ਬੇਅੰਤ ਸਿੰਘ ਹੱਤਿਆਕਾਂਡ ਦੇ ਦੋਸ਼ੀ ਨੂੰ ਝਟਕਾ, ਹਾਈ ਕੋਰਟ ਨੇ ਪਟੀਸ਼ਨ ''ਤੇ ਸੁਣਾਇਆ ਇਹ ਫ਼ੈਸਲਾ

Monday, Oct 23, 2023 - 09:55 PM (IST)

ਬੇਅੰਤ ਸਿੰਘ ਹੱਤਿਆਕਾਂਡ ਦੇ ਦੋਸ਼ੀ ਨੂੰ ਝਟਕਾ, ਹਾਈ ਕੋਰਟ ਨੇ ਪਟੀਸ਼ਨ ''ਤੇ ਸੁਣਾਇਆ ਇਹ ਫ਼ੈਸਲਾ

ਚੰਡੀਗੜ੍ਹ (ਹਾਂਡਾ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਤੇ ਜੇਲ੍ਹ ਬ੍ਰੇਕ ਮਾਮਲੇ 'ਚ ਸਜ਼ਾ ਕੱਟ ਰਹੇ ਅੱਤਵਾਦੀ ਪਰਮਜੀਤ ਸਿੰਘ ਭਿਓਰਾ ਨੇ ਆਪਣੀ ਭਾਣਜੀ ਦੇ ਵਿਆਹ 'ਚ ਸ਼ਾਮਲ ਹੋਣ ਲਈ 29 ਅਕਤੂਬਰ ਨੂੰ 6 ਘੰਟੇ ਦੀ ਪੈਰੋਲ ਮੰਗੀ ਸੀ, ਜਿਸ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਠੁਕਰਾ ਦਿੱਤਾ। ਪ੍ਰਸ਼ਾਸਨ ਵੱਲੋਂ ਪੇਸ਼ ਹੋਏ ਵਕੀਲ ਨੇ ਕਿਹਾ ਕਿ ਪਟੀਸ਼ਨਰ ਖਤਰਨਾਕ ਮੁਲਜ਼ਮ ਹੈ ਤੇ ਇਸ ਤੋਂ ਪਹਿਲਾਂ ਵੀ ਜੇਲ੍ਹ ਤੋੜ ਕੇ ਭੱਜ ਚੁੱਕਾ ਹੈ, ਇਸ ਲਈ ਪੈਰੋਲ ਦੇਣਾ ਠੀਕ ਨਹੀਂ ਹੋਵੇਗਾ।

ਇਹ ਵੀ ਪੜ੍ਹੋ : ਜੇਲ੍ਹ ’ਚ ਬੰਦ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਮਿਲੀ ਜ਼ਮਾਨਤ

ਪਟੀਸ਼ਨਰ ਧਿਰ ਦਾ ਕਹਿਣਾ ਸੀ ਕਿ ਜੇਲ੍ਹ 'ਚ ਪਟੀਸ਼ਨਰ ਦੇ ਆਚਰਣ ਨੂੰ ਦੇਖਦਿਆਂ ਤੇ ਸਮਾਜਿਕ ਰੂਪ ਤੋਂ ਉਨ੍ਹਾਂ ਦੀ ਵਿਆਹ ਵਿੱਚ ਭੂਮਿਕਾ ਦੀ ਲੋੜ ਨੂੰ ਦੇਖਦਿਆਂ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ। ਅਦਾਲਤ ਵਿੱਚ ਪਟੀਸ਼ਨਰ ਵੱਲੋਂ ਹੋਰ ਮੁਲਜ਼ਮਾਂ ਨੂੰ ਇਸ ਤਰ੍ਹਾਂ ਦੇ ਮੌਕਿਆਂ ’ਤੇ ਦਿੱਤੀ ਗਈ ਪੈਰੋਲ ਨੂੰ ਵੀ ਆਧਾਰ ਬਣਾਇਆ ਗਿਆ ਪਰ ਅਦਾਲਤ ਨੇ ਜਿਰਹ ਤੋਂ ਬਾਅਦ ਪਟੀਸ਼ਨ ਖਾਰਜ ਕਰ ਦਿੱਤੀ।

ਇਹ ਵੀ ਪੜ੍ਹੋ : ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਏ ਮਨਪ੍ਰੀਤ ਬਾਦਲ, ਪਿੱਠ ਦਰਦ ਦਾ ਹਵਾਲਾ ਦੇ ਕੇ ਨਿੱਜੀ ਪੇਸ਼ੀ ਤੋਂ ਮੰਗੀ ਛੋਟ

ਭਿਓਰਾ 27 ਸਾਲ ਤੋਂ ਬੁੜੈਲ ਜੇਲ੍ਹ ਵਿੱਚ ਬੰਦ ਹੈ, ਜਿਸ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਗਈ ਸੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਭਿਓਰਾ ਨੇ ਆਪਣੀ ਮਾਂ ਦੇ ਭੋਗ 'ਚ ਜਾਣ ਲਈ ਪੈਰੋਲ ਮੰਗੀ ਸੀ ਪਰ ਅਦਾਲਤ ਨੇ ਉਦੋਂ ਵੀ ਪੈਰੋਲ ਦੇਣ ਤੋਂ ਨਾਂਹ ਕਰ ਦਿੱਤੀ ਸੀ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News