ਪ੍ਰਤਾਪ ਬਾਜਵਾ ਨੇ ਸ਼ੀਤਲ ਅੰਗੁਰਾਲ ਵੱਲੋਂ ਲਾਏ ਦੋਸ਼ਾਂ ਦੀ ਜਾਂਚ ਕਰਵਾਉਣ ਦੀ ਕੀਤੀ ਮੰਗ

Wednesday, Jul 03, 2024 - 03:53 PM (IST)

ਜਲੰਧਰ (ਵੈੱਬ ਡੈਸਕ): ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਜਲੰਧਰ ਵੈਸਟ ਤੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਵੱਲੋਂ ਲਗਾਏ ਦੋਸ਼ਾਂ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਸ਼ੀਤਲ ਅੰਗੁਰਾਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਪਰਿਵਾਰ ਉੱਪਰ ਕਈ ਤਰ੍ਹਾਂ ਦੇ ਦੋਸ਼ ਲਗਾਏ ਗਏ ਹਨ, ਜੋ ਕਾਫ਼ੀ ਗੰਭੀਰ ਮਾਮਲਾ ਹੈ।

ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਤਾਪ ਬਾਜਵਾ ਨੇ ਕਿਹਾ ਕਿ ਸ਼ੀਤਲ ਅੰਗੁਰਾਲ ਨੇ ਜਿਹੜੇ ਦੋਸ਼ ਲਗਾਏ ਹਨ ਉਹ ਬਹੁਤ ਗੰਭੀਰ ਹਨ। ਭਗਵੰਤ ਮਾਨ ਸ਼ਰੇਆਮ ਆਪਣੇ ਸਿਆਸੀ ਵਿਰੋਧੀਆਂ ਨੂੰ ਚੈਲੰਜ ਕਰਦਾ ਸੀ ਪਰ ਹੁਣ ਸ਼ੀਤਲ ਅੰਗੁਰਾਲ ਨੇ ਮੁੱਖ ਮੰਤਰੀ ਮਾਨ ਦੇ ਪਰਿਵਾਰ 'ਤੇ ਦੋਸ਼ ਲਗਾ ਦਿੱਤੇ ਹਨ।

ਇਹ ਖ਼ਬਰ ਵੀ ਪੜ੍ਹੋ - ਘਰੋਂ 'ਗਾਇਬ' ਹੋਈ ਕੁੜੀ ਦੇ ਫ਼ੋਨ ਨੇ ਪਰਿਵਾਰ ਦਾ ਕੱਢਿਆ ਤ੍ਰਾਹ! ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ

ਬਾਜਵਾ ਨੇ ਕਿਹਾ ਭਗਵੰਤ ਮਾਨ ਨੇ ਖੇਤੀਬਾੜੀ ਯੂਨੀਵਰਸਿਟੀ ਵਿਚ ਵਿਰੋਧੀਆਂ ਦੀਆਂ ਕੁਰਸੀਆਂ ਲਗਵਾ ਕੇ ਕਿਹਾ ਸੀ ਕਿ ਕੋਈ ਵੀ ਵਿਰੋਧੀ ਡਿਬੇਟ ਕਰਨ ਲਈ ਨਹੀਂ ਆਇਆ। ਹੁਣ ਉਹ ਆਪ ਹੀ ਸ਼ੀਤਲ ਅੰਗੁਰਾਲ ਵੱਲੋਂ ਲਗਾਏ ਗਏ ਦੋਸ਼ਾਂ ਦਾ ਜਵਾਬ ਦੇਣ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਸ਼ਾਂ ਦੀ ਜਾਂਚ ਹਾਈ ਕੋਰਟ ਦਾ ਕੋਈ ਸਿਟਿੰਗ ਜੱਜ ਕਰੇ। ਨਹੀਂ ਤਾਂ ਮੁੱਖ ਮੰਤਰੀ ਆਪ ਹੀ ਕੇਂਦਰ ਦੀ ਏਜੰਸੀ ਤੋਂ ਸ਼ੀਤਲ ਅੰਗੁਰਾਲ ਵੱਲੋਂ ਲਗਾਏ ਦੋਸ਼ਾਂ ਦੀ ਜਾਂਚ ਕਰਵਾਉਣ। ਉਨ੍ਹਾਂ ਕਿਹਾ ਕਿ ਜੇ ਤੁਸੀਂ ਇਮਾਨਦਾਰ ਹੋ ਤਾਂ ਤੁਹਾਨੂੰ ਕਿਸੇ ਦਾ ਡਰ ਨਹੀਂ ਹੋਣਾ ਚਾਹੀਦਾ। ਉਨ੍ਹਾਂ ਨੇ ਸਰਕਾਰ 'ਤੇ ਪੈਸੇ ਦੇ ਕੇ ਵਿਰੋਧੀ ਪਾਰਟੀਆਂ ਦੇ ਲੀਡਰ ਖਰੀਦਣ ਦੇ ਵੀ ਦੋਸ਼ ਲਗਾਏ ਹਨ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News