ਪ੍ਰਤਾਪ ਬਾਜਵਾ ਤੇ ਦੀਪੇਂਦਰ ਹੁੱਡਾ ਨੇ ਦਿੱਲੀ ਪੁਲਸ ਖ਼ਿਲਾਫ਼ ਅਧਿਕਾਰਤ ਮਤਾ ਦੀ ਉਲੰਘਣਾ ਦਾ ਦਿੱਤਾ ਨੋਟਿਸ

07/23/2021 2:23:58 AM

ਚੰਡੀਗੜ੍ਹ- ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਲੋਕ ਸਭਾ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਦਿੱਲੀ ਪੁਲਸ ਖ਼ਿਲਾਫ਼ ਅਧਿਕਾਰਤ ਮਤਾ ਦੀ ਉਲੰਘਣਾ ਦਾ ਨੋਟਿਸ ਦਿੱਤਾ ਗਿਆ ਹੈ। ਇਹ ਨੋਟਿਸ ਉਨ੍ਹਾਂ 'ਵਿਜੈ ਚੌਕ' ਦਿੱਲੀ ਵਿਖੇ ਪ੍ਰੈਸ ਨੂੰ ਕਿਸਾਨ ਬਿਲਾਂ ਦੇ ਵਿਰੋਧ ਲਈ ਪਾਰਲੀਮੈਂਟ ਵਿਚ ਕੀਤੇ ਜਾ ਰਹੇ ਰੋਸ਼ ਦੀ ਜਾਣਕਾਰੀ ਦਿੰਦੇ ਹੋਏ ਦਿੱਲੀ ਪੁਲਸ ਵੱਲੋਂ ਉਨ੍ਹਾਂ ਨੂੰ ਰੋਕੇ ਜਾਣ ਦੀ ਕਾਰਵਾਈ ਨੂੰ ਦੇਖਦੇ ਹੋਏ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ- ਪ੍ਰਬੰਧਕਾਂ ਨੇ ਦਿਖਾਈ ਤੰਗ ਦਿਲੀ, ਸਿੱਧੂ ਨੂੰ ਇਸ ਵਾਰ ਵੀ ਨਹੀਂ ਹੋਈ ਸਿਰੋਪਾਓ ਦੀ ਬਖਸ਼ਿਸ਼ : ਬਰਾੜ
ਉਨ੍ਹਾਂ ਦਾ ਕਹਿਣਾ ਹੈ ਕਿ ਸਾਨੂੰ ਪਾਰਲੀਮੈਂਟ ਵਿਚ ਕਿਸਾਨੀ ਬਿਲਾਂ ਬਾਰੇ ਬੋਲਣ ਦੇ ਅਧਿਕਾਰ ਤੋਂ ਲਗਾਤਾਰ ਵਾਂਝਾ ਕੀਤਾ ਜਾ ਰਿਹਾ ਹੈ ਅਤੇ ਹੁਣ ਪ੍ਰੈਸ ਨਾਲ ਇਸ ਸੰਬੰਧ ਵਿੱਚ ਗੱਲ ਕਰਨ ਤੋਂ ਵੀ ਸਾਨੂੰ ਰੋਕਿਆ ਜਾ ਰਿਹਾ ਹੈ। ਕੇਂਦਰ ਸਰਕਾਰ ਦੀ ਇਹ ਹਰਕਤ ਬਹੁਤ ਹੀ ਹੈਰਾਨ ਅਤੇ ਨਿੰਦਨਯੋਗ ਹੈ।

PunjabKesari

ਇਹ ਵੀ ਪੜ੍ਹੋ- ਕੈਪਟਨ ਅਮਰਿੰਦਰ ਵੱਲੋਂ ਕਾਂਗਰਸੀ ਵਰਕਰਾਂ ਨੂੰ ਸ਼ੁੱਕਰਵਾਰ ਪੰਜਾਬ ਭਵਨ 'ਚ ਚਾਹ ਦਾ ਸੱਦਾ

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਲੱਖਾਂ ਕਿਸਾਨਾਂ ਦੀ ਆਵਾਜ਼ ਨੂੰ ਨਿਰੰਤਰ ਨਜ਼ਰਅੰਦਾਜ਼ ਕੀਤਾ ਹੈ, ਜੋ ਪਿਛਲੇ ਅੱਠ ਮਹੀਨਿਆਂ ਤੋਂ ਨਵੀਂ ਦਿੱਲੀ ਦੀ ਸਰਹੱਦ 'ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਅੱਗੇ ਉਨ੍ਹਾਂ ਕਿਹਾ ਕਿ ਕਿਸਾਨ ਵੀਰਾਂ ਦੇ ਹੱਕ ਦੀ ਆਵਾਜ਼ ਸੰਸਦ ਦੇ ਅੰਦਰ ਅਤੇ ਬਾਹਰ ਰੱਖਣ ਦੀ ਮੇਰੀ ਪੁਰਜੋਰ ਕੋਸ਼ਿਸ਼ ਇਸੇ ਤਰ੍ਹਾਂ ਹੀ ਜਾਰੀ ਰਹੇਗੀ।

ਇਹ ਵੀ ਪੜ੍ਹੋ-  ਕਿਸਾਨਾਂ 'ਤੇ ਕੀਤੀ ਵਿਵਾਦਤ ਟਿੱਪਣੀ 'ਤੇ 'ਲੇਖੀ' ਨੇ ਦਿੱਤੀ ਸਫ਼ਾਈ, ਕਿਹਾ- ਮੇਰੇ ਬਿਆਨ ਦਾ ਗਲਤ ਮਤਲਬ ਕੱਢਿਆ ਗਿਆ

ਦੱਸ ਦੇਈਏ ਕਿ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰਦੇ ਹੋਏ ਵੀਰਵਾਰ ਨੂੰ ਸੰਸਦ ਭਵਨ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇਸ ਪ੍ਰਦਰਸ਼ਨ ਦੌਰਾਨ ਪ੍ਰਤਾਪ ਸਿੰਘ ਬਾਜਵਾ ਦੀ ਦਿੱਲੀ ਪੁਲਸ ਨਾਲ ਤਿੱਖੀ ਬਹਿਸ ਹੋ ਗਈ। ਵਿਜੈ ਚੌਕ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਅਤੇ ਦੀਪੇਂਦਰ ਹੁੱਡਾ ਨੂੰ ਦਿੱਲੀ ਪੁਲਸ ਨੇ ਰੋਕ ਦਿੱਤਾ ਸੀ। ਇਸ ਸਬੰਧ ’ਚ ਬਾਜਵਾ ਨੇ ਦਿੱਲੀ ਪੁਲਸ ’ਤੇ ਕਈ ਦੋਸ਼ ਲਾਏ ਹਨ। ਜ਼ਿਕਰਯੋਗ ਹੈ ਕਿ ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਚੇਅਰਮੈਨ ਨੂੰ ਇਕ ਚਿੱਠੀ ਲਿਖੀ ਸੀ, ਜਿਸ ‘ਚ ਉਨ੍ਹਾਂ ਨੇ 22 ਜੁਲਾਈ ਨੂੰ ਹੋਣ ਵਾਲੀ ਸਦਨ ਦੀ ਕਾਰਵਾਈ ਮੁਅੱਤਲ ਕਰਨ ਦੀ ਮੰਗ ਕੀਤੀ ਸੀ।


Bharat Thapa

Content Editor

Related News