਰਜਾਂ ਅਤੇ ਖ਼ਾਸਕਰ ਨਗਰ ਕੀਰਤਨ ਸਮੇਂ  ਪਰਮਿੰਦਰ ਸਿੰਘ ਨੇ ਹਮੇਸ਼ਾ ਵੱਡਾ ਸਹਿਯੋਗ ਕੀਤਾ ਹੈ। ਸਿੱਖ ਸੰਗਤਾਂ ਨਾਲ ਤਾਲਮੇਲ ਕਰਕੇ ਇਨ੍ਹਾਂ ਵੱਲੋਂ ਗੁਰਮਤਿ ਸਮਾਗਮਾਂ ਨੂੰ ਸਫ਼ਲ ਕਰਨ ਵਿਚ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ। ਉਨ੍ਹਾਂ ਪਰਮਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਪਾਸੋਂ ਇਸੇ ਤਰ੍ਹਾਂ ਸਹਿਯੋਗ ਕਰਦੇ ਰਹਿਣ ਦੀ ਆਸ ਪ੍ਰਗਟਾਈ। ਇਸ ਮੌਕੇ ਪਰਮਿੰਦਰ ਸਿੰਘ ਨੇ ਮਿਲੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਜਿਥੇ ਵੱਖ-ਵੱਖ ਸੂਬਿਆਂ ਵਿਚ ਧਰਮ ਪ੍ਰਚਾਰ ਕਾਰਜ ਕਰ ਰਹੀ ਹੈ, ਉਥੇ ਹੀ ਉੱਤਰ ਪ੍ਰਦੇਸ਼ ਵਿਚ ਵੀ ਸੰਗਤਾਂ ਨੂੰ ਸਿੱਖੀ ਨਾਲ ਜੋੜਨ ਦੇ ਵਿਸ਼ੇਸ਼ ਯਤਨ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪਰਿਵਾਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਕੇ ਉਹ ਵਡਭਾਗਾ ਮਹਿਸੂਸ ਕਰਦੇ ਹਨ। 

ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਛੁੱਟੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News