ਐੱਮ. ਪੀ. ਪ੍ਰਨੀਤ ਕੌਰ ਨੇ ਕੇਂਦਰੀ ਸੜਕ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਕੀਤੀ ਇਹ ਮੰਗ

Saturday, Dec 23, 2023 - 06:22 PM (IST)

ਪਟਿਆਲਾ (ਰਾਜੇਸ਼ ਪੰਜੌਲਾ) : ਪਟਿਆਲਾ ਤੋਂ ਐੱਮ. ਪੀ. ਅਤੇ ਸਾਬਕਾ ਵਿਦੇਸ਼ ਮੰਤਰੀ ਪ੍ਰਨੀਤ ਕੌਰ ਨੇ ਦਿੱਲੀ ਵਿਖੇ ਕੇਂਦਰੀ ਸ਼ੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰ ਕੇ ਪਟਿਆਲਾ ਨਾਲ ਸਬੰਧਤ ਕੁਝ ਮੰਗਾਂ ਰੱਖੀਆਂ। ਐੱਮ. ਪੀ ਪ੍ਰਨੀਤ ਕੌਰ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਤੋਂ ਮੰਗ ਕੀਤੀ ਕਿ ਪਟਿਆਲਾ ਦੇ ਨਵੇਂ ਬੱਸ ਸਟੈਂਡ ਨੇੜੇ 2 ਮਾਰਗੀ ਫਲਾਈਓਵਰ ਦੀ ਉਸਾਰੀ ਕੀਤੀ ਜਾਵੇ ਤਾਂ ਜੋ ਸੌਖੀ ਆਵਾਜ਼ਾਈ ਨੂੰ ਯਕੀਨੀ ਬਣਾਇਆ ਜਾ ਸਕੇ। ਪ੍ਰਾਜੈਕਟ ਬਾਰੇ ਹੋਰ ਜਾਣਕਾਰੀ ਦਿੰਦਿਆਂ ਪ੍ਰਨੀਤ ਕੌਰ ਨੇ ਦੱਸਿਆ ਕਿ ਪਟਿਆਲਾ ਦੇ ਰਾਜਪੁਰਾ ਰੋਡ ’ਤੇ ਨਵੇਂ ਅੰਤਰਰਾਜ਼ੀ ਬੱਸ ਟਰਮੀਨਲ ਦੇ ਨਿਰਮਾਣ ਨਾਲ ਸਰਹਿੰਦ ਬਾਈਪਾਸ ਤੋਂ ਪੰਜਾਬੀ ਯੂਨੀਵਰਸਿਟੀ ਤੱਕ ਦੀ ਆਵਾਜਾਈ ’ਚ ਕਈ ਗੁਣਾ ਵਾਧਾ ਹੋਇਆ ਹੈ। ਇਸ ਸੈਕਸ਼ਨ ’ਤੇ ਆਵਾਜਾਈ ਦੇ ਸੁਤੰਤਰ ਪ੍ਰਵਾਹ ਨੂੰ ਯਕੀਨੀ ਬਣਾਉਣ ਲਈ ਐੱਨ. ਐੱਚ.-7 ਦੇ ਬਾਈਪਾਸ ਜੰਕਸ਼ਨ ਦੇ ਸੁਧਾਰ ਦੀ ਸਖਤ ਜ਼ਰੂਰਤ ਹੈ।

ਇਹ ਵੀ ਪੜ੍ਹੋ : ਦਿੱਲੀ ਦੇ ਅਕਾਲੀ ਨੇਤਾ ‘ਜੀ.ਕੇ.’ ਸੁਖਬੀਰ ਬਾਦਲ ਦੇ ਮੁੜ ਬਣਨਗੇ ਸਾਥੀ!

ਉਨ੍ਹਾਂ ਮੰਤਰੀ ਨੂੰ 593.25 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਵਾਲਾ ਇਕ ਵਿਸਤ੍ਰਿਤ ਪ੍ਰਸਤਾਵ ਪੇਸ਼ ਕੀਤਾ, ਜਿਸ ’ਚ ਪਟਿਆਲਾ ਸ਼ਹਿਰ ਵਾਲੇ ਪਾਸੇ ਤੋਂ ਇਕ ਫਲਾਈਓਵਰ ਬਣਾਉਣ ਅਤੇ ਇਸ ਜੰਕਸ਼ਨ ’ਤੇ ਨਵੇਂ ਬਣੇ ਫਲਾਈਓਵਰ ਨਾਲ ਟ੍ਰੈਫਿਕ ਨੂੰ ਪਟਿਆਲਾ ਸਾਈਡ ਤੋਂ ਪੰਜਾਬੀ ਯੂਨੀਵਰਸਿਟੀ ਨੇੜੇ ਵਹੀਕਲ ਅੰਡਰਪਾਸ ਤੱਕ ਜੋੜਨ ਦਾ ਪ੍ਰਸਤਾਵ ਦਿੱਤਾ। ਨਾਲ ਹੀ ਸਾਈਡ ਡਰੇਨ ਦੇ ਨਾਲ ਨਾਲ 7.00 ਮੀਟਰ ਚੌੜੀ ਸਰਵਿਸ ਰੋਡ ਅਤੇ ਪਟਿਆਲਾ ਨੂੰ ਜਾਣ ਵਾਲੀ ਅਰਬਨ ਅਸਟੇਟ ਦੀ ਆਵਾਜਾਈ ਲਈ ਇਕ ਨਵਾਂ ਅੰਡਰਪਾਸ ਦੇ ਨਿਰਮਾਣ ਦੀ ਵੀ ਮੰਗ ਕੀਤੀ। ਪ੍ਰਨੀਤ ਕੌਰ ਨੇ ਪੰਜਾਬ ਨੰਬਰਦਾਰ ਯੂਨੀਅਨ ਦਾ ਇਕ ਮੰਗ-ਪੱਤਰ ਵੀ ਸੌਂਪਿਆ, ਜਿਸ ’ਚ ਉਨ੍ਹਾਂ ਨੇ ਮੰਤਰਾਲੇ ਨੂੰ ਟੋਲ ਅਦਾ ਕਰਨ ਤੋਂ ਛੋਟ ਦੇਣ ਦੀ ਮੰਗ ਕੀਤੀ ਸੀ ਕਿਉਂਕਿ ਉਨ੍ਹਾਂ ਨੂੰ ਨਿਯਮਿਤ ਤੌਰ ’ਤੇ ਇਕ ਰਾਜ ਤੋਂ ਦੂਜੇ ਰਾਜ ’ਚ ਜਾਣਾ ਪੈਂਦਾ ਹੈ।

ਇਹ ਵੀ ਪੜ੍ਹੋ : ਸੰਜੀਵ ਅਰੋੜਾ ਨੇ ਰਾਜ ਸਭਾ ’ਚ ਕੈਂਸਰ ਦੀਆਂ ਦਵਾਈਆਂ ਦੀ ਕੀਮਤ ਸਸਤੀ ਤੇ ਕਿਫਾਇਤੀ ਹੋਣ ਦਾ ਮੁੱਦਾ ਉਠਾਇਆ

 

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


Anuradha

Content Editor

Related News