ਗੁਰਦਾਸਪੁਰ: ਸ਼ੂਗਰ ਮਿਲ ''ਚ ਵਾਪਰਿਆ ਵੱਡਾ ਹਾਦਸਾ, ਮਚ ਗਈ ਹਫੜਾ-ਦਫੜੀ
Monday, Mar 09, 2026 - 11:11 AM (IST)
ਗੁਰਦਾਸਪੁਰ (ਗੁਰਪ੍ਰੀਤ): ਗੁਰਦਾਸਪੁਰ ਦੇ ਪਨਿਆੜ ਸਥਿਤ ਸ਼ੂਗਰ ਮਿਲ ਵਿੱਚ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਖੰਡ ਪਲਾਂਟ ਦਾ ਇੱਕ ਹਿੱਸਾ ਅਚਾਨਕ ਡਿੱਗ ਗਿਆ। ਘਟਨਾ ਦੌਰਾਨ ਪਲਾਂਟ ਵਿੱਚ ਕੰਮ ਕਰ ਰਹੇ ਮਜ਼ਦੂਰਾਂ ਨੇ ਮੁਸ਼ਕਿਲ ਨਾਲ ਆਪਣੀ ਜਾਨ ਬਚਾਈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ASI ਦੀ ਦਰਦਨਾਕ ਮੌਤ
ਇਸ ਸਬੰਧੀ ਸ਼ੂਗਰ ਮਿਲ ਪਨਿਆੜ ਦੇ ਜਨਰਲ ਮੈਨੇਜਰ ਵਿਮਲ ਨੇ ਦੱਸਿਆ ਕਿ ਪਲਾਂਟ ਦਾ ਸਿਰਫ਼ ਇੱਕ ਛੋਟਾ ਹਿੱਸਾ ਡਿੱਗਿਆ ਸੀ,ਦੋ ਤੋਂ ਤਿੰਨ ਘੰਟਿਆਂ ਦੇ ਅੰਦਰ ਹੀ ਇਸ ਹਿੱਸੇ ਨੂੰ ਠੀਕ ਕਰਕੇ ਸ਼ੂਗਰ ਮਿਲ ਨੂੰ ਮੁੜ ਚਾਲੂ ਕਰ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਹਾਦਸੇ ਵਿੱਚ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਸਥਿਤੀ ਪੂਰੀ ਤਰ੍ਹਾਂ ਕਾਬੂ ਵਿੱਚ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ 'ਆਪ' ਦੇ ਸਰਪੰਚ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
