ਅਕਾਲੀ ਦਲ ਨੂੰ ਤੋੜਨ ਦੀਆਂ ਸਾਰੀਆਂ ਕੋਸ਼ਿਸ਼ਾਂ ਫੇਲ੍ਹ ਹੋ ਜਾਣਗੀਆਂ : ਪਰਮਜੀਤ ਸਿੰਘ ਸਰਨਾ (ਵੀਡੀਓ)

Wednesday, Jun 26, 2024 - 02:43 PM (IST)

ਚੰਡੀਗੜ੍ਹ : ਅਕਾਲੀ ਦਲ ਦੀ ਦਿੱਲੀ ਇਕਾਈ ਦੇ ਮੁਖੀ ਪਰਮਜੀਤ ਸਿੰਘ ਸਰਨਾ ਨੇ 'ਆਪਰੇਸ਼ਨ ਲੋਟਸ' ਨੂੰ ਲੈ ਕੇ ਭਾਜਪਾ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਮੇਰੇ ਖ਼ਿਲਾਫ਼ ਜੋ ਵੀ ਐਕਸ਼ਨ ਲੈਣਾ ਹੈ, ਲੈ ਲਵੇ। ਉਨ੍ਹਾਂ ਕਿਹਾ ਕਿ ਮੈਂ 'ਆਪਰੇਸ਼ਨ ਲੋਟਸ' 'ਤੇ ਭਾਜਪਾ ਨੂੰ ਲੀਰੋ-ਲੀਰ ਕਰ ਦੇਵਾਂਗਾ। ਉਨ੍ਹਾਂ ਕਿਹਾ ਕਿ ਭਾਜਪਾ ਸਾਰੀਆਂ ਖੇਤਰੀ ਪਾਰਟੀਆਂ ਨੂੰ ਕਮਜ਼ੋਰ ਕਰਨਾ ਚਾਹੁੰਦੀ ਹੈ, ਜੋ ਕਿ ਅਸੀਂ ਨਹੀਂ ਹੋਣ ਦੇਣਾ ਚਾਹੁੰਦੇ।

ਇਹ ਵੀ ਪੜ੍ਹੋ : ਪੰਜਾਬ 'ਚ ਮਾਨਸੂਨ ਦੀ ਐਂਟਰੀ! ਭਾਰੀ ਮੀਂਹ ਦਾ ਅਲਰਟ ਜਾਰੀ, ਕਾਲੇ ਬੱਦਲਾਂ ਨੇ ਘੇਰਿਆ ਆਸਮਾਨ

ਸੁਖਬੀਰ ਬਾਦਲ ਤੋਂ ਅਸਤੀਫ਼ਾ ਮੰਗਣ ਵਾਲੇ ਅਕਾਲੀ ਆਗੂਆਂ ਬਾਰੇ ਬੋਲਦਿਆਂ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਇਹ ਤਰੀਕਾ ਗਲਤ ਹੈ ਅਤੇ ਪਾਰਟੀ ਆਗੂਆਂ ਨੂੰ ਪਾਰਟੀ ਅੱਗੇ ਪਹਿਲਾਂ ਆਪਣੀ ਗੱਲ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਪਹਿਲਾਂ ਵੀ ਫੇਲ੍ਹ ਹੋਈਆਂ ਹਨ ਅਤੇ ਹੁਣ ਵੀ ਇਹ ਕੋਸ਼ਿਸ਼ਾਂ ਫੇਲ੍ਹ ਹੀ ਹੋਣਗੀਆਂ।

ਇਹ ਵੀ ਪੜ੍ਹੋ : ਮਾਮੇ ਦੇ ਮੁੰਡੇ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਭੈਣ ਨਾਲ ਜਬਰ-ਜ਼ਿਨਾਹ ਕਰਨ ਮਗਰੋਂ ਬਣਾ ਲਈ ਵੀਡੀਓ

ਉਨ੍ਹਾਂ ਕਿਹਾ ਕਿ ਪਾਰਟੀ ਅਜਿਹੇ ਆਗੂਆਂ ਕੋਲੋਂ ਡਰੀ ਹੋਈ ਨਹੀਂ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਖਿਮਾ ਯਾਚਨਾ ਬਾਰੇ ਬੋਲਦਿਆਂ ਸਰਨਾ ਨੇ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਾ ਕੇ ਖਿਮਾ ਯਾਚਨਾ ਮੰਗ ਚੁੱਕੇ ਹਨ ਅਤੇ ਜੇਕਰ ਫਿਰ ਵੀ ਕੋਈ ਕਮੀ ਰਹਿ ਗਈ ਹੈ ਤਾਂ ਅਸੀਂ ਸਾਰੇ ਇਕੱਠੇ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਾਵਾਂਗੇ ਪਰ ਪਾਰਟੀ ਆਗੂਆਂ ਦਾ ਇਹ ਤਰੀਕਾ ਗਲਤ ਹੈ। ਜੇਕਰ ਉਨ੍ਹਾਂ ਨੂੰ ਕੋਈ ਸਮੱਸਿਆ ਹੈ ਤਾਂ ਉਹ ਨਿੱਜੀ ਤੌਰ 'ਤੇ ਪਾਰਟੀ ਪ੍ਰਧਾਨ ਨਾਲ ਗੱਲ ਕਰਨ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 


Babita

Content Editor

Related News