ਪ੍ਰਤਾਪ ਬਾਜਵਾ ਨੇ ਧਾਰੀਵਾਲ ’ਚ ਆਕਸੀਜਨ ਪਲਾਂਟ ਲਾਉਣ ਲਈ ਜਾਰੀ ਕੀਤੇ 1 ਕਰੋੜ ਰੁਪਏ

Saturday, May 29, 2021 - 12:19 AM (IST)

ਗੁਰਦਾਸਪੁਰ (ਹਰਮਨ)- ਕਾਂਗਰਸ ਦੇ ਸੀਨੀ. ਆਗੂ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਜੱਦੀ ਜ਼ਿਲੇ ਅਤੇ ਵਿਧਾਨ ਸਭਾ ਹਲਕਾ ਕਾਦੀਆਂ ਨਾਲ ਸਬੰਧਤ ਧਾਰੀਵਾਲ ਸ਼ਹਿਰ ਦੇ ਹਸਪਤਾਲ ’ਚ ਆਕਸੀਜਨ ਪਲਾਂਟ ਲਾਉਣ ਲਈ 1 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ। ਇਸ ਸਬੰਧੀ ਬਾਜਵਾ ਨੇ ਡਿਪਟੀ ਕਮਿਸ਼ਨਰ ਗੁਰਦਾਸੁਪਰ ਨੂੰ ਬਕਾਇਦਾ ਪੱਤਰ ਵੀ ਜਾਰੀ ਕਰ ਦਿੱਤਾ ਹੈ, ਜਿਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਾਜਵਾ ਦੇ ਕਰੀਬੀ ਸਾਥੀ ਤੇ ਕਾਂਗਰਸੀ ਆਗੂ ਬਰਿੰਦਰ ਸਿੰਘ ਛੋਟੇਪੁਰ ਨੇ ਕਿਹਾ ਕਿ ਬਾਜਵਾ ਨੇ ਕੁਝ ਦਿਨ ਪਹਿਲਾਂ ਹੀ ਗੁਰਦਾਸਪੁਰ ਤੇ ਪਠਾਨਕੋਟ ’ਚ ਆਕਸੀਜਨ ਪਲਾਂਟ ਲਾਉਣ ਲਈ ਗ੍ਰਾਂਟ ਦੇਣ ਦਾ ਐਲਾਨ ਕੀਤਾ ਸੀ।

ਹ ਖ਼ਬਰ ਪੜ੍ਹੋ- ਇੰਗਲੈਂਡ ਜਾਣ ਵਾਲੀ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਲੱਗਿਆ ਕੋਵਿਡ-19 ਦਾ ਪਹਿਲਾ ਟੀਕਾ


ਉਨ੍ਹਾਂ ਕਿਹਾ ਗੁਰਦਾਸਪੁਰ ’ਚ ਪਹਿਲਾਂ ਹੀ ਆਕਸੀਜਨ ਦਾ ਪਲਾਂਟ ਲੱਗ ਰਿਹਾ ਹੈ, ਜਿਸ ਕਾਰਨ ਬਾਜਵਾ ਨੇ ਧਾਰੀਵਾਲ ਦੇ ਕਮਿਊਨਿਟੀ ਹੈਲਥ ਸੈਂਟਰ ’ਚ ਆਕਸੀਜਨ ਪਲਾਂਟ ਲਾਉਣ ਲਈ ਇਕ ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਬਾਜਵਾ ਹਮੇਸ਼ਾ ਲੋਕ ਹਿਤੈਸ਼ੀ ਰਹੇ ਹਨ, ਜਿਨ੍ਹਾਂ ਨੇ ਰਾਜ ਸਭਾ ’ਚ ਵੀ ਹਮੇਸ਼ਾ ਪੰਜਾਬ ਦੇ ਮੁੱਦੇ ਚੁੱਕੇ ਹਨ ਅਤੇ ਉਨ੍ਹਾਂ ਨੇ ਕਿਸਾਨਾਂ, ਮਜ਼ਦੂਰਾਂ, ਛੋਟੇ ਵਪਾਰੀਆਂ, ਮੁਲਾਜ਼ਮਾਂ ਸਮੇਤ ਹਰੇਕ ਵਰਗ ਦੀ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਕਿਹਾ ਕਿ ਬਾਜਵਾ ਦੇ ਯਤਨਾਂ ਸਦਕਾ ਧਾਰੀਵਾਲ ’ਚ ਆਕਸੀਜਨ ਪਲਾਂਟ ਲੱਗਣ ਦਾ ਫਾਇਦਾ ਸਿਰਫ ਧਾਰੀਵਾਲ ਵਾਸੀਆਂ ਨੂੰ ਹੀ ਨਹੀਂ ਸਗੋਂ ਪੂਰੇ ਪੰਜਾਬ ਦੇ ਹੋਰ ਜ਼ਿਲਿਆਂ ਨੂੰ ਵੀ ਹੋਵੇਗਾ।

ਇਹ ਖ਼ਬਰ ਪੜ੍ਹੋ- PCB ਨੂੰ ਭਾਰਤ ਤੇ ਦੱ. ਅਫਰੀਕਾ ਤੋਂ ਚਾਰਟਰਡ ਜਹਾਜ਼ਾਂ ਨੂੰ ਆਬੂ ਧਾਬੀ 'ਚ ਉਤਾਰਨ ਦੀ ਮਿਲੀ ਇਜ਼ਾਜਤ

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
 


Gurdeep Singh

Content Editor

Related News