Breaking: ਭਾਜਪਾ ''ਚ ਸ਼ਾਮਲ ਹੋਏ ਪਰਨੀਤ ਕੌਰ, ਪਟਿਆਲਾ ਤੋਂ ਲੜ ਸਕਦੇ ਨੇ ਚੋਣ

Thursday, Mar 14, 2024 - 06:41 PM (IST)

ਪਟਿਆਲਾ (ਵੈੱਬ ਡੈਸਕ): ਪਟਿਆਲਾ ਲੋਕ ਸਭਾ ਹਲਕੇ ਤੋਂ ਕਾਂਗਰਸ ਦੀ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ ਭਾਰਤੀ ਜਨਤਾ ਪਾਰਟੀ ਵਿਚ ਸਾਮਲ ਹੋ ਗਏ ਹਨ।ਉਨ੍ਹਾਂ ਦੇ ਭਾਜਪਾ ’ਚ ਸ਼ਾਮਲ ਹੋਣ ਦੇ ਲੰਮੇ ਸਮੇਂ ਤੋਂ ਕਿਆਸ ਲੱਗ ਰਹੇ ਸਨ। ਕੈਪਟਨ ਅਮਰਿੰਦਰ ਸਿੰਘ ਆਪਣੇ ਪੁੱਤਰ ਰਣਇੰਦਰ ਸਿੰਘ ਅਤੇ ਧੀ ਜੈ ਇੰਦਰ ਕੌਰ ਦੇ ਨਾਲ ਸਤੰਬਰ 2022 ਵਿਚ ਭਾਜਪਾ ਵਿਚ ਸ਼ਾਮਲ ਹੋਏ ਸਨ।
ਪਰਨੀਤ ਕੌਰ ਪਟਿਆਲਾ ਤੋਂ ਸੰਸਦ ਮੈਂਬਰ ਹਨ, ਭਾਰਤੀ ਜਨਤਾ ਪਾਰਟੀ ਉਨ੍ਹਾਂ ਨੂੰ ਮੁੜ ਇਸੇ ਸੀਟ ਤੋਂ ਚੋਣ ਮੈਦਾਨ ਵਿਚ ਉਤਾਰ ਸਕਦੀ ਹੈ। 

ਇਹ ਖ਼ਬਰ ਵੀ ਪੜ੍ਹੋ - 'ਆਪ' ਨੇ ਜਲੰਧਰ ਤੋਂ ਫ਼ਿਰ ਰਿੰਕੂ 'ਤੇ ਖੇਡਿਆ ਦਾਅ, ਪਿਛਲੀ ਵਾਰ ਕਾਂਗਰਸ ਦੇ ਕਿਲ੍ਹੇ ਨੂੰ ਲਾਈ ਸੀ ਸੰਨ੍ਹ

ਇਸ ਮੌਕੇ ਪਰਨੀਤ ਕੌਰ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਇਹ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ 10 ਸਾਲਾਂ ਵਿਚ ਦੇਸ਼ ਨੂੰ ਕਾਫ਼ੀ ਅੱਗੇ ਲੈ ਕੇ ਗਏ ਹਨ। ਮੈਨੂੰ ਯਕੀਨ ਹੈ ਕਿ ਉਨ੍ਹਾਂ ਦੀ ਅਤੇ ਭਾਜਪਾ ਦੀ ਅਗਵਾਈ ਵਿਚ ਹੀ ਅਸੀਂ ਆਪਣੇ ਬੱਚਿਆਂ ਤੇ ਦੇਸ਼ ਨੂੰ ਸੁਰੱਖਿਅਤ ਰੱਖ ਸਕਦੇ ਹਾਂ। ਇਸ ਲਈ ਮੈਂ ਵੀ ਇਸ ਪਾਰਟੀ ਦਾ ਹਿੱਸਾ ਬਣ ਕੇ ਕੰਮ ਕਰਨਾ ਚਾਹੁੰਦੀ ਹਾਂ। ਮੈਂ ਪ੍ਰਧਾਨ ਮੰਤਰੀ ਮੋਦੀ, ਜੇ.ਪੀ. ਨੱਡਾ ਤੇ ਸਮੂਹ ਭਾਜਪਾ ਲੀਡਰਸ਼ਿਪ ਦਾ ਧੰਨਵਾਦ ਕਰਦੀ ਹਾਂ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


Anmol Tagra

Content Editor

Related News