ਲੋਕ ਸਭਾ ਚੋਣ ਲੜਣ ਨੂੰ ਲੈ ਕੇ ਪਰਨੀਤ ਕੌਰ ਦਾ ਵੱਡਾ ਬਿਆਨ

03/28/2024 3:29:38 PM

ਪਟਿਆਲਾ: ਲੋਕ ਸਭਾ ਚੋਣਾਂ ਨੂੰ ਲੈ ਕੇ ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜੇ ਉਹ ਚੋਣ ਲੜਣਗੇ ਤਾਂ ਪਟਿਆਲਾ ਤੋਂ ਹੀ ਲੜਣਗੇ। ਹਾਲਾਂਕਿ ਉਨ੍ਹਾਂ ਕਿਹਾ ਕਿ ਇਸ ਬਾਰੇ ਫ਼ੈਸਲਾ ਪਾਰਟੀ ਹਾਈਕਮਾਨ ਵੱਲੋਂ ਹੀ ਲਿਆ ਜਾਵੇਗਾ। 

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਦੋਂ ਉਨ੍ਹਾਂ ਤੋਂ ਭਾਰਤੀ ਜਨਤਾ ਪਾਰਟੀ ਵੱਲੋਂ ਲੋਕ ਸਭਾ ਚੋਣ ਲੜਣ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਪਾਰਟੀ ਹਾਈਕਮਾਨ ਕਰੇਗੀ ਕਿ ਕਿਸ ਨੂੰ ਟਿਕਟ ਦੇਣੀ ਹੈ। ਪਟਿਆਲਾ ਤੋਂ ਚੋਣ ਲੜਣ ਬਾਰੇ ਪੁੱਛਣ 'ਤੇ ਉਨ੍ਹਾਂ ਕਿਹਾ ਕਿ ਪਟਿਆਲਾ ਮੇਰਾ ਘਰ ਹੈ ਤੇ ਜੇ ਮੈਂ ਚੋਣ ਲੜਾਂਗੀ ਤਾਂ ਪਟਿਆਲਾ ਤੋਂ ਹੀ ਲੜਾਂਗੀ। 

ਇਹ ਖ਼ਬਰ ਵੀ ਪੜ੍ਹੋ - ਭਾਜਪਾ 'ਚ ਸ਼ਾਮਲ ਹੋਣ ਮਗਰੋਂ ਸ਼ੀਤਲ ਅੰਗੁਰਾਲ ਵੱਲੋਂ ਵਿਧਾਇਕੀ ਛੱਡਣ ਦਾ ਐਲਾਨ

ਦੱਸ ਦਈਏ ਕਿ ਪਰਨੀਤ ਕੌਰ ਕਾਂਗਰਸ ਵੱਲੋਂ ਪਟਿਆਲਾ ਤੋਂ ਸੰਸਦ ਮੈਂਬਰ ਹਨ ਤੇ ਕੁਝ ਦਿਨ ਪਹਿਲਾਂ ਹੀ ਉਹ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਸਨ। ਇਸ ਮਗਰੋਂ ਲਗਾਤਾਰ ਕਿਆਸਅਰਾਈਆਂ ਹਨ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਉਨ੍ਹਾਂ ਨੂੰ ਮੁੜ ਚੋਣ ਮੈਦਾਨ ਵਿਚ ਉਤਾਰਿਆ ਜਾ ਸਕਦਾ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


Anmol Tagra

Content Editor

Related News