PRTC ਬੱਸਾਂ ਦਾ ਰੰਗ ਬਦਲਣ ''ਤੇ ਪ੍ਰਤਾਪ ਸਿੰਘ ਬਾਜਵਾ ਦਾ ਤੰਜ!
Tuesday, Mar 03, 2026 - 04:41 PM (IST)
ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਸਰਕਾਰ ਵੱਲੋਂ ਪੀ. ਆਰ. ਟੀ. ਸੀ. ਬੱਸਾਂ ਦਾ ਰੰਗ ਬਦਲੇ ਜਾਣ ਦਾ ਮਸਲਾ ਸਿਆਸੀ ਗਲਿਆਰਿਆਂ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਹੁਣ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਲੀਡਰ ਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀ ਤੰਜ ਕੱਸਿਆ ਹੈ। ਬਾਜਵਾ ਨੇ ਸੋਸ਼ਲ ਮੀਡੀਆ 'ਤੇ ਇਕ ਪੀ. ਆਰ. ਟੀ. ਸੀ. ਬੱਸ ਦੀ ਇਕ ਤਸਵੀਰ ਸਾਂਝੀ ਕੀਤੀ ਹੈ, ਜਿਸ ਨੂੰ ਨੀਲੇ ਅਤੇ ਪੀਲੇ ਰੰਗ ਵਿਚ ਰੰਗਿਆ ਗਿਆ ਹੈ। ਬਾਜਵਾ ਨੇ ਇਸ ਦੇ ਨਾਲ ਕੈਪਸ਼ਨ ਵਿਚ 'ਬਦਲਾਅ' ਲਿਖਿਆ ਹੈ।
BADLAAV 🙏 pic.twitter.com/bI64uYZtRs
— Partap Singh Bajwa (@Partap_Sbajwa) March 3, 2026
ਦੱਸ ਦਈਏ ਕਿ ਸਰਕਾਰ ਵੱਲੋਂ ਪੀ. ਆਰ. ਟੀ. ਸੀ. ਬੱਸਾਂ 'ਤੇ ਨਵਾਂ ਰੰਗ ਕੀਤਾ ਜਾ ਰਿਹਾ ਹੈ ਤੇ ਬੱਸਾਂ ਨੂੰ ਪੀਲੇ ਅਤੇ ਨੀਲੇ ਰੰਗ ਵਿਚ ਰੰਗਿਆ ਜਾ ਰਿਹਾ ਹੈ। ਉੱਥੇ ਹੀ ਵਿਰੋਧੀਆਂ ਵੱਲੋਂ ਇਹ ਦੋਸ਼ ਲਗਾਇਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਬੱਸਾਂ ਨੂੰ ਵੀ ਆਪਣੀ ਪਾਰਟੀ ਦੇ ਰੰਗ ਵਿਚ ਰੰਗ ਰਹੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਨੂੰ ਰੰਗ ਕਰਨ ਬਾਰੇ ਵੀ ਇਹੋ ਦੋਸ਼ ਲਗਾਇਆ ਗਿਆ ਸੀ। ਪ੍ਰਤਾਪ ਬਾਜਵਾ ਤੋਂ ਇਲਾਵਾ ਸੁਖਬੀਰ ਸਿੰਘ ਬਾਦਲ, ਸੁਖਪਾਲ ਸਿੰਘ ਖਹਿਰਾ, ਬਿਕਰਮ ਮਜੀਠੀਆ ਤੇ ਹਰਸਿਮਰਤ ਕੌਰ ਬਾਦਲ ਵੀ ਬੱਸਾਂ ਦਾ ਰੰਗ ਨੀਲੇ ਤੇ ਪੀਲੇ ਰੰਗ ਵਿਚ ਰੰਗੇ ਜਾਣ 'ਤੇ ਸਵਾਲ ਚੁੱਕੇ ਹਨ।
