ਪਰਨੀਤ ਕੌਰ ਨੂੰ 10 ਦਿਨ ਆਰਾਮ ਕਰਨ ਦੀ ਸਲਾਹ

Monday, Jun 03, 2019 - 08:57 AM (IST)

ਚੰਡੀਗੜ੍ਹ (ਅਸ਼ਵਨੀ) : ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਮੌਜੂਦਾ ਸੰਸਦ ਮੈਂਬਰ ਪਰਨੀਤ ਕੌਰ ਨੂੰ ਡਾਕਟਰਾਂ ਨੇ 10 ਦਿਨ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਦੱਸਣਯੋਗ ਹੈ ਕਿ ਬੀਤੇ ਦਿਨੀਂ ਸੱਟ ਲੱਗਣ ਕਾਰਨ ਪਰਨੀਤ ਕੌਰ ਨੂੰ ਹਸਪਤਾਲ ਲਿਜਾਇਆ ਗਿਆ ਸੀ, ਜਿੱਥੇ ਇਲਾਜ ਤੋਂ ਬਾਅਦ ਐਤਵਾਰ ਨੂੰ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ। ਅਧਿਕਾਰਕ ਬੁਲਾਰੇ ਨੇ ਦੱਸਿਆ ਕਿ ਕਾਂਗਰਸ ਦੀ ਸੰਸਦੀ ਕਮੇਟੀ ਦੀ ਮੀਟਿੰਗ ਦੌਰਾਨ ਦਿੱਲੀ 'ਚ ਉਕਤ ਘਟਨਾ ਵਾਪਰੀ ਸੀ।


Babita

Content Editor

Related News