ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਪਰਨੀਤ ਕੌਰ ਦਾ ਵੱਡਾ ਬਿਆਨ
Wednesday, Mar 06, 2024 - 06:44 PM (IST)
ਪਟਿਆਲਾ (ਕਵਲਜੀਤ ਕੰਬੋਜ): ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਦੀਆਂ ਕਿਆਸਅਰਾਈਆਂ ਲਗਾਤਾਰ ਜਾਰੀ ਹਨ ਤੇ ਜਿਉਂ-ਜਿਉਂ ਲੋਕ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਨੇ, ਇਸ ਨੂੰ ਲੈ ਕੇ ਚਰਚਾ ਹੋਰ ਵੀ ਵੱਧਦੀ ਜਾ ਰਹੀ ਹੈ। ਬੀਤੇ ਦਿਨੀਂ ਢੀਂਡਸਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦਾ ਸ਼੍ਰੋਮਣੀ ਅਕਾਲੀ ਦਲ ਵਿਚ ਰਲੇਵਾਂ ਕਰ ਦਿੱਤਾ ਗਿਆ, ਜਿਸ ਨਾਲ ਅਕਾਲੀ ਦਲ ਨੂੰ ਮਜ਼ਬੂਤੀ ਮਿਲੀ ਹੈ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਦੀਆਂ ਚਰਚਾਵਾਂ ਵੀ ਲਗਾਤਾਰ ਜਾਰੀ ਹੈ। ਭਾਰਤੀ ਜਨਤਾ ਪਾਰਟੀ ਦੇ ਸੁਨੀਲ ਜਾਖੜ-ਕੈਪਟਨ ਅਮਰਿੰਦਰ ਸਿੰਘ ਜਿਹੇ ਕਈ ਵੱਡੇ ਆਗੂ ਖੁੱਲ੍ਹ ਕੇ ਗਠਜੋੜ ਦੇ ਹੱਕ ਵਿਚ ਬਿਆਨ ਦੇ ਚੁੱਕੇ ਹਨ। ਹੁਣ ਇਸ ਨੂੰ ਲੈ ਕੇ ਪਰਨੀਤ ਕੌਰ ਦਾ ਵੱਡਾ ਬਿਆਨ ਸਾਹਮਣੇ ਆਈ ਹੈ।
ਇਹ ਖ਼ਬਰ ਵੀ ਪੜ੍ਹੋ - ਕੰਗਣਾ ਰਣੌਤ ਨੇ ਫ਼ਿਰ ਲਿਆ ਦਿਲਜੀਤ ਦੋਸਾਂਝ ਨਾਲ ਪੰਗਾ! ਅੰਬਾਨੀ ਦੇ ਵਿਆਹ 'ਚ ਪਹੁੰਚੇ ਸਿਤਾਰਿਆਂ 'ਤੇ ਕੱਸਿਆ ਤੰਜ
ਦੋਹਾਂ ਪਾਰਟੀਆਂ ਦੇ ਗਠਜੋੜ ਨੂੰ ਲੈ ਕੇ ਪਰਨੀਤ ਕੌਰ ਨੇ ਕਿਹਾ ਹੈ ਕਿ 1 ਨਾਲ 1 ਜੁੜਕੇ 2 ਬਣਦੇ ਹਨ ਤੇ ਮਜਬੂਤੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦੇ ਉੱਚ ਆਗੂਆਂ ਵਿਚਾਲੇ ਗੱਲਬਾਤ ਲਗਾਤਾਰ ਚੱਲ ਰਹੀ ਹੈ। ਉਨ੍ਹਾਂ ਵੱਲੋਂ ਜੋ ਵੀ ਫ਼ੈਸਲਾ ਲਿਆ ਜਾਵੇਗਾ, ਉਹ ਸਭ ਨੂੰ ਮਨਜ਼ੂਰ ਹੋਵੇਗਾ। ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਕੀ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਵੀ ਸਿਫਾਰਿਸ਼ ਕੀਤੀ ਗਈ ਹੈ ਤਾਂ ਉਨ੍ਹਾਂ ਨੇ ਕਿਹਾ ਕਿ ਕੈਪਟਨ ਸਾਹਿਬ ਦੇ ਵੱਲੋਂ ਕਈ ਮੁੱਦਿਆਂ ਦੇ ਉੱਪਰ ਕੇਂਦਰੀ ਮੰਤਰੀਆਂ ਨੂੰ ਸਿਫਾਰਿਸ਼ ਕੀਤੀ ਗਈ ਹੈ, ਚਾਹੇ ਉਹ ਗਠਜੋੜ ਹੋਵੇ, ਚਾਹੇ ਕਿਸਾਨਾਂ ਦਾ ਮੁੱਦਾ ਹੋਵੇ। ਉਨ੍ਹਾਂ ਕਿਹਾ ਕਿ ਜੋ ਕੁਝ ਵੀ ਪੰਜਾਬ ਦੇ ਭਲੇ ਦੇ ਲਈ ਹੋਵੇਗਾ, ਉਸ ਦੀ ਜ਼ਰੂਰ ਸਿਫਾਰਿਸ਼ ਕਰਦੇ ਰਹਾਂਗੇ।
ਇਹ ਖ਼ਬਰ ਵੀ ਪੜ੍ਹੋ - ਤੜਕਸਾਰ Live ਹੋ ਗਏ ਸਰਵਣ ਸਿੰਘ ਪੰਧੇਰ, ਅੱਜ ਦੇ 'ਦਿੱਲੀ ਕੂਚ' ਨੂੰ ਲੈ ਕੇ ਕਹਿ ਦਿੱਤੀਆਂ ਇਹ ਗੱਲਾਂ (ਵੀਡੀਓ)
2020 'ਚ ਟੁੱਟਿਆ ਸੀ ਗਠਜੋੜ
ਇੱਥੇ ਜ਼ਿਕਰਯੋਗ ਹੈ ਕਿ ਅਕਾਲੀ ਦਲ 1996 ਤੋਂ ਭਾਜਪਾ ਦੀ ਅਗਵਾਈ ਵਾਲੇ ਰਾਸ਼ਟਰੀ ਜਮਹੂਰੀ ਗਠਜੋੜ (ਐੱਨ.ਡੀ.ਏ.) ਦਾ ਹਿੱਸਾ ਰਿਹਾ ਸੀ, ਪਰ ਕੇਂਦਰ ਵੱਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦੇ ਮੱਦੇਨਜ਼ਰ 2020 ਵਿਚ ਗਠਜੋੜ ਤੋੜ ਗਿਆ ਸੀ। ਭਾਜਪਾ ਨੇ ਉਸ ਸਮੇਂ ਇਸ ਨੂੰ ਜਲਦਬਾਜ਼ੀ 'ਚ ਚੁੱਕਿਆ ਗਿਆ ਕਦਮ ਕਰਾਰ ਦਿੱਤਾ ਸੀ। ਹੁਣ ਇਕ ਵਾਰ ਫ਼ਿਰ ਦੋਹਾਂ ਪਾਰਟੀਆਂ ਦੇ ਗਠਜੋੜ ਲਈ ਮੀਟਿੰਗਾਂ ਦੀਆਂ ਖ਼ਬਰਾਂ ਆ ਰਹੀਆਂ ਸਨ, ਪਰ ਮੰਨਿਆ ਜਾ ਰਿਹਾ ਹੈ ਕਿ ਦੁਬਾਰਾ ਸ਼ੁਰੂ ਹੋਏ ਕਿਸਾਨ ਅੰਦੋਲਨ ਕਾਰਨ ਇਸ ਵਿਚ ਅੜਿੱਕਾ ਪੈ ਗਿਆ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8