ਪ੍ਰਤਾਪ ਬਾਜਵਾ ਤੇ ਸੁਨੀਲ ਜਾਖੜ ਨੇ ਦਿੱਤਾ ਅਸਤੀਫਾ (ਵੀਡੀਓ)

11/26/2015 8:47:13 PM

ਜਲੰਧਰ- ਪੰਜਾਬ ਕਾਂਗਰਸ ਦੀ ਅੰਦਰੂਨੀ ਸਿਆਸਤ ''ਚ ਇਸ ਵੇਲੇ ਦੀ ਵੱਡੀ ਖਬਰ। ਪੰਜਾਬ ਕਾਂਗਰਸ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਅਤੇ ਸੁਨੀਲ ਕੁਮਾਰ ਜਾਖੜ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦੋਹਾਂ ਨੇਤਾਵਾਂ ਦੇ ਅਸਤੀਫੇ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਮਨਜ਼ੂਰ ਕਰ ਲਿਆ ਹੈ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਕੱਲ ਤਕ ਕਾਂਗਰਸ ਦਾ ਨਵਾਂ ਪ੍ਰਧਾਨ ਐਲਾਨ ਦਿੱਤਾ ਜਾਵੇਗਾ। ਬੇਸ਼ੱਕ ਪ੍ਰਤਾਪ ਸਿੰਘ ਬਾਜਵਾ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਹਟਾਏ ਜਾਣ ਦੀਆਂ ਖਬਰਾਂ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਸਨ। ਪਰ ਸੁਨੀਲ ਕੁਮਾਰ ਜਾਖੜ ਦਾ ਅਸਤੀਫਾ ਮਨਜ਼ੂਰ ਹੋਣਾ ਵੱਡੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਹਾਲਾਂਕਿ ਕਨਸੋਈਆਂ ਇਹ ਵੀ ਸੁਣਨ ਨੂੰ ਮਿਲ ਰਹੀਆਂ ਨੇ ਕਿ ਸੁਨੀਲ ਜਾਖੜ ਵੀ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੀ ਦੌੜ ''ਚ ਸ਼ਾਮਲ ਹਨ।


Related News