ਨੌਜਵਾਨ ਕਿਸਾਨ ਦੀ ਮੌਤ ''ਤੇ ਭੜਕੇ ਪ੍ਰਤਾਪ ਬਾਜਵਾ- ''ਹਰਿਆਣਾ ਦੇ ਗ੍ਰਹਿ ਮੰਤਰੀ ਖ਼ਿਲਾਫ਼ FIR ਦਰਜ ਕਰੇ ਪੰਜਾਬ ਪੁਲਸ''

02/22/2024 12:11:52 AM

ਚੰਡੀਗੜ੍ਹ (ਅਸ਼ਵਨੀ): ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਕਿਸਾਨਾਂ ਨੂੰ ਹਰਿਆਣਾ ਨਾਲ ਲਗਦੇ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਰੋਕਿਆ ਗਿਆ ਹੈ ਤੇ ਭਾਰੀ ਪੁਲਸ ਫ਼ੋਰਸ ਦੇ ਨਾਲ ਕਈ ਪੱਧਰੀ ਬੈਰਿਕੇਡਿੰਗ ਵੀ ਕੀਤੀ ਗਈ ਹੈ। ਹਰਿਆਣਾ ਪੁਲਸ ਅਤੇ ਪੈਰਾ ਮਿਲਟਰੀ ਫੋਰਸਿਜ਼ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਅੱਥਰੂ ਗੈਸ, ਸ਼ੈਲਿੰਗ ਸਮੇਤ ਹੋਰ ਕਈ ਤਰ੍ਹਾਂ ਦੇ ਪੈਂਤੜੇ ਅਜ਼ਮਾਏ ਜਾ ਰਹੇ ਹਨ। ਇਸ ਵਿਚਾਲੇ ਪੰਜਾਬ ਦੇ ਇਕ ਨੌਜਵਾਨ ਕਿਸਾਨ ਸ਼ੁਭਕਰਨ ਦੀ ਗੋਲ਼ੀ ਲੱਗਣ ਨਾਲ ਮੌਤ ਹੋ ਗਈ। ਇਸ ਘਟਨਾ 'ਤੇ ਪ੍ਰਤਾਪ ਸਿੰਘ ਬਾਜਵਾ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ - ਅੰਦੋਲਨ ਵਿਚਾਲੇ ਕੇਂਦਰ ਸਰਕਾਰ ਨੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ, ਕੈਬਨਿਟ ਨੇ ਦਿੱਤੀ ਮਨਜ਼ੂਰੀ

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਅੱਥਰੂ ਗੈਸ ਅਤੇ ਰਬੜ ਦੀਆਂ ਗੋਲ਼ੀਆਂ ਦੀ ਵਰਤੋਂ ਕਰਨ ਲਈ ਹਰਿਆਣਾ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ। ਕਿਸਾਨ ਸ਼ੁੱਭਕਰਨ ਸਿੰਘ ਵਾਸੀ ਪਿੰਡ ਬੱਲੋ, ਜ਼ਿਲ੍ਹਾ ਬਠਿੰਡਾ ਦੀ ਹਰਿਆਣਾ ਪੁਲਸ ਵੱਲੋਂ ਚਲਾਈ ਗਈ ਰਬੜ ਦੀ ਗੋਲ਼ੀ ਨਾਲ ਮੌਤ ਹੋ ਗਈ, ਜਦੋਂ ਉਹ ਪੰਜਾਬ ਦੇ ਅਧਿਕਾਰ ਖੇਤਰ ’ਚ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਹਰਿਆਣਾ ਪੁਲਸ 13 ਫਰਵਰੀ ਤੋਂ ਅੱਥਰੂ ਗੈਸ ਦੇ ਗੋਲ਼ੇ ਅਤੇ ਰਬੜ ਦੀਆਂ ਗੋਲ਼ੀਆਂ ਚਲਾ ਰਹੀ ਹੈ। ਇਸ ਲਈ ਹਰਿਆਣਾ ਪੁਲਸ ਅਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਵਿਰੁੱਧ ਐੱਫ.ਆਈ.ਆਰ. ਦਰਜ ਹੋਣੀ ਚਾਹੀਦੀ ਹੈ।

ਇਹ ਖ਼ਬਰ ਵੀ ਪੜ੍ਹੋ - ਅਰਵਿੰਦ ਕੇਜਰੀਵਾਲ ਨੇ ਨੌਜਵਾਨ ਕਿਸਾਨ ਦੀ ਮੌਤ 'ਤੇ ਪ੍ਰਗਟਾਇਆ ਦੁੱਖ, ਕਿਹਾ- 'ਕਾਤਿਲਾਂ ਨੂੰ ਸਖ਼ਤ ਸਜ਼ਾ ਦਵਾਵਾਂਗੇ'

ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦਾ ਨੇਤਾ ਹੋਣ ਦੇ ਨਾਤੇ ਮੈਂ ਵਾਰ-ਵਾਰ ਪੰਜਾਬ ਸਰਕਾਰ ਨੂੰ ਐੱਫ.ਆਈ.ਆਰ. ਦਰਜ ਕਰਨ ਅਤੇ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਪੁਲਸ ਜੋ ਕਰ ਰਹੀ ਹੈ, ਉਹ ਪੂਰੀ ਤਰ੍ਹਾਂ ਅਣਮਨੁੱਖੀ ਅਤੇ ਗ਼ੈਰ-ਲੋਕਤੰਤਰੀ ਹੈ। ਲੋਕਤੰਤਰੀ ਢਾਂਚੇ ’ਚ ਹਰ ਨਾਗਰਿਕ ਨੂੰ ਸ਼ਾਂਤੀਪੂਰਵਕ ਵਿਰੋਧ ਪ੍ਰਦਰਸ਼ਨ ਕਰਨ ਦਾ ਅਧਿਕਾਰ ਹੈ। ਫਿਰ ਵੀ ਹਰਿਆਣਾ ਸਰਕਾਰ ਵਿਰੋਧ ਪ੍ਰਦਰਸ਼ਨ ਨੂੰ ਬੇਰਹਿਮੀ ਨਾਲ ਦਬਾ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Anmol Tagra

This news is Content Editor Anmol Tagra