ਪਰਮੀਸ਼ ਵਰਮਾ ਨੂੰ ਗੋਲੀ ਮਾਰਨ ਵਾਲੇ ਗੈਂਗਸਟਰ ਦਿਲਪ੍ਰੀਤ ਬਾਬਾ ਦਾ ਸਾਥੀ ਗ੍ਰਿਫਤਾਰ (ਵੀਡੀਓ)

04/14/2018 7:25:14 PM

ਅੰਮ੍ਰਿਤਸਰ (ਸੁਮਿਤ ਖੰਨਾ) : ਮਸ਼ਹੂਰ ਪੰਜਾਬੀ ਗਾਇਕ ਪਰਮੀਸ਼ ਵਰਮਾ ਨੂੰ ਗੋਲੀ ਮਾਰਨ ਵਾਲੇ ਗੈਂਗਸਟਰ ਦਿਲਪ੍ਰੀਤ ਬਾਬਾ ਦਾ ਸਾਥੀ ਗੈਂਗਸਟਰ ਭਿੰਦਾ ਡਾਨ ਪੁਲਸ ਦੇ ਹੱਥੇ ਚੜ੍ਹ ਗਿਆ ਹੈ। ਪੁਲਸ ਨੇ ਭਿੰਦਾ ਡਾਨ ਨੂੰ ਪਿਸਤੌਲ ਸਮੇਤ ਗ੍ਰਿਫਤਾਰ ਕੀਤਾ ਹੈ। ਭਿੰਦਾ ਦੇ ਉੱਪਰ ਕਤਲ, ਕਤਲ ਦੀ ਕੋਸ਼ਿਸ਼ ਕਰਨ ਤੇ ਲੁੱਟ-ਖੋਹ ਦੇ ਕਈ ਮਾਮਲੇ ਦਰਜ ਹਨ। ਹਾਲ ਹੀ ਵਿਚ ਉਸ ਨੇ ਕਾਰ ਵੱਲੋਂ ਰਸਤਾ ਨਾ ਦੇਣ 'ਤੇ ਡਰਾਈਵਰ ਨੂੰ ਗੋਲੀ ਮਾਰ ਦਿੱਤੀ ਸੀ।
ਭਿੰਦਾ ਦੀ ਗ੍ਰਿਫਤਾਰੀ ਤੋਂ ਬਾਅਦ ਪੁਲਸ ਉਸ ਤੋਂ ਦਿਲਪ੍ਰੀਤ ਬਾਬਾ ਬਾਰੇ ਜਾਣਕਾਰੀ ਲੈਣ ਦੀ ਕੋਸ਼ਿਸ਼ ਕਰ ਰਹੀ ਹੈ। ਭਿੰਦਾ ਦੀ ਗ੍ਰਿਫਤਾਰੀ ਨਾਲ ਪੁਲਸ ਨੂੰ ਕਈ ਮਾਮਲੇ ਹੱਲ ਹੋਣ ਦੀ ਉਮੀਦ ਹੈ।