ਬੁੱਤ ਲਾਉਣ ਨੂੰ ਲੈ ਕੇ ਭਖੀ ਸਿਆਸਤ, ਪ੍ਰਤਾਪ ਬਾਜਵਾ ਨੇ CM ਮਾਨ ਨੂੰ ਚਿੱਠੀ ਲਿਖ ਕੀਤੀ ਇਹ ਮੰਗ

03/24/2022 5:19:26 PM

ਗੁਰਦਾਸਪੁਰ (ਜੀਤ ਮਠਾਰੂ) - ਹਲਕਾ ਕਾਦੀਆਂ ਦੇ ਵਿਧਾਇਕ ਅਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ ਗਈ ਹੈ। ਮੁੱਖ ਮੰਤਰੀ ਨੂੰ ਲਿਖੀ ਚਿੱਠੀ ’ਚ ਬਾਜਵਾ ਨੇ ਕਿਹਾ ਉਨ੍ਹਾਂ ਨੇ ਬੁੱਤ ਲਾਉਣ ਬਾਰੇ ਅਫ਼ਸਰਾਂ ਨੇ ਤੱਥ ਲੁਕਾਏ ਹਨ। ਇਸੇ ਲਈ ਤੱਥ ਲੁਕਾਉਣ ਵਾਲੇ ਅਫ਼ਸਰਾਂ ’ਤੇ ਕਾਰਵਾਈ ਹੋਣੀ ਚਾਹੀਦੀ ਹੈ, ਕਿਉਂਕਿ ਵਿਧਾਨ ਸਭਾ ’ਚ ਬੁੱਤ ਲਾਉਣੇ ਸੌਖੇ ਨਹੀਂ ਹਨ।

ਪੜ੍ਹੋ ਇਹ ਵੀ ਖ਼ਬਰ -  CM ਭਗਵੰਤ ਮਾਨ ਵੱਲੋਂ ਜਾਰੀ ਨੰਬਰ 'ਤੇ ਗੁਰਦਾਸਪੁਰ ਜ਼ਿਲ੍ਹੇ 'ਚੋਂ ਆਈ ਪਹਿਲੀ ਸ਼ਿਕਾਇਤ

ਪ੍ਰਤਾਪ ਬਾਜਵਾ ਨੇ ਚਿੱਠੀ ’ਚ ਲਿਖਿਆ ਕਿ ਵਿਧਾਨ ਸਭਾ ਕੰਪਲੈਕਸ ਚੰਡੀਗੜ੍ਹ, ਚੰਡੀਗੜ੍ਹ ਕੈਪੀਟਲ ਕੰਪਲੈਕਸ ਦਾ ਹਿੱਸਾ ਹੈ ਜੋ ਵਰਲਡ ਹੈਰੀਟੇਜ ਸਾਈਟ ਹੈ। ਇਥੇ ਜਗ੍ਹਾ ਕਿਸੇ ਤਰ੍ਹਾਂ ਦੀ ਵੀ ਤਬਦੀਲੀ ਕਰਨ ਲਈ ਸਬੰਧਿਤ ਅਥਾਰਟੀ ਕੋਲੋਂ ਆਗਿਆ ਲੈਣੀ ਪੈਂਦੀ ਹੈ। ਇਸ ਤੋਂ ਇਲਾਵਾ ਸੰਬਧਿਤ ਅਥਾਰਟੀ ਦੀ ਆਗਿਆ ਬਿਨਾਂ ਇਥੇ ਕਿਸੇ ਦਾ ਵੀ ਬੁੱਤ ਨਹੀਂ ਲਗਾਇਆ ਜਾ ਸਕਦਾ। 

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ’ਚ ਬੇਅਦਬੀ ਦੀ ਕੋਸ਼ਿਸ਼, ਬੀੜੀ ਪੀ ਰਹੀ ਜਨਾਨੀ ਗ੍ਰਿਫ਼ਤਾਰ (ਵੀਡੀਓ)

ਦੱਸ ਦੇਈਏ ਕਿ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਧਾਨ ਸਭਾ ’ਚ ਸ਼ਹੀਦ ਭਗਤ ਸਿੰਘ, ਡਾ. ਅੰਬੇਦਕਰ ਦਾ ਬੁੱਤ ਅਤੇ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਲਗਾਉਣ ਦਾ ਐਲਾਨ ਕੀਤਾ ਸੀ। ਪੰਜਾਬ ਵਿਧਾਨ ਸਭਾ ਦੇ ਤੀਜੇ ਅਤੇ ਆਖ਼ਰੀ ਦਿਨ ਵਿਧਾਨ ਸਭਾ ਵੱਲੋਂ ਵਿਧਾਨ ਸਭਾ ਕੰਪਲੈਕਸ ਵਿਖੇ ਡਾ.ਬੀ.ਆਰ.ਅੰਬੇਦਕਰ, ਭਗਤ ਸਿੰਘ ਅਤੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਲਗਾਉਣ ਦਾ ਮਤਾ ਪਾਸ ਕੀਤਾ ਗਿਆ। 

ਪੜ੍ਹੋ ਇਹ ਵੀ ਖ਼ਬਰ - ਰਸਤਾ ਨਾ ਦੇਣ ਨੂੰ ਲੈ ਕੇ ਅੰਮ੍ਰਿਤਸਰ ਦੇ ਪਿੰਡ ਅਨੈਤਪੁਰਾ ਵਿਖੇ ਚੱਲੀਆਂ ਤਾਬੜਤੋੜ ਗੋਲੀਆਂ, 2 ਦੀ ਮੌਤ

ਨੋਟ - ਇਸ ਸਬੰਧ ’ਚ ਕੀ ਹੈ ਤੁਹਾਡੀ ਰਾਓ, ਕੁਮੈਂਟ ਕਰਕੇ ਦਿਓ ਜਵਾਬ

rajwinder kaur

This news is Content Editor rajwinder kaur